ਸਾਬਕਾ ਜਿਲ੍ਹਾ ਪ੍ਰਧਾਨ ਉੱਗਰ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਭੋਗ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਫੂਲ) ਪਿੰਡ ਮਾਨਸਾ ਖੁਰਦ (ਮਾਨਸਾ) ਦੀ ਚੋਣ ਜਿਲ੍ਹਾ ਮੀਤ ਪ੍ਰਧਾਨ ਹਰਚਰਨ ਸਿੰਘ ਤਾਮਕੋਟ, ਦਲਜੀਤ ਸਿੰਘ ਖਜਾਨਚੀ, ਬਲਕਾਰ ਸਿੰਘ ਸਰਪੰਚ, ਜਲੌਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਪ੍ਰਧਾਨ ਐਡਵੋਕੇਟ ਮਹਿਬੂਬ ਅਲੀ ਚੌਹਾਨ, ਸੈਕਟਰੀ ਮਨਪ੍ਰੀਤ ਸਿੰਘ, ਖਜਾਨਚੀ ਡਾ. ਵਿਨੋਦ ਕੁਮਾਰ ਸ਼ਰਮਾ, ਮੀਤ ਪ੍ਰਧਾਨ ਕੁਲਦੀਪ ਸਿੰਘ, ਪ੍ਰੈੱਸ ਸਕੱਤਰ ਮਨਪ੍ਰੀਤ ਸਿੰਘ, ਪਰਗਟ ਸਿੰਘ, ਇਕਬਾਲ ਸਿੰਘ, ਨਾਹਰ ਸਿੰਘ ਮੈਂਬਰ ਚੁਣੇ ਗਏ। ਸਾਬਕਾ ਜਿਲ੍ਹਾ ਪ੍ਰਧਾਨ ਉੱਗਰ ਸਿੰਘ ਦੀ ਹੋਈ ਬੇਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਭੋਗ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ । ਜਿਲ੍ਹਾ ਪ੍ਰਧਾਨ ਜਗਦੇਵ ਚਕੇਰੀਆਂ ਤੇ ਬੁਢਲਾਡਾ ਵਿਖੇ ਹੋਏ ਹਮਲੇ ਦੀ ਨਿਖੇਧੀ ਕੀਤੀ ਗਈ ਅਤੇ ਬੁਢਲਾਡਾ ਪੁਲਿਸ ਪ੍ਰਸ਼ਾਸ਼ਨ ਨੂੰ ਇਸ ਸਬੰਧੀ ਪਰਚਾ ਦਰਜ ਕਰਨ ਦੀ ਅਪੀਲ ਕੀਤੀ ਗਈ ਤਾਂ ਜੋ ਜਗਦੇਵ ਚਕੇਰੀਆਂ ਨੂੰ ਇਨਸਾਫ ਮਿਲ ਸਕੇ। ਵਿਚਾਰ ਕੀਤੀ ਗਈ ਕਿ ਕਿਸਾਨ ਅੰਦੋਲਨ ਨੂੰ ਕਾਮਯਾਬ ਕਰਨ ਵਾਸਤੇ ਪਿੰਡਾਂ ਵਿੱਚੋਂ ਦਿੱਲੀ ਲਈ ਜਥੇ ਰਵਾਨਾ ਕੀਤੇ ਜਾਣ।






