16 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ 18 ਅਕਤੂਬਰ ਨੂੰ ਹਰ ਵਰਗ...

ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ 18 ਅਕਤੂਬਰ ਨੂੰ ਹਰ ਵਰਗ ਹੋਵੇ ਕਿਸਾਨਾਂ ਦੇ ਅੰਦੋਲਨ ਵਿੱਚ ਸ਼ਾਮਲ ਮਨਜੀਤ ਝਲਬੂਟੀ

ਮਾਨਸਾ 13 ਅਕਤੂਬਰ ( ਗੁਰਜੰਟ ਸਿੰਘ ਬਾਜੇਵਾਲੀਆ ) ਯੂ ਪੀ ਦੇ ਲਖੀਮਪੁਰ ਖੀਰੀ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ 18 ਅਕਤੂਬਰ ਨੂੰ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਰੋਕ ਕੇ ਕੇਂਦਰ ਦੀ ਭਾਜਪਾ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਨ੍ਹਾਂ ਪ੍ਰਦਰਸ਼ਨਾਂ ਦੇ ਵਿਚ ਕਾਂਗਰਸ ਪਾਰਟੀ ਵੀ ਵੱਡੇ ਪੱਧਰ ਤੇ ਸ਼ਮੂਲੀਅਤ ਕਰੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਮਾਨਸਾ ਦੇ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਝਲਬੂਟੀ ਨੇ ਕਿਹਾ ਕਿ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪਿਛਲੀ ਗ਼ਰੀਬ 11 ਮਹੀਨੇ ਤੋਂ ਮੋਦੀ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ ਅਤੇ ਦਿੱਲੀ ਦੇ ਵੱਖ ਵੱਖ ਬਾਡਰਾਂ ਤੇ ਕਿਸਾਨ ਜਥੇਬੰਦੀਆਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਯੂ ਪੀ ਦੇ ਲਖੀਮਪੁਰ ਖੀਰੀ ਵਿੱਚ ਭਾਜਪਾ ਨੇਤਾ ਦੇ ਬੇਟੇ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਤੇ ਗੱਡੀ ਚੜ੍ਹਾ ਕੇ ਕੁਚਲ ਦਿੱਤਾ ਗਿਆ ਜਿਸ ਨਾਲ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਦੇ ਲਈ ਮੋਦੀ ਸਰਕਾਰ ਅਜਿਹੀਆਂ ਚਾਲਾਂ ਚੱਲ ਰਹੀ ਹੈ ਉਨ੍ਹਾਂ ਕਿਹਾ ਕਿ 18 ਅਕਤੂਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਰੇਲਾਂ ਰੋਕੀਆਂ ਜਾਣਗੀਆਂ ਉਥੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਅਤੇ ਕੈਂਡਲ ਮਾਰਚ ਵੀ ਕੀਤੇ ਜਾਣਗੇ
ਮਨਜੀਤ ਸਿੰਘ ਝਲਬੂਟੀ ਨੇ ਸਮੂਹ ਮਾਨਸਾ ਜ਼ਿਲ੍ਹੇ ਦੀਆਂ ਪੰਚਾਇਤਾਂ ਸਮਾਜ ਸੇਵੀ ਅਤੇ ਕਲੱਬਾਂ ਨੂੰ ਅਪੀਲ ਕਰਦਿਆਂ ਕਿਹਾ ਕਿ 18 ਅਕਤੂਬਰ ਨੂੰ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਈਏ ਅਤੇ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦੇਈਏ ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਹਰ ਵਿਅਕਤੀ ਕਿਸਾਨ ਮਜ਼ਦੂਰ ਵਪਾਰੀ ਨੂੰ ਇਸ ਅੰਦੋਲਨ ਵਿੱਚ ਸ਼ਾਮਲ ਹੋ ਕੇ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਨ ਦੀ ਤਾਂ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ

ਮਨਜੀਤ ਝਲਬੂਟੀ ਨੇ ਕਿਹਾ ਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ ਕਾਂਗਰਸ ਪਾਰਟੀ ਇਸ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਬੇਸ਼ੱਕ ਯੂ ਪੀ ਦੀ ਲਖੀਮਪੁਰ ਖੀਰੀ ਹੋਵੇ ਜਾਂ ਹਰਿਆਣਾ ਸਰਕਾਰ ਹੋਵੇ ਕਿਸਾਨਾਂ ਦੇ ਇਸ ਅੰਦੋਲਨ ਨੂੰ ਦਬਾਉਣ ਦੀਆਂ ਦੀਆਂ ਵੱਖਰੀਆਂ ਵੱਖਰੀਆਂ ਸਾਜ਼ਿਸ਼ਾਂ ਰਚ ਰਹੀ ਹੈ ਕਿਉਂਕਿ ਇਨ੍ਹਾਂ ਸੂਬਿਆਂ ਦੀਆਂ ਸਰਕਾਰਾਂ ਵੀ ਅੱਡੀ ਦੇ ਪੀ ਦੀਆਂ ਸਰਕਾਰਾਂ ਹੋਣ ਕਿਸਾਨਾਂ ਨੇ ਅੰਦੋਲਨ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਅਪੀਲ ਕੀਤੀ ਕਿ 18 ਅਕਤੂਬਰ ਨੂੰ ਕਿਸਾਨਾਂ ਦੇ ਇਸ ਅੰਦੋਲਨ ਦੇ ਵਿੱਚ ਰੇਲਾਂ ਰੋਕਣ ਅਤੇ ਕੈਂਡਲ ਮਾਰਚ ਦੇ ਵਿਚ ਸ਼ਾਮਿਲ ਹੋ ਕੇ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦੇਣਗੇ

Today Now News

RELATED ARTICLES
- Advertisment -

POPULAR POSTS