17.4 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਕਸਬਾ ਭਿੱਖੀਵਿੰਡ ਦੇ ਪਾਵਰਕਾਮ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਤੇ...

ਕਸਬਾ ਭਿੱਖੀਵਿੰਡ ਦੇ ਪਾਵਰਕਾਮ ਦੇ ਦਫ਼ਤਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਤੇ ਦਿੱਤਾ ਵਿਸ਼ਾਲ ਧਰਨਾ

ਬਿਜਲੀ ਕੱਟਾਂ ਤੋਂ ਦੁਖੀ ਕਿਸਾਨਾਂ ਦੀ ਫ਼ਸਲ ਸੁਕਦੀ ਜਾ ਰਹੀ, ਅਤੇ ਨਗਰ ਵਾਸੀ ਨੇ ਬਿਜਲੀ ਕੱਟਾਂ ਤੋਂ ਦੁਖੀ : ਵਲਟੋਹਾ

ਤਰਨਤਾਰਨ (ਰਿੰਪਲ ਗੋਲਣ) : ਇੱਕ ਪਾਸੇ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਸਿਰ *ਤੇ ਹਨ ਦੂਜੇ ਪਾਸੇ ਅੱਤ ਦੀ ਗਰਮੀ ਵਿਚ ਬਿਜਲੀ ਦੇ ਕੱਟਾਂ ਤੋਂ ਜਿੱਥੇ ਸ਼ਹਿਰ ਵਾਸੀ ਪਰੇਸ਼ਾਨ ਹਨ ਉਥੇ ਹੀ ਪੰਜਾਬ ਦੇ ਕਿਸਾਨ ਜੀਰੀ ਵਿਚ ਪਾਣੀ ਨਾ ਦਿਤੇ ਜਾਣ ਕਾਰਣ ਪਰੇਸ਼ਾਨ ਹੋ ਰਹੇ ਹਨ ਕਿਸਾਨਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ 8 ਘੰਟੇ ਬਿਜਲੀ ਨਹੀਂ ਦੇ ਰਹੀ ਜਦੋਂਕਿ ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਲਾਕ ਡਾਉਨ ਅਤੇ ਕਰੋਨਾ ਪਹਿਲਾਂ ਹੀ ਉਹਨਾਂ ਨੂੰ ਨਹੀਂ ਜੀਣ ਦੇ ਰਿਹਾ ਉਤੋਂ ਅੱਤ ਦੀ ਗਰਮੀ ਵਿਚ ਬਿਜਲੀ ਦੇ ਦਿਨ ਰਾਤ ਕੱਟ ਪਰੇਸ਼ਾਨ ਕਰ ਰਹੇ ਹਨ।
ਜਿਲਾ ਤਰਨਤਾਰਨ ਦੇ ਕਸਬਾ ਭਿੱਖੀਵਿੰਡ ਦੁਕਾਨਦਾਰਾਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਹਲਕਾ ਖੇਮਕਰਨ ਦੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਵੱਲੋਂ ਅੱਜ ਕਸਬਾ ਭਿੱਖੀਵਿੰਡ ਦੇ ਪਾਵਰਕਾਮ ਦੇ ਦਫ਼ਤਰ ਵਿਖੇ ਬਿਜਲੀ ਕੱਟਾਂ ਤੋਂ ਦੁਖੀ ਹੋ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Today Now News

RELATED ARTICLES
- Advertisment -

POPULAR POSTS