16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਗਲੀ ਦੇ ਝਗੜੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਵਲੋਂ...

ਗਲੀ ਦੇ ਝਗੜੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਵਲੋਂ ਧਮਕੀਆਂ ਦੇਣ ਤੇ ਵਿਅਕਤੀ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ ।

ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰ ਅਗਲੀ ਕਾਰਵਾਈ ਕੀਤੀ ਸ਼ੁਰੂ ।

ਵਿਲਾਪ ਕਰਦੇ ਹੋਈ ਮ੍ਰਿਤਕ ਦੇ ਪਰਿਜਨ ।

ਤਰਨ ਤਾਰਨ (ਰਿੰਪਲ ਗੋਲਣ) : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਸ਼ਹਿਰ ਭਿੱਖੀਵਿੰਡ ਦੇ ਵਾਰਡ ਨੰਬਰ 3 ਬਲੈਰ ਰੋਡ ਵਿੱਚ ਰਹਿੰਦੇ ਮੱਲ ਸਿੰਘ ਪੁੱਤਰ ਸੋਹਣ ਸਿੰਘ ਦਾ ਉਸ ਦੇ ਗੁਆਂਢ ਰਹਿੰਦੀ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਪਰਮਜੀਤ ਕੌਰ ਨਾਲ ਗਲੀ ਦੇ ਝਗੜੇ ਨੂੰ ਲੈ ਕੇ ਕਾਫੀ ਤੰਗ ਪ੍ਰੇਸ਼ਾਨ ਚੱਲ ਰਿਹਾ ਸੀ । ਜਿਸ ਨੇ ਅੱਜ ਪਰੇਸ਼ਾਨੀ ਦੇ ਆਲਮ ਵਿੱਚ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ । ਇਕੱਤਰ ਹੋਈ ਜਾਣਕਾਰੀ ਅਨੁਸਾਰ ਮੱਲ ਸਿੰਘ ਦੇ ਪੁੱਤਰ ਪ੍ਰਗਟ ਸਿੰਘ ਨੇ ਦੱਸਿਆ ਕਿ ਬੀਤੇ ਕਾਫੀ ਲੰਮੇ ਸਮੇਂ ਤੋਂ ਸਾਡੇ ਗੁਆਂਢ ਰਹਿੰਦੀ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਪਰਮਜੀਤ ਕੌਰ ਨਾਲ ਗਲੀ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ ਜੋ ਕਿ ਇਹ ਮਹਿਲਾ ਕਾਂਸਟੇਬਲ ਸਾਡੇ ਪਰਿਵਾਰ ਨੂੰ ਧਮਕੀਆਂ ਦੇ ਰਹੀ ਸੀ ਕਿ ਮੈਂ ਤੁਹਾਡੇ ਤੇ ਝੂਠਾ ਪਰਚਾ ਦਰਜ ਕਰਵਾ ਦੇਵੇਗੀ । ਜਿਸ ਨੂੰ ਲੈ ਕੇ ਸਾਡਾ ਪਰਿਵਾਰ ਕਾਫੀ ਤੰਗ ਪ੍ਰੇਸ਼ਾਨ ਚੱਲ ਰਿਹਾ ਸੀ । ਉਧਰ ਮੱਲ ਸਿੰਘ ਦੀ ਪਤਨੀ ਪ੍ਰੀਤਮ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਮਹਿਲਾ ਕਾਂਸਟੇਬਲ ਮੇਰੇ ਪੁੱਤਰ ਨੂੰ ਝੂਠੇ ਸਮੈਕ ਦੇ ਕੇਸ ਵਿੱਚ ਅੰਦਰ ਕਰਵਾਉਣ ਦੀਆਂ ਧਮਕੀਆਂ ਦੇ ਰਹੀ ਸੀ । ਜੋ ਕਿ ਮੇਰੇ ਪਤੀ ਨੇ ਇਸ ਮਹਿਲਾ ਕਾਂਸਟੇਬਲ ਤੋਂ ਤੰਗ ਹੋ ਕੇ ਕੋਈ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮੱਲ ਸਿੰਘ ਨੂੰ ਭਿੱਖੀਵਿੰਡ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ । ਜਿੱਥੇ ਡਾਕਟਰਾਂ ਵੱਲੋਂ ਪੂਰੀ ਜੱਦੋ ਜਹਿਦ ਕਰਨ ਤੋਂ ਬਾਅਦ ਵੀ ਮੱਲ ਸਿੰਘ ਨੂੰ ਨਹੀਂ ਬਚਾ ਸਕੇ । ਦੂਜੇ ਪਾਸੇ ਮੌਕੇ ਤੇ ਪੁੱਜੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈਂਦਿਆਂ ਘਰ ਵਾਲਿਆਂ ਦੇ ਬਿਆਨ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

Today Now News

RELATED ARTICLES
- Advertisment -

POPULAR POSTS