ਹੈਰੋਇੰਨ, ਨਸ਼ੀਲੀਆਂ ਗੋੋਲੀਆਂ/ਸ਼ੀਸੀਆਂ, ਭੁੁੱਕੀ ਚੂਰਾਪੋਸਤ, ਗਾਂਜਾ,ਚਾਲੂ ਭੱਠੀਆਂ, ਲਾਹਣ ਅਤੇ ਸ਼ਰਾਬ ਕੀਤੀ ਬਰਾਮਦ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਸ੍ਰੀ ਸੁਰੇਂਦਰ ਲਾਂਬਾ ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋੋਟ ਜਾਰੀ ਕਰਦਿਆ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜੀਰੋੋ ਸਹਿਨਸ਼ੀਲਤਾ (ਕੱਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸ ਤਹਿਤ ਮਾਨਯੋੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਚੰਡੀਗੜ ਅਤੇ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆ ਦੀ ਰੋੋਕਥਾਮ ਕਰਨ ਲਈ ਵਿਸੇਸ਼ ਮੁਹਿੰਮ ਚਲਾਈ ਹੋੋਈ ਹੈ। ਇਸ ਮੁਹਿੰਮ ਤਹਿਤ ਵੱਧ ਤੋੋਂ ਵੱਧ ਫੋੋਰਸ ਲਗਾ ਕੇ ਵੱਖ ਵੱਖ ਥਾਵਾਂ ਤੋੋਂ ਨਸ਼ਿਆਂ ਦੀ ਬਰਾਮਦਗੀ ਕਰਕੇ ਮੁਕੱਦਮੇ ਦਰਜ਼ ਕੀਤੇ ਗਏ ਹਨ। ਮਾਨਸਾ ਪੁਲਿਸ ਵੱਲੋੋਂ ਮਾਂਹ ਮਈ^2021 ਵਿੱਚ ਜਿਲ੍ਹਾ ਅੰਦਰ ਨਸ਼ਿਆਂ ਦੀ ਮੁਕੰਮਲ ਰੋੋਕਥਾਮ ਨੂੰ ਯਕੀਨੀ ਬਨਾਉਂਦੇ ਹੋੋਏ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਵੱਡੇ ਪੱਧਰ ਤੇ ਕਾਰਵਾਈ ਕੀਤੀ ਗਈ ਹੈ।
ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋੋਏ ਐਨHਡੀHਪੀHਐਸH ਐਕਟ ਤਹਿਤ 23 ਮੁਕੱਦਮੇ ਦਰਜ਼ ਕਰਕੇ 27 ਮੁਲਜਿਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਹਨਾਂ ਪਾਸੋੋਂ 24 ਗ੍ਰਾਮ ਹੈਰੋਇੰਨ, 40 ਕਿਲੋੋ 500 ਗ੍ਰਾਮ ਭੁੱਕੀ ਚੂਰਾਪੋੋਸਤ, 11700 ਨਸ਼ੀਲੀਆਂ ਗੋੋਲੀਆਂ, 72 ਗ੍ਰਾਮ ਗਾਂਜਾ ਅਤੇ 20 ਨਸ਼ੀਲੀਆਂ ਸੀਸ਼ੀਆਂ ਦੀ ਬਰਾਮਦਗੀ ਕੀਤੀ ਗਈ ਹੈ। ਇਸੇ ਤਰਾ ਆਬਕਾਰੀ ਐਕਟ ਤਹਿਤ 43 ਮੁਕੱਦਮੇ ਦਰਜ਼ ਕਰਕੇ 33 ਮੁਲਜਿਮਾਂ ਨੂੰ ਕਾਬੂ ਕੀਤਾ ਗਿਆ ਹੈ, ਜਿਹਨਾਂ ਪਾਸੋੋਂ 2525 ਲੀਟਰ ਲਾਹਣ, 6 ਚਾਲੂ ਭੱਠੀਆਂ ਅਤੇ 368 ਲੀਟਰ ਸ਼ਰਾਬ ਦੀ ਬਰਾਮਦਗੀ ਕੀਤੀ ਗਈ ਹੈ। ਗ੍ਰਿਫਤਾਰ ਮੁਲਜਿਮਾਂ ਵਿਰੁੱਧ ਵੱਖ ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ਼ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ ਗਈ ਹੈ।
ਐਸ,ਐਸ,ਪੀ, ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ,ਪੀ,ਐਸ, ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।






