
ਖੰਨਾ 10 ਦਸੰਬਰ (ਪਰਮਜੀਤ ਸਿੰਘ ਧੀਮਾਨ) – ਵਿਧਾਨ ਸਭਾ ਹਲਕਾ ਖੰਨਾ ਦੇ ਨੇੜਲੇ ਪਿੰਡ ਹੋਲ ਵਿਖੇ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੀ ਉਮੀਦਵਾਰ ਜਸਦੀਪ ਕੌਰ ਯਾਦੂ ਨੂੰ ਉਦੋਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਪਿੰਡ ਦੇ ਕਈ ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ। ਅਕਾਲੀ ਦਲ ਵਿਚ ਆਉਣ ਵਾਲੇ ਪਰਿਵਾਰਾਂ ਦਾ ਵਰਕਿੰਗ ਕਮੇਟੀ ਮੈਂਬਰ ਯਾਦਵਿੰਦਰ ਸਿੰਘ ਯਾਦੂ ਨੇ ਸਿਰੋਪਾਓ ਪਾ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਸਭ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਕਰਮ ਸਿੰਘ, ਬਲਜੀਤ ਸਿੰਘ, ਕਰਨੈਲ ਸਿੰਘ, ਮਹਿੰਦਰ ਸਿੰਘ, ਭਾਗ ਸਿੰਘ, ਬਚਿੱਤਰ ਸਿੰਘ, ਜਰਨੈਲ ਸਿੰਘ ਜਗਤਾਰ ਸਿੰਘ, ਦਵਿੰਦਰ ਸਿੰਘ, ਸੁਖਵਿੰਦਰ ਸਿੰਘ, ਕੁਲਦੀਪ ਸਿੰਘ, ਹਰਦੀਪ ਸਿੰਘ, ਸੋਹਣਪ੍ਰੀਤ ਸਿੰਘ, ਦਵਿੰਦਰ ਸਿੰਘ, ਪ੍ਰੀਤਮ ਸਿੰਘ, ਜਤਿੰਦਰ ਸਿੰਘ, ਰਾਜਵਿੰਦਰ ਸਿੰਘ, ਕੁਲਵੰਤ ਸਿੰਘ, ਹੈਪੀ ਧੀਮਾਨ, ਅਮਨਿੰਦਰ ਸਿੰਘ ਅਕਾਲੀ ਦਲ ਵਿਚ ਪਰਿਵਾਰਾਂ ਸਮੇਤ ਸ਼ਾਮਲ ਹੋਏ। ਯਾਦੂ ਨੇ ਕਿਹਾ ਕਿ ਕਾਂਗਰਸ ਪਾਰਟੀ ਹੁਣ ਚਰਨਜੀਤ ਸਿੰਘ ਚੰਨੀ ਨੂੰ ਅੱਗੇ ਕਰਕੇ ਕੈਪਟਨ ਦੇ ਕਾਰਨਾਮਿਆਂ ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ ਪਰ ਪੰਜਾਬ ਦੇ ਲੋਕ ਹੁਣ ਕਾਂਗਰਸ ਦੀਆਂ ਚਾਲਾਂ ਵਿਚ ਨਹੀਂ ਆਉਣਗੇ। ਇਸ ਮੌਕੇ ਹਰਜੰਗ ਸਿੰਘ, ਗੁਰਦੀਪ ਸਿੰਘ, ਤੇਜਿੰਦਰ ਸਿੰਘ, ਜਸਵੀਰ ਸਿੰਘ, ਅਰਜਿੰਦਰ ਸਿੰਘ, ਹਰਵਿੰਦਰ ਸਿੰਘ, ਜਗਦੇਵ ਸਿੰਘ, ਦੀਦਾਰ ਸਿੰਘ, ਭਗਵਾਨ ਸਿੰਘ ਆਦਿ ਹਾਜ਼ਰ ਸਨ।






