17.1 C
Chandigarh

TODAY NOW NEWS

Thursday, March 19, 2026
HomeBREAKING NEWSਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਕੂਲਾਂ ਵਿਚ 16 ਮਾਰਚ ਨੂੰ ਛੁੱਟੀ...

ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਸਕੂਲਾਂ ਵਿਚ 16 ਮਾਰਚ ਨੂੰ ਛੁੱਟੀ ਦਾ ਐਲਾਨ

ਬੰਗਾ ,14 ਮਾਰਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ 16 ਮਾਰਚ, 2022 ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਕਰਨ ਦਾ ਅੈਲਾਨ ਕੀਤਾ । ਉਨ੍ਹਾਂ ਦੱਸਿਆ ਕਿ 16 ਮਾਰਚ ਨੂੰ ਜ਼ਿਲ੍ਹੇ ਵਿਚ ਸਥਿਤ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਸਹੁੰ ਚੁੱਕ ਸਮਾਗਮ ਵਿਚ ਵੱਡੀ ਗਿਣਤੀ ਵਿਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਵਿਦਿਆਰਥੀਆਂ ਨੂੰ ਸਕੂਲ ਆਉੁਣ-ਜਾਣ ਵਿਚ ਕਾਫ਼ੀ ਮੁਸ਼ਕਿਲ ਪੇਸ਼ ਆ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਇਹਤਿਆਤ ਵਜੋਂ ਸਕੂਲ ਜਾਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਉਣ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ।

Today Now News

RELATED ARTICLES
- Advertisment -

POPULAR POSTS