
ਮੋਗਾ 4 ਅਗਸਤ (ਹੈੱਪੀ ਢੰਡ) ਵਿਧਾਨ ਸਭਾ ਹਲਕਾ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਦਾਰ ਸ਼ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਸਰਗਰਮੀਆ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਇਸੇ ਕੜ੍ਹੀ ਤਹਿਤ ਬੀਤੇ ਦਿਨੀਂ ਹਲਕਾ ਮੋਗਾ ਦੇ ਪਿੰਡ ਚੁੱਪਕੀਤੀ ਵਿੱਚ ਇੱਕ ਅਹਿਮ ਮੀਟਿੰਗ ਕੀਤੀ ਗਈ।ਜਿਸਦਾ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ.ਸੇਵਕ ਸਿੰਘ ਮਾਣੂੰਕੇ ਅਤੇ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਰਜੀਤ ਸਿੰਘ ਸੰਧੂਆਂ ਵਾਲਾ ਦੀ ਪ੍ਰੇਨਣਾ ਸਦਕਾ ਪਿੰਡ ਚੁੱਪਕੀਤੀ ਦੇ ਕਈ ਕਾਂਗਰਸੀ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਸ.ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ।
ਇਸ ਸਮੇਂ ਸ.ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਸ਼ਾਮਿਲ ਹੋਏ ਕਾਂਗਰਸੀ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ ਅਤੇ ਵਿਸ਼ਵਾਸ ਦਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਆਉਣ ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਚੁੱਪਕੀਤੀ ਦੇ ਪਹਿਲ ਦੇ ਆਧਾਰ ਤੇ ਵਿਕਾਸ ਦੇ ਕੰਮ ਕੀਤੇ ਜਾਣਗੇ। ਇਸ ਸਮੇਂ ਸ.ਬਰਾੜ ਵੱਲੋਂ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਤੋਂ ਜਾਣੂੰ ਕਰਵਾਇਆ ਗਿਆ ।ਉਹਨਾਂ ਕਿਹਾ ਹੱਥ ਵਿੱਚ ਸ਼੍ਰੀ ਗੁਟਕਾ ਸਾਹਿਬ ਫੜ੍ਹ ਕੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਤੇ ਕਾਬਜ ਹੋਈ ਕੈਪਟਨ ਸਰਕਾਰ ਨੇ ਲੋਕਾਂ ਨੂੰ ਹੋਰ ਨਵੀਆਂ ਸੁੱਖ ਸਹੂਲਤਾਂ ਤਾਂ ਕੀ ਦੇਣੀਆ ਸਨ, ਸਗੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਮਿਲਣ ਵਾਲੀਆਂ ਸਹੂਲਤਾਂ ਵੀ ਬੰਦ ਕਰ ਦਿੱਤੀਆਂ ਹਨ।ਪਰ ਲੋਕ ਹੁਣ ਕੈਪਟਨ ਦੇ ਲਾਰਿਆਂ ਵਿੱਚ ਨਹੀਂ ਆਉਣਗੇ ਅਤੇ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਸਾਂਝੀ ਸਰਕਾਰ ਬਣਾ ਕੇ ਪੰਜਾਬ ਨੂੰ ਇੱਕ ਵਾਰ ਫਿਰ ਤਰੱਕੀ ਦੀਆਂ ਲੀਹਾਂ ਤੇ ਲੈ ਕੇ ਆਉਣਗੇ।
ਇਸ ਸਮੇਂ ਸ਼ਾਮਿਲ ਹੋਣ ਵਾਲਿਆ ਵਿੱਚ ਸ.ਨਾਹਰ ਸਿੰਘ, ਬਚਿੱਤਰ ਸਿੰਘ,ਕੇਹਰ ਸਿੰਘ, ਰਣਜੋਧ ਸਿੰਘ, ਬਿੰਦਰ ਸਿੰਘ, ਗੋਰਾ ਸਿੰਘ, ਰਾਜਾ ਸਿੰਘ, ਨਿਰਮਲ ਸਿੰਘ, ਦਲਜੀਤ ਸਿੰਘ, ਜਸਵੀਰ ਸਿੰਘ ਆਦਿ ਹਾਜਰ ਸਨ।ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਮਿਹਨਤੀ ਵਰਕਰਾਂ ਦੀ ਕੋਈ ਪੁੱਛ-ਪ੍ਰਤੀਤ ਨਹੀਂ ਕੀਤੀ ਜਾਂਦੀ, ਜਿਸ ਕਰਕੇ ਉਹਨਾਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ ਹੈ।
ਇਸ ਸਮੇਂ ਸ.ਬਰਾੜ ਵੱਲੋਂ ਸ.ਨਿਰਮਲ ਸਿੰਘ ਚੁੱਪਕੀਤੀ ਨੂੰ ਉਹਨਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਮੋਗਾ ਦਾ ਜੱਥੇਬੰਧਕ ਸਕੱਤਰ ਵੀ ਨਿਯੁਕਤ ਕੀਤਾ ਗਿਆ।
ਇਸ ਸਮੇਂ ਗੁਰਬਿੰਦਰ ਸਿੰਘ ਸਰਕਲ ਪ੍ਰਧਾਨ, ਦਵਿੰਦਰ ਸਿੰਘ ਚੁੱਪਕੀਤੀ, ਗੁਰਪ੍ਰੀਤ ਸਿੰਘ ਗੋਗਾ, ਨਿਰਮਲ ਸਿੰਘ ਚੁੱਪਕੀਤੀ, ਗੁਰਬਖਸ ਸਿੰਘ ਚੁੱਪਕੀਤੀ, ਸੁਰਜੀਤ ਸਿੰਘ ਬਲਾਕ ਸੰਮਤੀ ਮੈਂਬਰ, ਰੂਪ ਸਿੰਘ, ਨਰਿੰਦਰ ਸਿੰਘ ਸਾ,ਸਰਪੰਚ ਬੁੱਕਣਵਾਲਾ, ਪਰਮਜੀਤ ਸਿੰਘ ਮਾਣੂੰਕੇ ਸੋਨੀ ਮੋਗਾ, ਸਰਬਾ ਮੋਗਾ, ਰਾਮ ਸਿੰਘ ਚੁੱਪਕੀਤੀ ਤੋਂ ਇਲਾਵਾ ਆਦਿ ਅਕਾਲੀ ਵਰਕਰ ਹਾਜਰ ਸਨ।




