17.1 C
Chandigarh

TODAY NOW NEWS

Thursday, March 19, 2026
Homeਤਾਜਾ ਖ਼ਬਰਭਗਵਾਨ ਮਹਾਂਵੀਰ ਜੈਯੰਤੀ ਤੇ 14 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦਰੱਖਣ ਦੇ...

ਭਗਵਾਨ ਮਹਾਂਵੀਰ ਜੈਯੰਤੀ ਤੇ 14 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ
ਰੱਖਣ ਦੇ ਹੁਕਮ : ਜਿ਼ਲ੍ਹਾ ਮੈਜਿਸਟਰੇਟ

ਮਾਲੇਰਕੋਟਲਾ :ਜ਼ਿਲ੍ਹਾ ਮੈਜਿਸਟਰੇਟ ਮਾਲਰੇਕਟਲਾ ਆਈ.ਏ.ਐਸ. ਸ੍ਰੀਮਤੀ ਮਾਧਵੀ ਕਟਾਰੀਆ, ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ 14 ਅਪ੍ਰੈਲ 2022 ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਜਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ
ਐਸ.ਐਸ.ਜੈਨ ਸਭਾ, ਮਾਲੇਰਕੋਟਲਾ ਅਨੁਸਾਰ ਮਿਤੀ 14 ਅਪ੍ਰੈਲ, 2022 ਨੂੰ ਮਹਾਂਵੀਰ ਜੈਯੰਤੀ ਦਾ ਦਿਹਾੜਾ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ ।ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜਾਂ ਅਨੁਸਾਰ ਅਸ਼ੁਭ ਹੈ।ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸਦਾ ਨਜਾਇਜ ਫਾਇਦਾ ਉਠਾਇਆ ਜਾ ਸਕਦਾ ਹੈ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ 14 ਅਪ੍ਰੈਲ 2022 ਨੂੰ ਭਗਵਾਨ ਮਹਾਂਵੀਰ ਜੈਯੰਤੀ ਨੂੰ ਜਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।

Today Now News

RELATED ARTICLES
- Advertisment -

POPULAR POSTS