16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਫਿਰੋਜ਼ਪੁਰ ‘ਚ ਆਮ ਆਦਮੀ ਪਾਰਟੀ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ

ਫਿਰੋਜ਼ਪੁਰ ‘ਚ ਆਮ ਆਦਮੀ ਪਾਰਟੀ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ

ਜ਼ੀਰਾ (ਫਿਰੋਜ਼ਪੁਰ)-

ਜ਼ੀਰਾ ਦੇ ਪਿੰਡ ਮਸਤੇਵਾਲਾ ਵਿਖੇ ਕੁੱਝ ਲੋਕਾਂ ਵੱਲੋਂ ਅੱਜ ਆਮ ਆਦਮੀ ਪਾਰਟੀ (AAP) ਵਰਕਰ ਦਲਜੀਤ ਸਿੰਘ (34) ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੋਸ਼ ਲਾਇਆ ਕਿ ਉਹ ਕਣਕ ਦੀ ਕਟਾਈ ਸਬੰਧੀ ਮੋਟਰਸਾਈਕਲ ‘ਤੇ ਆਪਣੇ ਖੇਤ ਵਿੱਚ ਗੇੜਾ ਮਾਰਨ ਲਈ ਜਾ ਰਹੇ ਸਨ, ਕਿ ਰਸਤੇ ਵਿੱਚ ਪਹਿਲਾਂ ਤੋਂ ਹੀ ਸ਼ਹਿ ਲਾ ਕੇ ਬੈਠੇ ਕੁੱਝ ਲੋਕਾਂ ਨੇ ਸਾਨੂੰ ਘੇਰ ਲਿਆ ਅਤੇ ਮੇਰੇ ਭਰਾ ਦਲਜੀਤ ਸਿੰਘ ‘ਤੇ ਪਿਸਟਲ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜੋ ਕਿ 2 ਗੋਲੀਆਂ ਮੇਰੇ ਭਰਾ ਦਲਜੀਤ ਸਿੰਘ ਦੇ ਸਿਰ ‘ਚ ਲੱਗੀਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੀ ਜਾਨ ਬਚਾਉਂਦਿਆਂ ਪਿੰਡ ਵਿੱਚ ਰੌਲਾ ਪਾ ਕੇ ਲੋਕ ਇਕੱਠੇ ਕੀਤੇ ਅਤੇ ਵਾਪਿਸ ਆ ਕੇ ਵੇਖਿਆ ਤਾਂ ਉਸ ਦੇ ਭਰਾ ਦਲਜੀਤ ਸਿੰਘ ਦੀ ਮੌਤ ਹੋ ਚੁੱਕੀ ਸੀ। ਦੂਜੇ ਪਾਸੇ ਸੂਚਨਾ ਮਿਲਣ ‘ਤੇ ਜ਼ੀਰਾ ਪੁਲਿਸ ਘਟਨਾ ਸਥਾਨ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਲਈ ਦੱਸ ਦਈਏ ਕਿ, ਇਸ ਗੋਲੀਬਾਰੀ ਵਿੱਚ ਗੋਲੀਆਂ ਚਲਾਉਣ ਵਾਲਿਆਂ ਦਾ ਵੀ ਇੱਕ ਵਿਅਕਤੀ ਜ਼ਖਮੀ ਦੱਸਿਆ ਜਾ ਰਿਹਾ ਹੈ, ਜਿਸ ਦੀ ਲੱਤ ਵਿੱਚ ਗੋਲੀ ਦੇ ਛਰੇ ਲੱਗੇ ਹਨ ਅਤੇ ਡਾਕਟਰਾਂ ਨੇ ਉਸਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਹੈ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ: ਨਰੇਸ਼ ਕਟਾਰੀਆ

ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਪਹੁੰਚੇ ਅਤੇ ਪੀੜਤ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦਲਜੀਤ ਸਿੰਘ ਦੇ ਕਤਲ ਦੇ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।

Today Now News

RELATED ARTICLES
- Advertisment -

POPULAR POSTS