17.4 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਐਸ.ਸੀ/ਐੱਸ.ਟੀ ਵਜ਼ੀਫ਼ਾ ਘੁਟਾਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ `ਤੇ ਲੱਗੇ ਦੋਸ਼ਾਂ...

ਐਸ.ਸੀ/ਐੱਸ.ਟੀ ਵਜ਼ੀਫ਼ਾ ਘੁਟਾਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ `ਤੇ ਲੱਗੇ ਦੋਸ਼ਾਂ ਦੀ ਵੀ ਜਾਂਚ ਕਰੇ ਮਾਨ ਸਰਕਾਰ : ਪਰਮਿੰਦਰ ਸਿੰਘ ਢੀਂਡਸਾ

ਚੰਡੀਗੜ੍ਹ 8 ਜੂਨ,2022:ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਵਿਜ਼ੀਲੈਂਸ ਬਿਊਰੋ ਵੱਲੋਂ ਕਾਂਗਰਸ ਸਰਕਾਰ ਦੇ ਦੋ ਮੰਤਰੀਆਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਵਿਰੋਧ ਜੰਗਲਾਤ ਵਿਭਾਗ ਵਿੱਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਦਰਜ ਕੀਤੇ ਗਏ ਮਾਮਲਿਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਂਗਰਸ ਸਰਕਾਰ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮਿਲਣ ਵਾਲੇ ਵਜ਼ੀਫ਼ੇ ਵਿੱਚ ਹੋਏ ਵੱਡੇ ਘੁਟਾਲੇ ਦੀ ਵੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਹੈ।
ਇਥੇ ਜਾਰੀ ਇੱਕ ਬਿਆਨ ਵਿੱਚ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਮਿਲਣ ਵਾਲੇ ਵਜ਼ੀਫ਼ੇ ਵਿੱਚ ਹੋਇਆ ਘੁਟਾਲਾ ਅਜੇ ਤੱਕ ਅਣਸੁਲਝਿਆ ਹੈ ਅਤੇ ਇਸ ਮਾਮਲੇ ਵਿੱਚ ਕਾਂਗਰਸ ਸਰਕਾਰ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਵੱਡੇ ਦੋਸ਼ ਲਗਦੇ ਰਹੇ ਹਨ। ਇਸ ਕਰਕੇ ਮਾਨ ਸਰਕਾਰ ਨੂੰ ਇਸ ਘੁਟਾਲੇ ਦੀ ਵੀ ਉੱਚ ਪੱਧਰੀ ਜਾਂਚ ਦੇ ਤੁਰੰਤ ਆਦੇਸ਼ ਜਾਰੀ ਕਰਨੇ ਚਾਹੀਦੇ ਹਨ।ਸ. ਢੀਂਡਸਾ ਨੇ ਕਿਹਾ ਕਿ ਅਗਸਤ 2020 ਵਿੱਚ ਸਾਹਮਣੇ ਆਏ ਇਸ ਘੁਟਾਲੇਤੇ ਵਿਰੋਧੀ ਧਿਰ ਚ ਰਹਿੰਦਿਆਂ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ ਰੌਲਾ ਪਾਇਆ ਸੀ ਪਰ ਅਫ਼ਸੋਸ ਦੀ ਗੱਲ ਹੈ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਜੇ ਤੱਕ ਮਾਨ ਸਰਕਾਰ ਵੱਲੋਂ ਇਸ ਘੁਟਾਲੇਤੇ ਪਰਦਾ ਨਹੀਂ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਇਸ ਘਪਲੇ ਤੇ ਚੁੱਪ ਧਾਰੀ ਬੈਠੀ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਘੁਟਾਲੇ ਤੋਂ ਪਰਦਾ ਚੁੱਕਣ ਲਈ ਇੱਕ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ।ਸ. ਢੀਂਡਸਾ ਨੇ ਕਿਹਾ ਕਿ ਹੁਣ ਜਦੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵਿਜ਼ੀਲੈਸ ਬਿਊਰੋ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤਾਂ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਐਸ.ਸੀ ਵਜ਼ੀਫ਼ੇ ਘੁਟਾਲੇ ਦੀ ਜਾਂਚ ਵੀ ਸ਼ੁਰੂ ਕਰਵਾਏ ਤਾਂ ਜੋ ਇਸ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਸਕੇ। ਸ: ਢੀਂਡਸਾ ਨੇ ਵਧੀਕ ਮੁੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਦੀ ਰਿਪਰੋਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਰਿਪੋਰਟ ਮੁਤਾਬਕ 63.91 ਕਰੋੜ ਰੁਪਏ ਦੇ ਇਸ ਵੱਡੇ ਘੁਟਾਲੇ ਵਿੱਚ ਸਿੱਧਾ ਇਲਜ਼ਾਮ ਤੱਤਕਾਲੀ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਲੱਗਾ ਸੀ। ਜਿਸ ਦੀ ਜਾਂਚ ਹਾਲੇ ਤੱਕ ਨਹੀ ਹੋਈ ਹੈ। ਸ. ਢੀਂਡਸਾ ਨੇ ਦੋਸ਼ ਲਾਇਆ ਕਿ ਵਿਰੋਧੀ ਧਿਰ ਵਿੱਚ ਹੁੰਦਿਆਂ ਆਮ ਆਦਮੀ ਪਾਰਟੀ ਨੇ ਲੰਮਾ ਸਮਾਂ ਸੜਕਾਂ ਤੇ ਬੈਠ ਕੇ ਇਸ ਘੁਟਾਲੇ ਖਿਲਾਫ਼ ਪ੍ਰਦਰਸ਼ਨ ਕੀਤਾ ਅਤੇ ਨਾਭਾ ਵਿੱਚ ਸਾਧੂ ਸਿੰਘ ਧਰਮਸੋਤ ਦੀ ਰਿਹਾਇਸ ਤੇ ਲੰਮਾ ਧਾਰਨਾ ਵੀ ਦਿੱਤਾ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸਤੇ ਚੁੱਪ ਧਾਰੀ ਹੋਈ ਹੈ।

Today Now News

RELATED ARTICLES
- Advertisment -

POPULAR POSTS