ਮੀਟਿੰਗ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਧਸ ਚੁੱਕੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਵਿਚਾਰ ਚਰਚਾ ਕੀਤੀ ਗਈ।

ਮਾਨਸਾ (ਗੁਰਜੰਟ ਸਿੰਘ ਬਾਜੇਵਾਲੀਆ) : ਅੱਜ ਇੱਥੇ ਨਸ਼ਾ ਮੁਕਤੀ ਮੋਰਚੇ ਦੀ ਮੀਟਿੰਗ ਕਨਵੀਨਰ ਸ੍ਰ. ਪ੍ਰੀਤਮ ਸਿੰਘ ਐਕਸ ਸਹਾਇਕ ਸੁਪਰਡੈਂਟ (ਜੇਲ੍ਹ) ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਨਸ਼ਿਆਂ ਦੀ ਦਲਦਲ ਵਿੱਚ ਧਸ ਚੁੱਕੇ ਨੌਜਵਾਨਾਂ ਨੂੰ ਬਾਹਰ ਕੱਢਣ ਲਈ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪ੍ਰੀਤਮ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੇ ਆਦੀ ਲੋਕਾਂ ਨੂੰ ਪ੍ਰੇਰ ਕੇ ਨਸ਼ਾ ਛਡਾਊ ਕੇਂਦਰਾਂ ਵਿੱਚ ਦਾਖਲ ਕਰਵਾਉਣ ਲਈ ਮੁਹਿੰਮ ਵਿੱਢੀ ਜਾਵੇਗੀ ਅਤੇ ਉਹਨਾਂ ਨੂੰ ਲੋੜੀਂਦੀ ਮੈਡੀਕਲ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਜਿਸ ਨੂੰ ਮਾਨਸਾ ਤੋਂ ਸ਼ੁਰੂ ਕਰਕੇ ਪੂਰੇ ਪੰਜਾਬ ਤੱਕ ਲਜਾਇਆ ਜਾਵੇਗਾ। ਉਹਨਾਂ ਇਹ ਵੀ ਕਿਹਾ ਕਿ ਨਸ਼ਾ ਛਡਾਊ ਕੇਂਦਰਾਂ ਵਿੱਚ ਜੋ ਨਸ਼ੇ ਦੇ ਆਦੀ ਹੋ ਚੁੱਕੇ ਵੱਡੀ ਉਮਰ, ਅਪੰਗ ਅਤੇ ਦਿਹਾੜੀਦਾਰ ਕਾਮਿਆਂ ਨੂੰ ਜੋ ਦਵਾਈ ਦਿੱਤੀ ਜਾਂਦੀ ਹੈ ਉਹ ਇੱਕ ਜਾਂ ਦੋ ਦਿਨ ਦੀ ਹੀ ਦਿੱਤੀ ਜਾਂਦੀ ਹੈ ਜਿਸ ਕਾਰਨ ਉਕਤ ਵਿਅਕਤੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਇੱਕ ਵਫਦ ਜਿਲ੍ਹਾ ਪ੍ਰਸ਼ਾਸ਼ਨ ਅਤੇ ਨਸ਼ਾ ਛਡਾਊ ਕੇਂਦਰ ਦੇ ਡਾਕਟਰਾਂ ਨੂੰ ਮਿਲ ਕੇ ਬੇਨਤੀ ਕਰੇਗਾ। ਇਸ ਮੀਟਿੰਗ ਵਿੱਚ ਐਕਸ ਥਾਣੇਦਾਰ ਤੇਜਿੰਦਰ ਸਿੰਘ ਨੇ ਜਿਲ੍ਹਾ ਪ੍ਰਸ਼ਾਸ਼ਨ ਤੋਂ ਨਸ਼ਾ ਮੁਕਤੀ ਮੋਰਚੇ ਨੂੰ ਸਹਿਯੋਗ ਦੇਣ ਦੀ ਮੰਗ ਕੀਤੀ। ਇਸ ਮੌਕੇ ਬਲਵਿੰਦਰ ਸਿੰਘ ਐਕਸ ਲਾਈਨਮੈਨ ਪ੍ਰਿੰਸੀਪਲ ਸਮਸ਼ੇਰ ਸਿੰਘ, ਕੇਵਲ ਸਿੰਘ, ਭੋਲਾ ਸਿੰਘ ਬੁਰਜ ਰਾਠੀ, ਵਿਕਾਸ ਜਿੰਦਲ ਮਾਨਸਾ ਅਤੇ ਮੇਜਰ ਸਿੰਘ ਅਕਲੀਆ ਸ਼ਾਮਲ ਸਨ।





