17.1 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮਾਨਸਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ68 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਅਤੇ 15...

ਮਾਨਸਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ68 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਅਤੇ 15 ਗ੍ਰਾਮ ਹੈਰੋਇੰਨ (ਚਿੱਟਾ) ਸਮੇਤ 2 ਮੋੋਟਰਸਾਈਕਲਾਂ ਦੀ ਬਰਾਮਦਗੀ

ਨਸ਼ਿਆਂ ਦੇ 3 ਮੁਕੱਦਮਿਆਂ ਵਿੱਚ 4 ਮੁਲਜਿਮ ਕੀਤੇ ਗ੍ਰਿਫਤਾਰ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ, ਆਈ/ਪੀ/ਐਸ/ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋੋਟ ਜਾਰੀ ਕਰਦਿਆ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜੀਰੋੋ ਸਹਿਨਸ਼ੀਲਤਾ (ਕੱਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ ਅਤੇ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆ ਦੀ ਰੋੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸ ਮੁਹਿੰਮ ਤਹਿਤ ਮਾਨਸਾ ਪੁਲਿਸ ਵੱਲੋੋਂ ਜਿਲ੍ਹਾ ਅੰਦਰ ਨਸ਼ਿਆਂ ਦੀ ਮੁਕੰਮਲ ਰੋੋਕਥਾਮ ਨੂੰ ਯਕੀਨੀ ਬਨਾਉਂਦੇ ਹੋੋਏ ਵੱਖ ਵੱਖ ਥਾਵਾਂ ਤੋੋਂ ਮੁਲਜਿਮਾਂ ਨੂੰ ਕਾਬੂ ਕਰਕੇ ਐਨ/ਡੀ/ਪੀ/ਐਸ/ ਐਕਟ ਤਹਿਤ ਵੱਡੀ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋੋਂ ਗੁਰਪ੍ਰੀਤ ਸਿੰਘ ਪੁੱਤਰ ਜੁਗਰਾਜ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀਅਨ ਅਤਲਾ ਕਲਾਂ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 54 ਕਿਲੋਗ੍ਰਾਮ ਭੁੱਕੀ ਪੋਸਤ ਡੋੋਡੇ ਬਰਾਮਦ ਕੀਤੇ। ਜਿਹਨਾਂ ਦੇ ਵਿਰੁੱਧ ਥਾਣਾ ਭੀਖੀ ਵਿਖੇ ਐਨHਡੀ/ਪੀ/ਐਸ/ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋੋਂ ਹਰਦੀਪ ਸਿੰਘ ਪੁੱਤਰ ਜਸਵੀਰ ਸਿੰਘ ਅਤੇ ਬਾਰੂ ਸਿੰਘ ਪੁੱਤਰ ਧੀਰਾ ਸਿੰਘ ਵਾਸੀਅਨ ਠੂਠਿਆਵਾਲੀ ਨੂੰ ਮੋੋਟਰਸਾਈਕਲ ਹੀਰੋ ਸਪਲੈਂਡਰ ਪਲੱਸ ਨੰ:ਪੀਬੀH31ਯੂ^3846 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 15 ਗ੍ਰਾਮ ਹੈਰੋਇੰਨ (ਚਿੱਟਾ) ਬਰਾਮਦ ਕੀਤਾ। ਜਿਹਨਾਂ ਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ/ਡੀ/ਪੀ/ਐਸ/ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਸੀ/ਆਈ/ਏ/ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਦੌਰਾਨੇ ਗਸ਼ਤ ਬਾਹੱਦ ਪਿੰਡ ਰਾਮਾਨੰਦੀ ਅੱਗੋੋ ਆ ਰਹੇ ਮੋੋਟਰਸਾਈਕਲ ਪਰ 2 ਸਵਾਰ ਵਿਆਕਤੀਆ ਜਿਹਨਾਂ ਨੇ ਗੱਟਾ ਪਲਾਸਟਿਕ ਵਿੱਚਕਾਰ ਰੱਖਿਆ ਹੋੋਇਆ ਸੀ, ਨੂੰ ਸ਼ੱਕ ਦੀ ਬਿਨਾਹ ਤੇ ਰੁੱਕਣ ਦਾ ਇਸ਼ਾਰਾ ਕੀਤਾ, ਜੋੋ ਵਿਆਕਤੀ ਮੋੋਟਰਸਾਈਕਲ ਪਿੱਛੇ ਹੀ ਰੋਕ ਕੇ ਮੋੋਟਰਸਾਈਕਲ ਅਤੇ ਗੱਟਾ ਪਲਾਸਟਿਕ ਸੁੱਟ ਕੇ ਹਨੇਰੇ ਦਾ ਫਾਇਦਾ ਉਠਾ ਕੇ ਮੌੌਕਾ ਤੋੋਂ ਭੱਜ ਗਏ। ਮੌਕਾ ਤੋੋਂ ਇੱਕ ਗੱਟਾ ਪਲਾਸਟਿਕ ਜਿਸ ਵਿੱਚੋ 14 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋੋਟਰਸਾਈਕਲ ਹੀਰੋ ਐਚ/ਐਫ/ ਡੀਲਕਸ ਨੰ:ਪੀਬੀH50ਬੀ^0279 ਬਰਾਮਦ ਹੋੋਣ ਤੇ ਦੋਨਾਂ ਨਾਮਲੂਮ ਮੁਲਜਿਮਾਂ ਵਿਰੁੱਧ ਥਾਣਾ ਜੌੌੜਕੀਆਂ ਵਿਖੇ ਐਨ/ਡੀ/ਪੀ/ਐਸ/ ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ। ਭੱਜੇ ਮੁਲਜਿਮਾਂ ਨੂੰ ਟਰੇਸ ਕਰਕੇ ਗ੍ਰਿਫਤਾਰ ਕਰਨ ਦੇ ਯਤਨ ਜਾਰੀ ਹਨ, ਜਿਹਨਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ। ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹਨਾਂ ਨੇ ਨਸ਼ਾ ਕਿੱਥੋ ਲਿਆਂਦਾ ਸੀ ਅਤੇ ਅੱਗੇ ਕਿੱਥੇ ਵੇਚਣਾ ਸੀ, ਜਿਹਨਾਂ ਦੀ ਪੁੱਛਗਿੱਛ ਤੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਐਸ/ਐਸ/ਪੀ/ ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ/ਪੀ/ਐਸ/ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS