16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਮਾਰਕਫੈੱਡ ਨੇ ਟੀਕਾਕਰਨ ਮੁਹਿੰਮ ਚਲਾਈ; 300 ਕਰਮਚਾਰੀਆਂ ਨੂੰ ਲਗਾਇਆ ਕੋਵਿਡ ਦਾ ਟੀਕਾ

ਮਾਰਕਫੈੱਡ ਨੇ ਟੀਕਾਕਰਨ ਮੁਹਿੰਮ ਚਲਾਈ; 300 ਕਰਮਚਾਰੀਆਂ ਨੂੰ ਲਗਾਇਆ ਕੋਵਿਡ ਦਾ ਟੀਕਾ

ਸਾਬਕਾ ਕਰਮਚਾਰੀਆਂ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਟੀਕਾ ਲਗਾਇਆ

ਚੰਡੀਗੜ੍ਹ (ਬਿਊਰੋ ਰਿਪੋਰਟ) : ਕੋਵਿਡ-19 ਮਹਾਂਮਾਰੀ ਤੋਂ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ ਨੇ ਅੱਜ ਆਪਣੇ ਚੰਡੀਗੜ੍ਹ ਦਫ਼ਤਰ ਵਿਖੇ 300 ਕਰਮਚਾਰੀਆਂ ਅਤੇ ਸਾਬਕਾ ਕਰਮਚਾਰੀਆਂ ਦੇ ਨਾਲ ਨਾਲ ਉਨ੍ਹਾਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਚਲਾਈ।

ਇਸ ਮੌਕੇ ਮਾਰਕਫੈਡ ਦੇ ਐਮ.ਡੀ. ਵਰੁਣ ਰੂਜ਼ਮ ਨੇ ਦੱਸਿਆ ਕਿ ਇਸ ਸੰਸਥਾ ਲਈ ਇਸਦੇ ਕਰਮਚਾਰੀ ਸਭ ਤੋਂ ਮਹੱਤਵਪੂਰਨ ਹਨ, ਇਸ ਲਈ ਮਾਰਕਫੈਡ ਨੇ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਟੀਕਾਕਰਨ ਲਈ ਬਣਾਈ ਟੀਮ ਵਿੱਚ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ ਪਾਲ ਕੌਰ, ਡਾ. ਵਿਜੈ ਭਗਤ, ਡਾ. ਐਚ.ਐਸ. ਚੀਮਾ, ਐਸ.ਐਮ.ਓ. ਅਤੇ ਜ਼ਿਲ੍ਹਾ ਹਸਪਤਾਲ ਮੋਹਾਲੀ ਤੋਂ ਡਾ. ਤਰਨਜੋਤ ਕੌਰ ਸ਼ਾਮਲ ਸਨ। ਟੀਮ ਨੇ ਕਰਮਚਾਰੀਆਂ ਨੂੰ ਸੁਰੱਖਿਆ ਸਾਵਧਾਨੀਆਂ ਵਰਤ ਕੇ ਆਪਣੇ ਆਪ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਬਾਰੇ ਵੀ ਜਾਣੂੰ ਕਰਵਾਇਆ।
ਟੀਕਾਕਰਨ ਮੁਹਿੰਮ ਦੌਰਾਨ ਮਾਰਕਫੈੱਡ ਦੇ ਸੀਐਮ (ਪੀ) ਡਾ. ਦਮਨਦੀਪ ਕੌਰ ਵੀ ਮੌਜੂਦ ਸਨ।

Today Now News

RELATED ARTICLES
- Advertisment -

POPULAR POSTS