17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਮੌਸਮ ਵਿਭਾਗ ਦਾ ਅਲਰਟ: ਪੰਜਾਬ ‘ਚ ਪਵੇਗੀ ਬਾਰਿਸ਼, ਵਧੇਗੀ ਠੰਢ

ਮੌਸਮ ਵਿਭਾਗ ਦਾ ਅਲਰਟ: ਪੰਜਾਬ ‘ਚ ਪਵੇਗੀ ਬਾਰਿਸ਼, ਵਧੇਗੀ ਠੰਢ

ਦਸੰਬਰ ’ਚ ਪੰਜਾਬ ਦੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਦੀ ਪੇਸ਼ੀਨਗੋਈ ਅਨੁਸਾਰ ਪਹਿਲੀ ਦਸੰਬਰ ਨੂੰ ਪੰਜਾਬ ਦੇ ਕਈ ਇਲਾਕਿਆਂ ’ਚ ਬੱਦਲ ਛਾਏ ਰਹਿ ਸਕਦੇ ਹਨ। ਬੂੰਦਾਬਾਂਦੀ ਤੇ ਹਲਕੀ ਬਾਰਿਸ਼ ਹੋ ਸਕਦੀ ਹੈ ਜਿਸ ਨਾਲ ਤਾਪਮਾਨ ’ਚ ਗਿਰਵਾਟ ਆਉਣ ਦੇ ਨਾਲ-ਨਾਲ ਪ੍ਰਦੂਸ਼ਣ ਤੋਂ ਵੀ ਰਾਹਤ ਮਿਲ ਸਕਦੀ ਹੈ।

ਇਸ ਦੇ ਨਾਲ ਹੀ ਦਿਨ ਤੇ ਰਾਤ ਦੇ ਤਾਪਮਾਨ ’ਚ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਤਕ ਦੀ ਗਿਰਾਵਟ ਆ ਸਕਦੀ ਹੈ। ਭਾਰਤੀ ਮੌਸਮ ਵਿਭਾਗ ਚੰਡੀਗਡ਼੍ਹ ਅਨੁਸਾਰ 30 ਨਵੰਬਰ ਨੂੰ ਦੁਪਹਿਰ ਬਾਅਦ ਗਡ਼ਬਡ਼ ਵਾਲੀਆਂ ਪੱਛਮੀ ਪੌਣਾਂ ਸਰਗਰਮ ਹੋ ਜਾਣਗੀਆਂ ਹਾਲਾਂਕਿ ਇਸ ਦਾ ਬਹੁਤ ਪ੍ਰਭਾਵ ਨਹੀਂ ਹੋਵੇਗਾ। ਫਿਰ ਵੀ ਇਸ ਦੇ ਚੱਲਦਿਆਂ ਪਹਿਲੀ ਤੇ ਦੋ ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਪੂਰਾ ਦਿਨ ਬੱਦਲ ਛਾਏ ਰਹਿਣਗੇ। ਹਲਕੀ ਬਾਰਿਸ਼ ਵੀ ਹੋ ਸਕਦੀ ਹੈ।

Today Now News

RELATED ARTICLES
- Advertisment -

POPULAR POSTS