16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਨਜਿੰਦਰ ਸਿੰਘ ਸਿਰਸਾ ਨੇ DSGMC ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਮਨਜਿੰਦਰ ਸਿੰਘ ਸਿਰਸਾ ਨੇ DSGMC ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਨਵੀਂ ਦਿੱਲੀ: ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਹਨਾਂ ਨੇ ਅਪਣੇ ਟਵਿਟਰ ਅਕਾਊਂਟ ਜ਼ਰੀਏ ਸਾਂਝੀ ਕੀਤੀ। ਉਹਨਾਂ ਨੇ ਨਿੱਜੀ ਕਾਰਨਾਂ ਦਾ ਹਵਾਲਾਂ ਦਿੰਦਿਆਂ ਕਿਹਾ ਕਿ ਉਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਇਸ ਦੇ ਨਾਲ ਹੀ ਉਹਨਾਂ ਲਿਖਿਆ ਕਿ ਉਹ ਆਉਣ ਵਾਲੀਆਂ ਡੀਐਸਜੀਐਮਸੀ ਦੀਆਂ ਚੋਣਾਂ ਨਹੀਂ ਲੜਨਗੇ। ਉਹਨਾਂ ਨੇ ਅਪਣੇ ਨਾਲ ਕੰਮ ਕਰਨ ਵਾਲੇ ਸਾਰੇ ਅਹੁਦੇਦਾਰਾਂ, ਮੈਂਬਰਾਂ, ਸਟਾਫ਼ ਅਤੇ ਲੋਕਾਂ ਦਾ ਧੰਨਵਾਦ ਕੀਤਾ। ਉਹਨਾਂ ਲਿਖਿਆ, ‘ਆਪਣੇ ਭਾਈਚਾਰੇ, ਮਨੁੱਖਤਾ ਅਤੇ ਦੇਸ਼ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਅਜੇ ਵੀ ਕਾਇਮ ਹੈ’।

Today Now News

RELATED ARTICLES
- Advertisment -

POPULAR POSTS