ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਕੋਵਿਡ-19 ਦੇ ਕੇਸਾਂ ਵਿੱਚ ਹੁਣ ਕਾਫ਼ੀ ਗਿਰਾਵਟ ਆਈ ਹੈ ਅਤੇ ਹਾਲਾਤਾਂ ਵਿੱਚ ਕੁਝ ਸੁਧਾਰ ਆਇਆ ਹੈ। ਇਸ ਕਾਰਨ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਸੇਵਾ ਕੇਂਦਰ 9 ਜੂਨ ਤੋਂ ਸਵੇਰ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਸ਼ਨੀਵਾਰ ਵਾਲੇ ਦਿਨ ਵੀ ਸਵੇਰ 9 ਵਜੇ ਤੋਂ 5 ਵਜੇ ਤੱਕ ਖੁਲ੍ਹੇ ਰਹਿਣਗੇ।
ਉਨ੍ਹਾਂ ਦੱਸਿਆ ਕਿ ਕੰਮ ਲਈ ਅਗੇਤੀ ਪ੍ਰਵਾਨਗੀ (Appointment) ਲੈਣ ਲਈ ਟਾਈਪ 1 ਸੇਵਾ ਕੇਂਦਰਾਂ ਵਿੱਚ 3 ਕਾਊਂਟਰ, ਟਾਈਪ 2 ਸੇਵਾ ਕੇਂਦਰਾਂ ਵਿੱਚ 2 ਕਾਊਂਟਰ ਅਤੇ ਟਾਈਪ 3 ਸੇਵਾ ਕੇਂਦਰਾਂ ਵਿੱਚ 1 ਕਾਊਂਟਰ ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਕਿਸੇ ਵੀ ਬਿਨੈਕਾਰ ਨੂੰ ਕੋਈ ਪ੍ਰੇਸ਼ਾਨੀ ਦਰਪੇਸ਼ ਨਾ ਆਵੇ।





