16.8 C
Chandigarh

TODAY NOW NEWS

Friday, March 20, 2026
HomeBREAKING NEWSਕੁਲਬੀਰ ਨਰੂਆਣਾ ਕਤਲ ਕਾਂਡ ਦੇ ਮੁੱਖ ਦੋਸ਼ੀ ਮਨਪ੍ਰੀਤ ਮੰਨਾ ਦਾ ਪੁਲਸ ਨੇ...

ਕੁਲਬੀਰ ਨਰੂਆਣਾ ਕਤਲ ਕਾਂਡ ਦੇ ਮੁੱਖ ਦੋਸ਼ੀ ਮਨਪ੍ਰੀਤ ਮੰਨਾ ਦਾ ਪੁਲਸ ਨੇ ਕਰਵਾਇਆ ਮੈਡੀਕਲ

ਬਠਿੰਡਾ 30 ਜੁਲਾਈ (ਹਰਮਿੰਦਰ ਸਿੰਘ ਅਵਿਨਾਸ਼ )ਸਾਬਕਾ ਗੈਂਗਸਟਰ ਕੁਲਬੀਰ ਨਰੂਆਣਾ ਕਤਲ ਕਾਂਡ ਦੇ ਮੁੱਖ ਦੋਸ਼ੀ ਮਨਪ੍ਰੀਤ ਮੰਨਾ ਜੋ ਕਿ ਫਰੀਦਕੋਟ ਮੈਡੀਕਲ ਕਾਲਜ ਵਿਖੇ ਜ਼ੇਰੇ ਇਲਾਜ ਸੀ ਨੂੰ ਅੱਜ ਬਠਿੰਡਾ ਪੁਲੀਸ ਵੱਲੋਂ ਮੁਕੱਦਮਾ ਨੰਬਰ ਇੱਕ ਸੌ ਦੋ ਦੇ ਤਹਿਤ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਮੈਡੀਕਲ ਲਈ ਲਿਆਂਦਾ ਗਿਆ ਜਿਸ ਤੋਂ ਬਾਅਦ ਉਸ ਨੂੰ ਅਦਾਲਤ ਪੇਸ਼ ਕਰ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਥਾਣਾ ਸਦਰ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਉਕਤ ਦੋਸ਼ੀ ਮਨਪਰੀਤ ਮੰਨਾ ਕੁਲਬੀਰ ਨਰੂਆਣਾ ਕਤਲ ਕਾਂਡ ਦਾ ਮੁੱਖ ਦੋਸ਼ੀ ਹੈ ਜਿਸ ਨੇ ਘਟਨਾ ਨੂੰ ਅੰਜਾਮ ਦਿੱਤਾ ਸੀ ਅਤੇ ਖੁਦ ਜ਼ਖ਼ਮੀ ਹੋ ਗਿਆ ਸੀ ਜਿਸ ਨੂੰ ਫ਼ਰੀਦਕੋਟ ਰੈਫਰ ਕੀਤਾ ਸੀ ਤੇ ਅੱਜ ਮੁਕੱਦਮੇ ਦੀ ਕਾਰਵਾਈ ਕਰਦਿਆਂ ਉਸ ਤਾਂ ਬਠਿੰਡਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾ ਕੇ ਅਦਾਲਤ ਚ ਪੇਸ਼ ਕੀਤਾ ਜਾ ਰਿਹਾ ਹੈ ਅਤੇ ਅਗਲੀ ਕਾਰਵਾਈ ਜਾਰੀ ਹੈ

ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਿੰਡ ਨਰੂਆਣਾ ਵਿਖੇ ਸਾਬਕਾ ਗੈਂਗਸਟਰ ਕੁਲਬੀਰ ਨਰੂਆਣਾ ਦਾ ਕਤਲ ਹੋ ਗਿਆ ਸੀ ਜਿਸ ਵਿੱਚ ਮਨਪ੍ਰੀਤ ਮੰਨਾ ਨੇ ਮੁੱਖ ਭੂਮਿਕਾ ਨਿਭਾਈ ਸੀ ਅਤੇ ਖ਼ੁਦ ਵੀ ਜ਼ਖ਼ਮੀ ਹੋ ਗਿਆ ਸੀ ਜਿਸ ਨੂੰ ਬਠਿੰਡਾ ਪੁਲਸ ਨੇ ਸਿਵਲ ਹਸਪਤਾਲ ਬਠਿੰਡਾ ਦੇ ਡਾਕਟਰਾਂ ਨੇ ਫ਼ਰੀਦਕੋਟ ਰੈਫਰ ਕੀਤਾ ਸੀ ਜਿਸ ਨੂੰ ਅੱਜ ਬਠਿੰਡਾ ਵਿਖੇ ਅਦਾਲਤ ਪੇਸ਼ ਕਰਨ ਲਈ ਲਿਆਂਦਾ ਗਿਆ

Today Now News

RELATED ARTICLES
- Advertisment -

POPULAR POSTS