16.8 C
Chandigarh

TODAY NOW NEWS

Friday, March 20, 2026
HomeBREAKING NEWSਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ ਕੀਤੀ ਵੱਡੀ ਕਾਰਵਾਈ

ਮਾਨਸਾ ਪੁਲਿਸ ਨੇ ਨਸ਼ਿਆ ਵਿਰੁੱਧ ਕੀਤੀ ਵੱਡੀ ਕਾਰਵਾਈ

ਮਾਨਸਾ, 29 ਜਨਵਰੀ ਗੁਰਜੰਟ ਸਿੰਘ ਬਾਜੇਵਾਲੀਆ /ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸ਼ਿਆ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ਕੱਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾਂ ਚੋੋਣਾ ਦੇ ਮੱਦੇਨਜ਼ਰ ਨਸ਼ਿਆ ਦੀ ਰੋਕਥਾਮ ਕਰਨ ਲਈ ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੋਏ ਹੇਠ ਲਿਖੇ ਅਨੁਸਾਰ ਬਰਾਮਦਗੀ ਕਰਵਾਈ ਗਈ ਹੈ।
ਥਾਣਾ ਬੋੋਹਾ ਦੀ ਪੁਲਿਸ ਪਾਰਟੀ ਵੱਲੋਂ ਗੁਰਬਿੰਦਰ ਸਿੰਘ ਪੁੱਤਰ ਰਾਜ ਸਿੰਘ ਵਾਸੀ ਮਲਕੋਂ ਨੂੰ ਕਾਬੂ ਕਰਕੇ ਉਸ ਪਾਸੋੋਂ 1 ਕਿਲੋ 300 ਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਕੀਤੀ ਗਈ, ਜਿਸਦੇ ਵਿਰੁੱਧ ਥਾਣਾ ਬੋੋਹਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋੋਂ ਰਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਾਨਸਾ ਅਤੇ ਗੁਰਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਰਾਏਪੁਰ ਨੂੰ ਕਾਬੂ ਕਰਕੇ ਉਹਨਾਂ ਪਾਸੋੋਂ 12 ਨਸ਼ੀਲੀਆਂ ਸੀਸ਼ੀਆਂ ਮਾਰਕਾ ਓਮਰੈਕਸ ਅਤੇ 120 ਨਸ਼ੀਲੀਆਂ ਗੋੋਲੀਆਂ ਮਾਰਕਾ ਕੈਰੀਸੋੋਮਾ ਬਰਾਮਦ ਕੀਤੀਆ, ਜਿਹਨਾਂ ਦੇ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਥਾਣਾ ਸਿਟੀ^1 ਮਾਨਸਾ ਦੀ ਪੁਲਿਸ ਪਾਰਟੀ ਵੱਲੋੋਂ ਜਗਤਾਰ ਸਿੰਘ ਪੁੱਤਰ ਗੁਰਦਿੱਤ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋੋਂ 30 ਨਸ਼ੀਲੀਆਂ ਗੋੋਲੀਆਂ ਮਾਰਕਾ ਕੈਰੀਸੋੋਮਾ ਅਤੇ 1 ਨਸ਼ੀਲੀ ਸੀਸ਼ੀ ਮਾਰਕਾ ਕੋੋਕਰੈਕਸ ਬਰਾਮਦ ਕੀਤੀਆਂ, ਜਿਸਦੇ ਵਿਰੁੱਧ ਥਾਣਾ ਸਿਟੀ^1 ਮਾਨਸਾ ਵਿਖੇ ਐਨ,ਡੀ,ਪੀ,ਐਸ,ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋੋਰ ਮੁਲਜਿਮਾਂ ਨੂੰ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋੋਰ ਪ੍ਰਗਤੀ ਕੀਤੀ ਜਾਵੇਗੀ।
ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕੇਵਲ ਸਿੰਘ ਪੁੱਤਰ ਲੀਲਾ ਸਿੰਘ ਵਾਸੀ ਨੰਗਲ ਕਲਾਂ ਨੂੰ ਕਾਬੂ ਕਰਕੇ 60 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਕੀਤੀ, ਜਿਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਾਇਆ ਗਿਆ ਹੈ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਕੇਵਲ ਉਰਫ ਕੋੋਮਾ ਪੁੱਤਰ ਬੰਤਾ ਰਾਮ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋੋਂ 48 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਦੀ ਬਰਾਮਦਗੀ ਹੋੋਣ ਤੇ ਉਸਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ ਰਜਿਸਟਰ ਕਰਾਇਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਲੀਲਾ ਸਿੰਘ ਪੁੱਤਰ ਮੋਦਨ ਸਿੰਘ ਵਾਸੀ ਬਹਿਨੀਵਾਲ ਨੂੰ ਕਾਬੂ ਕਰਕੇ 10 ਬੋਤਲਾਂ ਸ਼ਰਾਬ ਨਜਾਇਜ ਦੀ ਬਰਾਮਦਗੀ ਕੀਤੀ ਗਈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਵੱਲੋਂ ਹਰਜਿੰਦਰ ਸਿੰਘ ਉਰਫ ਇੰਦਾ ਪੁੱਤਰ ਸਤਨਾਮ ਸਿੰਘ ਵਾਸੀ ਸਤੀਕੇ ਨੂੰ ਕਾਬੂ ਕਰਕੇ 9 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਮਾਲਟਾ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ। ਥਾਣਾ ਸਦਰ ਮਾਨਸਾ ਦੀ ਹੀ ਪੁਲਿਸ ਪਾਰਟੀ ਵੱਲੋਂ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਮੰਗੂ ਸਿੰਘ ਵਾਸੀ ਖੋਖਰ ਕਲਾਂ ਨੂੰ ਕਾਬੂ ਕਰਕੇ 5 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਪ੍ਰਕਾਸ਼ ਸਿੰਘ ਪੁੱਤਰ ਤੋੋਤਾ ਸਿੰਘ ਵਾਸੀ ਲਖਮੀਰਵਾਲਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬੂ ਕਰਕੇ 90 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ।
ਐਸ,ਐਸ,ਪੀ,ਮਾਨਸਾ ਸ੍ਰੀ ਦੀਪਕ ਪਾਰੀਕ, ਆਈ,ਪੀ,ਐਸ ਵੱਲੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Today Now News

RELATED ARTICLES
- Advertisment -

POPULAR POSTS