
ਮੋਗਾ, (ਹਰਪਾਲ ਸਹਾਰਨ) : ਕੋਵਿਡ 19 ਕਾਰਨ ਬਲੱਡ ਬੈਂਕ ਸਿਵਲ ਹਸਪਤਾਲ ਮੋਗਾ ਵਿੱਚ ਪੈਦਾ ਹੋਈ ਖੂਨ ਦੀ ਕਮੀ ਨੂੰ ਪੂਰਾ ਕਰਨ ਲਈ ਰੂਰਲ ਐਨ ਜੀ ਓ ਕਲੱਬਜ ਐਸੋਸੀਏਸ਼ਨ ਬਲਾਕ ਮੋਗਾ – 1 ਵੱਲੋਂ ਯੂਥ ਵੈਲਫੇਅਰ ਐਂਡ ਸਪੋਰਟਸ ਕਲੱਬ ਦੁਸਾਂਝ ਅਤੇ ਗ੍ਰਾਮ ਪੰਚਾਇਤ ਦੁਸਾਂਝ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਮਿਤੀ 9 ਅਗਸਤ ਦਿਨ ਐਤਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਦੁਸਾਂਝ ਵਿਖੇ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 100 ਯੂਨਿਟ ਖੂਨਦਾਨ ਦਾ ਟੀਚਾ ਰੱਖਿਆ ਗਿਆ ਹੈ। ਇਸ ਕੈਂਪ ਦੀਆਂ ਤਿਆਰੀਆਂ ਸਬੰਧੀ ਅੱਜ ਰੂਰਲ ਐੱਨ ਜੀ ਓ ਮੋਗਾ ਦੇ ਚੇਅਰਮੈਨ ਮਹਿੰਦਰ ਪਾਲ ਲੂੰਬਾ ਵੱਲੋਂ ਯੂਥ ਵੈਲਫੇਅਰ ਐਂਡ ਸਪੋਰਟਸ ਕਲੱਬ ਦੁਸਾਂਝ ਦੇ ਮੈਂਬਰਾਂ ਨਾਲ ਮੀਟਿੰਗ ਕਰਨ ਉਪਰੰਤ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਰੂਰਲ ਐਨ ਜੀ ਓ ਮੋਗਾ ਜਦੋਂ ਤੋਂ ਕਰੋਨਾ ਮਹਾਂਮਾਰੀ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਆਮ ਲੋਕਾਂ ਦੀ ਸੇਵਾ ਵਿੱਚ ਹਾਜਰ ਹੈ। ਇਸ ਸੰਸਥਾ ਵੱਲੋਂ ਹੁਣ ਤੱਕ 5000 ਦੇ ਕਰੀਬ ਮਾਸਕ ਤਿਆਰ ਕਰਵਾ ਕੇ ਆਮ ਲੋਕਾਂ ਵਿੱਚ ਵੰਡੇ ਗਏ ਹਨ ਤੇ ਲੋਕਾਂ ਦੀਆਂ ਖੂਨ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਪੰਜ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ ਤੇ ਲੋੜਵੰਦ ਮਰੀਜ਼ਾਂ ਨੂੰ ਬੈਡ ਟੂ ਬੈਡ ਵੀ ਖੂਨਦਾਨ ਕੀਤਾ ਜਾ ਰਿਹਾ ਹੈ। ਉਹਨਾਂ ਕਲੱਬ ਦੇ ਨੌਜਵਾਨਾਂ ਨੂੰ ਖੂਨਦਾਨ ਕਰਨ ਦੇ ਫਾਇਦਿਆਂ ਬਾਰੇ ਜਾਣੂ ਕਰਵਾਉਂਦਿਆਂ ਇਸ ਕੈਂਪ ਵਿੱਚ ਵਧ ਚੜ੍ਹ ਕੇ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਹੇਰ ਅਤੇ ਬਲੱਡ ਪ੍ਰੋਜੈਕਟ ਇੰਚਾਰਜ ਸੁਖਵਿੰਦਰ ਸਿੰਘ ਖੋਟਾ ਨੇ ਬਲਾਕ ਦੀਆਂ ਸਭ ਕਲੱਬਾਂ ਨੂੰ ਇਸ ਖੂਨਦਾਨ ਕੈਂਪ ਨੂੰ ਕਾਮਯਾਬ ਕਰਨ ਦੀ ਅਪੀਲ ਕਰਦਿਆਂ ਸਭ ਕਲੱਬਾਂ ਨੂੰ ਕੈਂਪ ਵਿੱਚ ਪਹੁੰਚ ਕੇ ਖੂਨਦਾਨ ਕਰਕੇ ਇਸ ਮਹਾਂਯੱਗ ਵਿੱਚ ਹਿੱਸਾ ਪਾਉਣ ਲਈ ਕਿਹਾ। ਇਸ ਮੌਕੇ ਕਲੱਬ ਪ੍ਰਧਾਨ ਸੁਖਵੀਰ ਸਿੰਘ ਸੰਘਾ ਨੇ ਰੂਰਲ ਐਨ ਜੀ ਓ ਮੋਗਾ ਦੇ ਅਹੁਦੇਦਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਕਲੱਬ ਮੈਂਬਰ ਇਸ ਕੈਂਪ ਨੂੰ ਕਾਮਯਾਬ ਕਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਆਪਣੇ ਪੱਧਰ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੂਨਦਾਨ ਲਈ ਪ੍ਰੇਰਿਤ ਕਰਨਗੇ। ਸਰਪੰਚ ਗੁਰਤੇਜ ਕੌਰ ਅਤੇ ਕਲੱਬ ਦੇ ਸੀ ਮੀਤ ਪ੍ਰਧਾਨ ਸੁਰਜੀਤ ਸਿੰਘ ਰੱਤੀ ਨੇ ਪੰਚਾਇਤ ਵੱਲੋਂ ਕੈਂਪ ਨੂੰ ਕਾਮਯਾਬ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕਲੱਬ ਦੇ ਜਨਰਲ ਸਕੱਤਰ ਗੁਰਪ੍ਰੀਤ ਸੰਘਾ, ਕੈਸ਼ੀਅਰ ਮਨਪ੍ਰੀਤ ਸਿੰਘ ਸੰਘਾ, ਮੀਤ ਪ੍ਰਧਾਨ ਨਿਰਮਲ ਸਿੰਘ ਨਿੰਮਾ, ਅਮਨਦੀਪ ਲੂੰਬਾ, ਮਾ. ਦਵਿੰਦਰ ਸੰਘਾ, ਇੰਦਰਜੀਤ ਸੰਘਾ, ਦਵਿੰਦਰ ਰਖਰਾ, ਮਨਦੀਪ ਰਖਰਾ, ਲਵਲੀ ਰਖਰਾ, ਗੀਤ ਰਖਰਾ, ਜੱਗਾ ਸਿੰਘ ਖਹਿਰਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਲੱਬ ਦੇ ਮੈਂਬਰ ਹਾਜ਼ਰ ਸਨ। ਮੋਗਾ, (ਹਰਪਾਲ ਸਹਾਰਨ) :





