16 C
Chandigarh

TODAY NOW NEWS

Friday, March 20, 2026
HomePOLITICSਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿਚ ਸਮਾਜਿਕ ਨਿਆਂ, ਸਾਧੂ ਸਿੰਘ...

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿਚ ਸਮਾਜਿਕ ਨਿਆਂ, ਸਾਧੂ ਸਿੰਘ ਧਰਮਸੋਤ ਅਤੇ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨਾਲ ਹੋਈ ਮੀਟਿੰਗ

ਇਹ ਚਰਚਾ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਉਣ ਲਈ ਸਬੰਧਤ ਧਿਰਾਂ ਨਾਲ ਸ਼ੁਰੂ ਕੀਤੀ ਗਈ ਸੋਚ-ਵਿਚਾਰ ਦੀ ਪ੍ਰਕਿਰਿਆ ਦੇ ਤਹਿਤ ਹੋਈ

ਚੰਡੀਗੜ੍ਹ (ਬਿਊਰੋ ਰਿਪੋਰਟ) : ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿਚ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਉਤੇ ਅਧਾਰਿਤ ਮੰਤਰੀ ਸਮੂਹ, ਕਨਫੈਡਰੇਸ਼ਨ ਆਫ਼ ਕਾਲਜਿਜ਼ ਐਂਡ ਸਕੂਲਜ਼ ਆਫ ਪੰਜਾਬ ਦੇ ਵਫ਼ਦ ਨਾਲ ਵਿਚਾਰ-ਚਰਚਾ ਕਰਦਾ ਹੋਇਆ।ਇਹ ਚਰਚਾ ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਅਮਲ ਵਿਚ ਲਿਆਉਣ ਲਈ ਸਬੰਧਤ ਧਿਰਾਂ ਨਾਲ ਸ਼ੁਰੂ ਕੀਤੀ ਗਈ ਸੋਚ-ਵਿਚਾਰ ਦੀ ਪ੍ਰਕਿਰਿਆ ਦੇ ਤਹਿਤ ਹੋਈ। ਇਸ ਦੌਰਾਨ ਕਨਫੈਡਰੇਸ਼ਨ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ੇਖੜੀ ਨੇ ਕੁਝ ਪੁਰਾਣੇ ਮਸਲਿਆਂ ਨੂੰ ਉਠਾਇਆ ਅਤੇ ਮੰਤਰੀ ਸਮੂਹ ਨੇ ਇਸ ਨੂੰ ਸੁਖਾਵੇਂ ਰੂਪ ਵਿਚ ਘੋਖਣ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ। ਕਨਫੈਡਰੇਸ਼ਨ ਨੇ ਕਿਹਾ ਕਿ ਕਿਸੇ ਕਾਰਨ ਕਰਕੇ ਕਿਸੇ ਵੀ ਅਨੁਸੂਚਿਤ ਜਾਤੀ ਵਿਦਿਆਰਥੀ ਦਾ ਰੋਲ ਨੰਬਰ ਰੋਕਣ ਦੇ ਉਹ ਸਿਧਾਂਤਕ ਤੌਰ ਉਤੇ ਖਿਲਾਫ਼ ਹਨ ਕਿਉਂ ਜੋ ਇਹ ਵਿਦਿਆਰਥੀ ਦੇ ਹਿੱਤਾਂ ਦੇ ਵਿਰੁੱਧ ਹੈ। ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਅਕਾਦਮਿਕ ਵਰ੍ਹੇ 2020-21 ਲਈ ਵਿਦਿਆਰਥੀਆਂ ਨੂੰ ਐਸ.ਸੀ. ਸਕਾਲਰਸ਼ਿਪ ਜਾਰੀ ਕਰਨ ਵਾਲਾ ਪੰਜਾਬ ਮੁਲਕ ਦਾ ਪਹਿਲਾ ਸੂਬਾ ਹੈ। ਇਹ ਮੀਟਿੰਗ ਵੀਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਈ।

Today Now News

RELATED ARTICLES
- Advertisment -

POPULAR POSTS