16 C
Chandigarh

TODAY NOW NEWS

Friday, March 20, 2026
HomeBREAKING NEWSਅਗਨੀਪਥ’ ਭਰਤੀ ਦੀ ਉਮਰ 23 ਸਾਲ ਕਰਨ ‘ਤੇ ਸਿਰਸਾ ਬੋਲੇ-‘ਨੌਜਵਾਨਾਂ ਦੇ ਭਵਿੱਖ...

ਅਗਨੀਪਥ’ ਭਰਤੀ ਦੀ ਉਮਰ 23 ਸਾਲ ਕਰਨ ‘ਤੇ ਸਿਰਸਾ ਬੋਲੇ-‘ਨੌਜਵਾਨਾਂ ਦੇ ਭਵਿੱਖ ਦਾ PM ਮੋਦੀ ਨੇ ਰੱਖਿਆ ਧਿਆਨ’

ਅਗਨੀਪਥ ਯੋਜਨਾ ਤਹਿਤ ਇਸ ਸਾਲ ਭਰਤੀ ਲਈ ਵੱਧ ਤੋਂ ਵੱਧ ਉਮਰ ਸੀਮਾ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤੀ ਹੈ। ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਭਰਤੀ ਲਈ 2 ਸਾਲ ਉਮਰ ਵਧਾ ਦਿੱਤੀ ਹੈ। ਇਸ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।

ਟਵੀਟ ਕਰਦਿਆਂ ਸਿਰਸਾ ਨੇ ਕਿਹਾ ਕਿ ਨੌਜਵਾਨਾਂ ਦੇ ਭਵਿੱਖ ਨੂੰ ਧਿਆਨ ਵਿਚ ਰੱਖ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੇ ਨਿਰਦੇਸ਼ ‘ਤੇ ਸਰਕਾਰ ਨੇ ਅਗਨੀਵੀਰਾਂ ਨੂੰ ਭਰਤੀ ਦੀ ਉਮਰ ਸੀਮਾ ਨੂੰ ਇਸ ਵਾਰ 21 ਸਾਲ ਤੋਂ ਵਧਾ ਕੇ 23 ਸਾਲ ਕਰ ਦਿੱਤਾ ਹੈ। ਇਹ one time relaxation ਨੌਜਵਾਨਾਂ ਦਾ ਅਗਨੀਵੀਰ ਬਣਨ ਦਾ ਸੁਪਨਾ ਪੂਰਾ ਕਰੇਗੀ ।

ਮੰਗਲਵਾਰ ਨੂੰ ਅਗਨੀਪਥ ਯੋਜਨਾ ਦਾ ਐਲਾਨ ਕਰਦੇ ਹੋਏ ਸਰਕਾਰ ਨੇ ਕਿਹਾ ਸੀ ਕਿ ਸਾਰੀਆਂ ਨਵੀਂਆਂ ਭਰਤੀਆਂ ਲਈ ਉਮਰ ਸੀਮਾ ਸਾਢੇ 17 ਤੋਂ 21 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਪਿਛਲੇ ਦੋ ਸਾਲਾਂ ਦੌਰਾਨ ਭਰਤੀ ਸੰਭਵ ਨਹੀਂ ਹੋ ਸਕੀ ਹੈ, ਸਰਕਾਰ ਨੇ ਫੈਸਲਾ ਕੀਤਾ ਹੈ ਕਿ 2022 ਲਈ ਪ੍ਰਸਤਾਵਿਤ ਭਰਤੀ ਪ੍ਰਕਿਰਿਆ ਲਈ ਇਕ ਵਾਰ ਦੀ ਛੋਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਲਈ ਉਪਰਲੀ ਉਮਰ ਸੀਮਾ ਅਗਨੀਪਥ ਸਕੀਮ ਤਹਿਤ 2022 ਦੀ ਭਰਤੀ ਪ੍ਰਕਿਰਿਆ ਨੂੰ ਵਧਾ ਕੇ 23 ਸਾਲ ਕਰ ਦਿੱਤਾ ਗਿਆ

ਰੱਖਿਆ ਮੰਤਰਾਲੇ ਦੇ ਅਨੁਸਾਰ ਅਗਨੀਪਥ ਯੋਜਨਾ ਦੇ ਤਹਿਤ ਨੌਜਵਾਨਾਂ ਨੂੰ ਪਹਿਲੇ ਸਾਲ ਲਈ 4.76 ਲੱਖ ਦਾ ਸਾਲਾਨਾ ਪੈਕੇਜ ਮਿਲੇਗਾ। ਚੌਥੇ ਸਾਲ ਤੱਕ ਇਹ ਵਧ ਕੇ 6.92 ਲੱਖ ਹੋ ਜਾਵੇਗੀ। ਇਸ ਤੋਂ ਇਲਾਵਾ ਹੋਰ ਜੋਖਿਮ ਅਤੇ ਤੰਗੀ ਭੱਤੇ ਵੀ ਮਿਲਣਗੇ। ਚਾਰ ਸਾਲ ਦੀ ਸੇਵਾ ਤੋਂ ਬਾਅਦ ਨੌਜਵਾਨਾਂ ਨੂੰ 11.7 ਲੱਖ ਰੁਪਏ ਦਾ ਸਰਵਿਸ ਫੰਡ ਦਿੱਤਾ ਜਾਵੇਗਾ। ਇਸ ‘ਤੇ ਕੋਈ ਟੈਕਸ ਨਹੀਂ ਲਗਾਇਆ ਜਾਵੇਗਾ। ਹੈ।

Today Now News

RELATED ARTICLES
- Advertisment -

POPULAR POSTS