17.4 C
Chandigarh

TODAY NOW NEWS

Friday, March 20, 2026
HomeBREAKING NEWSਰਾਜਨੀਤੀ ਪਾਰਟੀਆਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਚੁੱਪ ਤੋਂ ਪੰਜਾਬ ਦੇ ਲੱਖਾਂ...

ਰਾਜਨੀਤੀ ਪਾਰਟੀਆਂ ਵੱਲੋਂ ਪੁਰਾਣੀ ਪੈਨਸ਼ਨ ਬਹਾਲੀ ਦੀ ਚੁੱਪ ਤੋਂ ਪੰਜਾਬ ਦੇ ਲੱਖਾਂ ਮੁਲਾਜ਼ਮਾਂ ‘ਚ ਰੋਸ

ਚੰਡੀਗੜ੍ਹ/ਮਾਨਸਾ, 23 ਨਵੰਬਰ/ਗੁਰਜੰਟ ਸਿੰਘ ਬਾਜੇਵਾਲੀਆ/ਜਿਉਂ-ਜਿਉਂ ਪੰਜਾਬ ਸੂਬੇ ਅੰਦਰ ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆ ਰਿਹਾ ਹੈ, ਤਿਉਂ-ਤਿਉਂ ਰਾਜਨੀਤਕ ਪਾਰਟੀਆਂ ਨੇ ਲੋਕਾਂ ਦਾ ਧਿਆਨ ਖਿੱਚਣ ਲਈ ਆਪਣੇ ਮਨਾਂ ਦੀ ਅਵਾਜ਼ ਜੱਗ ਜ਼ਾਹਿਰ ਕਰਨੀ ਸ਼ੁਰੂ ਕਰ ਦਿੱਤੀ ਹੈ। ਦਿੱਲੀ ਵਿੱਚ ਜਿਸ ਤਰ੍ਹਾਂ ਕਿਸਾਨੀ ਅੰਦੋਲਨ ਨੇ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲਿਆ ਹੋਇਆ ਹੈ, ਠੀਕ ਉਸੇ ਤਰ੍ਹਾਂ ਪੰਜਾਬ ਵਿੱਚ ਸਮੂਹ ਮੁਲਾਜ਼ਮ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਬੇ ਸਮੇਂ ਤੋਂ ਸੜਕਾਂ ਤੇ ਸੰਘਰਸ਼ ਕਰ ਰਹੇ ਹਨ। ਸਮੇਂ ਸਮੇਂ ਤੇ ਭਾਵੇਂ ਪਿਛਲੇ ਦਿਨੀਂ ਬਹੁਤ ਸਾਰੇ ਉੱਚ ਕੋਟਿ ਦੇ ਰਾਜਨੀਤਿਕ ਨੇਤਾਵਾਂ ਵੱਲੋਂ
ਪੰਜਾਬ ਰਾਜ ਦੇ ਮੁਲਾਜ਼ਮਾਂ, ਕੱਚੇ ਮੁਲਾਜ਼ਮਾਂ ਆਦਿ ਦੀਆਂ ਮੰਗਾਂ ਨੂੰ ਪੂਰਾ ਕਰਨ ਦੀ ਗੱਲ ਕਹੀ ਜਾ ਰਹੀ ਹੈ, ਪਰ ਰਾਸ਼ਟਰੀ ਪੱਧਰ ਜਾਂ ਪੰਜਾਬ ਭਰ ਦੇ ਵਿੱਚ ਹਾਲੇ ਤੱਕ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਨੇਤਾਵਾਂ ਵੱਲੋਂ ਪੁਰਾਣੀ ਪੈਨਸ਼ਨ ਦੀ ਬਹਾਲੀ ਦੀ ਚੁੱਪ ਤੋਂ ਪੰਜਾਬ ਭਰ ਦੇ ਲੱਖਾਂ ਮੁਲਾਜ਼ਮਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਈਟੀਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਕੁਮਾਰ ਬੁਢਲਾਡਾ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ 2004 ਤੋਂ ਬਾਅਦ ਭਰਤੀ ਹੋਏ ਹਰ ਵਿਭਾਗ ਦੇ ਮੁਲਾਜ਼ਮ ਆਪਣੀ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਸੜਕਾਂ ਤੇ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਦੀ ਮੌਜੂਦਾ ਹਕੂਮਤ ਉਨ੍ਹਾਂ ਦੇ ਮਸਲੇ ਨੂੰ ਅਣਗੌਲਿਆਂ ਕਰ ਰਹੀ ਹੈ, ਜਦ ਕਿ ਵੋਟਾਂ ਦਾ ਸਮਾਂ ਨਜ਼ਦੀਕ ਹੈ। ਉਨ੍ਹਾਂ ਕਿਹਾ ਕਿ ਇਸ ਅਹਿਮ ਸਮੇਂ ਦੌਰਾਨ ਭਾਵੇਂ ਹਰ ਛੋਟੀ ਵੱਡੀ ਪਾਰਟੀ ਨੇ ਹੋਲੀ-ਹੋਲੀ ਆਪਣੇ ਏਜੰਡੇ ਲੋਕਾਂ ਦੀ ਕਚਹਿਰੀ ਵਿੱਚ ਰੱਖਣੇ ਸ਼ੁਰੂ ਕਰ ਦਿੱਤੇ ਹਨ, ਪਰ ਹਾਲੇ ਤੱਕ ਉਹ ਰਾਜ ਦੇ ਸਮੂਹ ਮੁਲਾਜ਼ਮਾਂ ਦੀ ਵੱਡੀ ਮੰਗ ਪੁਰਾਣੀ ਪੈਨਸ਼ਨ ਦੀ ਬਹਾਲੀ ਸਬੰਧੀ ਚੁੱਪ ਹਨ, ਜਿਸ ਕਾਰਨ ਪੰਜਾਬ ਭਰ ਦੀਆਂ ਮੁਲਾਜ਼ਮ ਜੰਥੇਬੰਦੀਆਂ ਇਨ੍ਹਾਂ ਹਰੇਕ ਪਾਰਟੀ ਦੇ ਨੇਤਾਵਾਂ, ਰਾਜਨੀਤਿਕ ਪਾਰਟੀਆਂ, ਲੀਡਰਾਂ ਦੀ ਇੱਕਲੇ-ਇੱਕਲੇ ਬਿਆਨਾਂ, ਸੋਚਾਂ, ਚੌਣ ਏਜੰਡਿਆਂ, ਵਾਅਦਿਆਂ, ਗਾਰੰਟੀਆਂ ਆਦਿ ਦਾ ਗੰਭੀਰ ਨੋਟਿਸ ਲੈ ਰਹੀਆਂ ਹਨ। ਜੇਕਰ ਜਲਦੀ ਹੀ ਪੰਜਾਬ ਦੀ ਸੱਤਾਧਾਰੀ ਸਰਕਾਰ ਜਾਂ ਦੂਸਰੀਆਂ ਪਾਰਟੀਆਂ ਵੱਲੋਂ ਇਸ ਅਹਿਮ ਮੰਗ ਸਬੰਧੀ ਆਪਣਾ ਸਟੈਂਡ ਸਪੱਸ਼ਟ ਨਾ ਕੀਤਾ, ਤਾਂ ਆਉਣ ਵਾਲੇ ਸਮੇਂ ਦੌਰਾਨ ਪੰਜਾਬ ਦੇ ਲੱਖਾਂ ਮੁਲਾਜ਼ਮ, ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਹੋਰ ਸਾਕ ਸਬੰਧੀ ਇਨ੍ਹਾਂ ਲਈ ਖਤਰਨਾਕ ਸਾਬਤ ਹੋ ਸਕਦੇ ਹਨ।

Today Now News

RELATED ARTICLES
- Advertisment -

POPULAR POSTS