16.8 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ...

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੋਗਾ ਵਿਖੇ ਵਿਸ਼ਾਲ ਧਰਨਾ

ਸਰਕਾਰ ਨੇ ਭੀਮਾ ਕੋਰੇਗਾਂਉ ਦੇ ਕਥਿਤ ਝੂਠੇ ਕੇਸ ਅੰਦਰ ਗ੍ਰਿਫਤਾਰ ਕੀਤੇ ਬੁੱਧੀਜੀਵੀਆਂ ਨੂੰ ਤਿੰਨ ਸਾਲ ਤੋਂ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ : ਆਗੂ

ਮੋਗਾ (ਹੈਪੀ – ਹਰਪਾਲ) : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲ੍ਹਾ ਕਮੇਟੀ ਮੋਗਾ ਨੇ ਜਨਤਕ ਜਮਹੂਰੀ ਜਥੇਬੰਦੀਆਂ ਨਾਲ ਮਿਲ ਕੇ ਅੱਜ ਨੇਚਰ ਪਾਰਕ ਮੋਗਾ ਵਿੱਚ ਕੇਂਦਰ ਦੀ ਫਾਸ਼ੀਵਾਦੀ ਤਾਨਾਸ਼ਾਹ ਭਾਜਪਾ ਹਕੂਮਤ ਵੱਲੋਂ ਦੇਸ਼ ਦੀਆਂ ਵੱਖ-2 ਜੇਲ੍ਹਾਂ ਵਿੱਚ ਝੂਠੇ ਕੇਸਾਂ ਅਧੀਨ ਜਮਹੂਰੀ ਹੱਕਾਂ ਲਈ ਲੜ ਰਹੇ ਬੁੱਧੀਜੀਵੀਆਂ, ਕਵੀਆਂ, ਲੇਖਕਾਂ, ਵਿਦਿਆਰਥੀਆਂ ਤੇ ਸਮਾਜ ਸੇਵਕਾਂ ਨੂੰ ਡੱਕੀ ਰੱਖਣ ਦੇ ਖਿਲਾਫ ਮੋਗਾ ਵਿਖੇ ਵਿਸ਼ਾਲ ਧਰਨਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਲਾਇਆ ਗਿਆ । ਧਰਨੇ ਨੂੰ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਜਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਭੀਮਾ ਕੋਰੇਗਾਂਉ ਦੇ ਕਥਿਤ ਝੂਠੇ ਕੇਸ ਅੰਦਰ ਗ੍ਰਿਫਤਾਰ ਕੀਤੇ ਬੁੱਧੀਜੀਵੀਆਂ ਨੂੰ ਤਿੰਨ ਸਾਲ ਤੋਂ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ । ਇਨ੍ਹਾਂ ‘ਚ ਕਈ ਬਜ਼ੁਰਗ ਤੇ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹਨ । ਪਰ ਇਨ੍ਹਾਂ ਨੂੰ ਅਜੇ ਤੱਕ ਜਮਾਨਤ ਵੀ ਨਹੀਂ ਮਿਲੀ ਤੇ ਨਾ ਹੀ ਮੋਦੀ ਸਰਕਾਰ ਇਹਨਾਂ ਦੇ ਖਿਲਾਫ ਕੋਈ ਦੋਸ਼ ਸਾਬਤ ਕਰ ਸਕੀ ਹੈ । ਅਸਲ ਵਿੱਚ ਸਰਕਾਰ ਇਹਨਾਂ ਨੂੰ ਜੇਲ੍ਹਾਂ ਵਿੱਚ ਡੱਕ ਕੇ ਲੋਕਾਂ ਦੇ ਮਨਾਂ ਵਿੱਚ ਖੌਫ ਬਿਠਾਉਣਾ ਚਾਹੁੰਦੀ ਹੈ ਤਾਂ ਕਿ ਲੋਕ ਆਪਣੇ ਹੱਕਾਂ ਦੀ ਲੜਾਈ ਨਾ ਲੜ ਸਕਣ ਤੇ ਸਰਕਾਰ ਆਪਣੀ ਮਨਮਰਜੀ ਕਰ ਸਕੇ । ਆਗੂਆਂ ਨੇ ਵਿਚਾਰ ਪ੍ਰਗਟਾਵੇ ਦੀ ਅਜਾਦੀ ਦੇ ਹੱਕ ਨੂੰ ਬੁਲੰਦ ਕਰਦਿਆਂ ਜਮਹੂਰੀ ਹੱਕਾਂ ਦੇ ਕਾਰਕੁਨਾਂ ਨੂੰ ਫੌਰੀ ਰਿਹਾਅ ਕਰਨ ਦੀ ਮੰਗ ਕੀਤੀ । ਬੀ. ਕੇ. ਯੂ. (ਏਕਤਾ ਉਗਰਾਹਾਂ) ਦੇ ਜਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ, ਕਿਸਾਨ ਸੰਘਰਸ਼ ਸਹਾਇਤਾ ਕਮੇਟੀ ਮੋਗਾ ਦੇ ਕੋ-ਕਨਵੀਨਰ ਸੁਰਿੰਦਰ ਸਿੰਘ ਮੋਗਾ, ਡੀ. ਟੀ. ਐਫ. ਜਿਲ੍ਹਾ ਸਕੱਤਰ ਜਗਵੀਰਨ ਕੌਰ, ਪੰਜਾਬ ਗੌਰਮਿੰਟ ਪੈਨਸ਼ਨਰਜ ਵੈਲਫੇਅਰ ਯੂਨੀਅਨ ਦੇ ਸੂਬਾ ਸਕੱਤਰ ਸੁਰਿੰਦਰ ਰਾਮ ਕੁੱਸਾ, ਪਾਵਰਕਾਮ ਪੈਨਸ਼ਨਰਜ ਯੂਨੀਅਨ ਦੇ ਆਗੂ ਜੰਗੀਰ ਸਿੰਘ ਖੋਖਰ, ਟੀ. ਐਸ. ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਰਛਪਾਲ ਸਿੰਘ ਡੇਮਰੂ ਨੇ ਬੋਲਦਿਆਂ ਦਿੱਲੀ ਹਾਈਕੋਰਟ ਵੱਲੋਂ ਨਤਾਸ਼ਾ ਨਰਵਾਲ ਤੇ ਦੋ ਹੋਰ ਸਾਥੀਆਂ ਨੂੰ ਜਮਾਨਤ ਦੇਣ ਦੇ ਫੈਸਲੇ ਖਿਲਾਫ ਦਿੱਲੀ ਪੁਲਿਸ ਵੱਲੋਂ ਸੁਪਰੀਮ ਕੋਰਟ ਜਾਣ ਦੀ ਕਰੜੀ ਨਿਖੇਧੀ ਕੀਤੀ । ਕੇਂਦਰ ਦੀ ਤਾਨਾਸ਼ਾਹ ਸਰਕਾਰ ਆਪਣੇ ਹਮਾਇਤੀ ਅਰਨਬ ਗੋਸਵਾਮੀ ਨੂੰ ਕਿਸੇ ਕੋਸ ਵਿੱਚ ਗ੍ਰਿਫਤਾਰ ਹੋ ਜਾਣ ਕਾਰਨ ਐਤਵਾਰ ਨੂੰ ਹੀ ਸੁਪਰੀਮ ਕੋਰਟ ਤੋਂ ਜਮਾਨਤ ਦਿਵਾ ਕੇ ਰਿਹਾ ਕਰਵਾ ਸਕਦੀ ਹੈ ਤੇ ਦੂਹਰੇ ਮਾਪ ਦੰਡ ਅਪਣਾ ਕੇ ਜਮਹੂਰੀ ਹੱਕਾਂ ਦੇ ਘੁਲਾਟੀਆਂ ਦੀ ਰਿਹਾਈ ਰੋਕਣ ਲਈ ਪੁਲਿਸ ਰਾਹੀਂ ਸੁਪਰੀਮ ਕੋਰਟ ਜਾਂਦੀ ਹੈ । ਸਮੂਹ ਆਗੂਆਂ ਨੇ ਕੇਂਦਰ ਦੀ ਫਾਸ਼ੀਵਾਦੀ ਤਾਨਾਸ਼ਾਹ ਹਕੂਮਤ ਵੱਲੋਂ ਅਣਐਲਾਨੀ ਐਮਰਜੈਂਸੀ ਲਗਾ ਕੇ ਸਮੂਹ ਲੋਕਾਂ ਦੇ ਜਮਹੂਰੀ ਹੱਕਾਂ ਦਾ ਗਲਾ ਘੁੱਟਣ ਖਿਲਾਫ ਚੱਲ ਰਹੇ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਸਾਰੇ ਵਰਗਾਂ ਦੇ ਸੰਘਰਸ਼ਸ਼ੀਲ ਆਗੂਆਂ/ ਵਰਕਰਾਂ ਨੂੰ ਪੁਰਜ਼ੋਰ ਅਪੀਲ ਕੀਤੀ । ਇਸ ਤੋਂ ਇਲਾਵਾ ਬਲਵਿੰਦਰ ਸਿੰਘ ਰੋਡੇ ਸਾਹਿਤ ਸਭਾ ਬਾਘਾਪੁਰਾਣਾ ਦੇ ਆਗੂ ਕਵੀ ਹਰਨੇਕ ਸਿੰਘ ਨੇਕ, ਹਰਮੰਦਰ ਸਿੰਘ ਡੇਮਰੂ, ਗੁਰਭਿੰਦਰ ਸਿੰਘ ਕੋਕਰੀ ਕਲਾਂ, ਬੂਟਾ ਸਿੰਘ ਭਾਗੀਕੇ, ਗੁਰਚਰਨ ਸਿੰਘ ਰਾਮਾਂ, ਪ੍ਰੇਮ ਕੁਮਾਰ ਮੋਗਾ ਵੀ ਹਾਜਰ ਸਨ ।

Today Now News

RELATED ARTICLES
- Advertisment -

POPULAR POSTS