17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸਮਾਜਸੇਵੀ ਸੰਸਥਾ ਵੱਲੋਂ ਮਾਸਕ ਅਤੇ ਸੈਨੇਟਾਈਜਰ ਵੰਡੇ ਗਏ।

ਸਮਾਜਸੇਵੀ ਸੰਸਥਾ ਵੱਲੋਂ ਮਾਸਕ ਅਤੇ ਸੈਨੇਟਾਈਜਰ ਵੰਡੇ ਗਏ।

ਵਿਸ਼ੇਸ਼ ਤੌਰ ਤੇ ਹਾਜ਼ਰ ਡਾਕਟਰ ਵਰੁਣ ਮਿੱਤਲ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਕਰੋਨਾ ਦੀ ਮਹਾਂਮਾਰੀ ਤੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਸਮਾਜਸੇਵੀ ਸੰਸਥਾਵਾਂ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਲੜੀ ਤਹਿਤ ਸਮਾਜਸੇਵੀ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰਨ ਵਾਲੀ ਮਾਨਸਾ ਸ਼ਹਿਰ ਦੀ ਪੰਚਮੁਖੀ ਬਾਲਾਜੀ ਸੰਸਥਾ ਵੱਲੋਂ ਪ੍ਰਧਾਨ ਸੁਰੇਸ਼ ਕਰੋੜੀ ਦੀ ਅਗਵਾਈ ਹੇਠ ਸਰਕਾਰੀ ਡਿਸਪੈਂਸਰੀ ਨੇੜੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜਰ ਵੰਡੇ ਗਏ।ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਡਾਕਟਰ ਵਰੁਣ ਮਿੱਤਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਇਹ ਸੰਸਥਾ ਵੱਖ-ਵੱਖ ਸਮਿਆਂ ਤੇ ਸਮਾਜਸੇਵੀ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰਦੀ ਹੈ ਕਰੋਨਾ ਦੀ ਬੀਮਾਰੀ ਨਾਲ ਪੀੜਤ ਸਰਕਾਰੀ ਹਸਪਤਾਲ ਵਿੱਚ ਜੇਰੇ ਇਲਾਜ ਮਰੀਜ਼ਾਂ ਲਈ ਫਰੁਟ ਨਾਰੀਅਲ ਪਾਣੀ ਅਤੇ ਸੂਪ ਦੀ ਸੇਵਾ ਇਸ ਸੰਸਥਾ ਵੱਲੋਂ ਲਗਾਤਾਰ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਲੋਕਾਂ ਦਾ ਇਸ ਬਿਮਾਰੀ ਤੋਂ ਬਚਾਅ ਲਈ ਜਾਗਰੂਕ ਹੋਣਾ ਹੀ ਸਭ ਤੋਂ ਵੱਧ ਲਾਹੇਵੰਦ ਹੈ।
ਸੁਰੇਸ਼ ਕਰੋੜੀ ਨੇ ਦੱਸਿਆ ਕਿ ਲੋਕਾਂ ਦੇ ਸਹਿਯੋਗ ਨਾਲ ਸਮਾਜ ਭਲਾਈ ਦੇ ਕੰਮ ਲਗਾਤਾਰ ਜਾਰੀ ਰਹਿਣਗੇ।
ਇਸ ਮੌਕੇ ਪਹੁੰਚੇ ਸੰਜੀਵ ਪਿੰਕਾ ਨੇ ਆਸ਼ਾ ਵਰਕਰਾਂ ਨੂੰ ਸੈਨੇਟਾਈਜਰ ਅਤੇ ਮਾਸਕ ਵੰਡਦਿਆਂ ਕਿਹਾ ਕਿ ਇਹਨਾਂ ਵਰਕਰਾਂ ਦਾ ਕਰੋਨਾ ਦੀ ਮਹਾਂਮਾਰੀ ਚ ਲੋਕਾਂ ਨੂੰ ਜਾਗਰੂਕ ਕਰਕੇ ਉਨ੍ਹਾਂ ਦੀ ਵੈਕਸੀਨੇਸ਼ਨ ਕਰਵਾਉਣ ਵਿੱਚ ਵੱਡਾ ਯੋਗਦਾਨ ਹੈ।
ਇਸ ਮੌਕੇ ਦਰਸ਼ਨ ਨੀਟਾ, ਰਾਮ ਕੁਮਾਰ,ਸੁਦਾਮਾ ਗਰਗ, ਅਰਜਨ ਸਿੰਘ ਸਮੇਤ ਮੈਂਬਰ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS