17.4 C
Chandigarh

TODAY NOW NEWS

Friday, March 20, 2026
Homeਅੰਤਰਰਾਸ਼ਟਰੀ12 ਸਾਲ ਤੋਂ ਵੱਡੇ ਬੱਚਿਆਂ ਲਈ ਮਾਸਕ ਜ਼ਰੂਰੀ, ਵਿਸ਼ਵ ਸਿਹਤ ਸੰਗਠਨ ਦੀ...

12 ਸਾਲ ਤੋਂ ਵੱਡੇ ਬੱਚਿਆਂ ਲਈ ਮਾਸਕ ਜ਼ਰੂਰੀ, ਵਿਸ਼ਵ ਸਿਹਤ ਸੰਗਠਨ ਦੀ ਅੱਪਡੇਟ

ਹਾਲਾਂਕਿ, ਕੋਰੋਨਾ ਇਨਫੈਕਸ਼ਨ ਦੇ ਫੈਲਣ ਵਿਚ ਬੱਚਿਆਂ ਅਤੇ ਵੱਡਿਆਂ ਦੀ ਭੂਮਿਕਾ ਨੂੰ ਬਿਹਤਰ ਢੰਗ ਨਾਲ ਸਮਝਣ ਲਈ ਅੰਕੜਿਆਂ ਦਾ ਵਿਸਥਾਰਤ ਅਧਿਐਨ ਜ਼ਰੂਰੀ ਹੈ।

ਜਿਊਰਿਖ (ਏਜੰਸੀ) : ਡਬਲਯੂਐੱਚਓ ਨੇ ਕਿਹਾ ਹੈ ਕਿ ਕੋਰੋਨਾ ਇਨਫੈਕਸ਼ਨ ਤੋਂ ਬਚਣ ਲਈ 12 ਸਾਲ ਅਤੇ ਉਸ ਤੋਂ ਜ਼ਿਆਦਾ ਉਮਰ ਦੇ ਬੱਚਿਆਂ ਨੂੰ ਵੱਡੇ ਲੋਕਾਂ ਦੀ ਤਰ੍ਹਾਂ ਹੀ ਮਾਸਕ ਪਾਉਣਾ ਚਾਹੀਦਾ ਹੈ। ਛੇ ਤੋਂ 11 ਸਾਲ ਦੀ ਉਮਰ ਦੇ ਬੱਚੇ ਖ਼ਤਰੇ ਦੇ ਆਧਾਰ ‘ਤੇ ਮਾਸਕ ਪਾ ਸਕਦੇ ਹਨ।
ਡਬਲਯੂਐੱਚਓ ਦੀ ਵੈੱਬਸਾਈਟ ‘ਤੇ 21 ਅਗਸਤ ਨੂੰ ਜਾਰੀ ਇਕ ਪੋਸਟ ਵਿਚ ਸੰਗਠਨ ਦੇ ਨਾਲ ਹੀ ਸੰਯੁਕਤ ਰਾਸ਼ਟਰ ਬਾਲ ਫੰਡ (ਯੂਨੀਸੈੱਫ) ਨੇ ਕਿਹਾ ਹੈ ਕਿ ਜਿਨ੍ਹਾਂ ਖੇਤਰਾਂ ਵਿਚ ਕੋਰੋਨਾ ਇਨਫੈਕਸ਼ਨ ਦਾ ਫੈਲਾਅ ਜ਼ਿਆਦਾ ਹੈ ਅਤੇ ਜਿੱਥੇ ਇਕ ਮੀਟਰ ਦੀ ਦੂਰੀ ਬਣਾਈ ਰੱਖਣਾ ਸੰਭਵ ਨਹੀਂ ਹੈ, ਉੱਥੇ 12 ਸਾਲ ਤੋਂ ਵੱਡੇ ਬੱਚਿਆਂ ਨੂੰ ਮਾਸਕ ਪਾਉਣਾ ਚਾਹੀਦਾ ਹੈ। ਦੋਵਾਂ ਸੰਗਠਨਾਂ ਨੇ ਕਿਹਾ ਕਿ ਪੰਜ ਸਾਲ ਅਤੇ ਉਸ ਤੋਂ ਘੱਟ ਉਮਰ ਦੇ ਬੱਚਿਆਂ ਲਈ ਉਨ੍ਹਾਂ ਦੀ ਸਿਹਤ ਅਤੇ ਹਿੱਤ ਨੂੰ ਦੇਖਦੇ ਹੋਏ ਮਾਸਕ ਪਾਉਣਾ ਜ਼ਰੂਰੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਕਈ ਅਧਿਐਨਾਂ ਵਿਚ ਇਹ ਸਾਹਮਣੇ ਆਇਆ ਹੈ ਕਿ ਕੋਰੋਨਾ ਇਨਫੈਕਸ਼ਨ ਛੋਟੇ ਬੱਚਿਆਂ ਨਾਲੋਂ ਵੱਡੇ ਬੱਚਿਆਂ ਵਿਚ ਜ਼ਿਆਦਾ ਫੈਲ ਰਿਹਾ ਹੈ।

Today Now News

RELATED ARTICLES
- Advertisment -

POPULAR POSTS