16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਨਸਾ ਨਸ਼ਿਆਂ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 7 ਮੁਲਜਿਮ ਕੀਤੇ ਕਾਬੂ

ਮਾਨਸਾ ਨਸ਼ਿਆਂ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 7 ਮੁਲਜਿਮ ਕੀਤੇ ਕਾਬੂ

8 ਗ੍ਰਾਮ ਹੈਰੋਇੰਨ (ਚਿੱਟਾ), 2 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 164 ਬੋਤਲਾਂ ਸ਼ਰਾਬ ਸਮੇਤ ਮੋੋਟਰਸਾਈਕਲ ਦੀ ਬਰਾਮਦਗੀ

ਮਾਨਸਾ, 17 ਜੁਲਾਈ (ਗੁਰਜੰਟ ਸਿੰਘ ਬਾਜੇਵਾਲੀਆ) : ਡਾ ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 7 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 5 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕੀਤੀ ਗਈ ਹੈ। ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਨੇ ਮਨਪਰੀਤ ਸਿੰਘ ਉਰਫ ਮੰਨਾ ਪੁੱਤਰ ਭੋਲਾ ਸਿੰਘ ਅਤੇ ਗੁਰਪਰੀਤ ਸਿੰਘ ਉਰਫ ਮਨੀ ਪੁੱਤਰ ਪਾਲਾ ਸਿੰਘ ਵਾਸੀਆਨ ਮਾਨਸਾ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 5 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਪ੍ਰਗਟ ਸਿੰੰਘ ਪੁੱਤਰ ਬਲਵਿੰਦਰ ਸਿੰਘ ਅਤੇ ਬੂਟਾ ਸਿੰਘ ਪੁੱਤਰ ਮਿੱਠੂ ਸਿੰਘ ਵਾਸੀਅਨ ਸਰਦੂਲਗੜ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 3 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।

ਸੀ,ਆਈ,ਏ, ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਰੇੇਸ਼ਮ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 2 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ। ਜਿਹਨਾ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ 29 ਐਨ,ਡੀ,ਪੀ,ਐਸ, ਐਕਟ ਤਹਿਤ ਹੋੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।


ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਬਰਾਮਦਗੀ ਕਰਵਾਉਣ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਐਕਸਾਈਜ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਅੰਮ੍ਰਿਤਪਾਲ ਸਿੰਘ ਪੁੱਤਰ ਮੇਲਾ ਸਿੰਘ ਵਾਸੀ ਹਰਿਆਊ (ਸੰਗਰੂਰ) ਨੂੰ ਕਾਬੂ ਕਰਕੇ ਉਸ ਪਾਸੋੋਂ 156 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਭਗਵਾਨ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਸਸਪਾਲੀ ਨੂੰ ਮੋੋਟਰਸਾਈਕਲ ਡਿਸਕਵਰ ਨੰ: ਪੀਬੀ,13ਵਾਈ^3345 ਸਮੇਤ ਕਾਬੂ ਕਰਕੇ ਉਸ ਪਾਸੋੋਂ 8 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ। ਐਸ,ਐਸ,ਪੀ, ਮਾਨਸਾ ਡਾ,ਨਰਿੰਦਰ ਭਾਰਗਵ,ਆਈ,ਪੀ,ਐਸ,,ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹ

Today Now News

RELATED ARTICLES
- Advertisment -

POPULAR POSTS