17.4 C
Chandigarh

TODAY NOW NEWS

Friday, March 20, 2026
HomeBREAKING NEWSਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ 720 ਸਕੂਲਾਂ ਖਿਲਾਫ ਸ਼ਿਕਾਇਤਾਂ ਦੀ ਜਾਂਚ ਦੇ...

ਸਿੱਖਿਆ ਮੰਤਰੀ ਵੱਲੋਂ ਪੰਜਾਬ ਦੇ 720 ਸਕੂਲਾਂ ਖਿਲਾਫ ਸ਼ਿਕਾਇਤਾਂ ਦੀ ਜਾਂਚ ਦੇ ਹੁਕਮ

ਚੰਡੀਗੜ੍ਹ: ਮਾਨ ਸਰਕਾਰ ਵੱਲੋਂ ਜਿੱਥੇ ਵੱਡੇ-ਵੱਡੇ ਐਲਾਨ ਕੀਤਾ ਜਾ ਰਹੇ ਹਨ, ਉਥੇ ਹੀ ਵੱਡੇ-ਵੱਡੇ ਐਕਸ਼ਨ ਵੀ ਲਈ ਜਾ ਰਹੇ ਹਨ। ਹੁਣ ਸਿੱਖਿਆ ਮੰਤਰੀ ਵੱਲੋਂ ਸਕੂਲਾਂ ’ਤੇ ਐਕਸ਼ਨ ਲਿਆ ਗਿਆ ਹੈ। ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ‘720 ਨਿਜੀ ਸਕੂਲ ਜਿੰਨ੍ਹਾਂ ਖਿਲਾਫ ਮਾਪਿਆਂ ਦੀ ਲੁੱਟ ਦੀਆਂ ਸ਼ਕਾਇਤਾਂ (Education Minister orders probe into complaints against 720 schools) ਮਿਲੀਆਂ ਸਨ, ਜਾਂਚ ਦੇ ਹੁਕਮ ਕੀਤੇ ਗਏ ਹਨ । ਦੋਸ਼ੀ ਪਾਏ ਜਾਣ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।’

ਮੁੱਖ ਮੰਤਰੀ ਨੇ ਦਿੱਤੀ ਸੀ ਚਿਤਾਵਨੀ: ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਿੱਜੀ ਸਕੂਲਾਂ ਦੇ ਖਿਲਾਫ ਸਖ਼ਤ ਹੁਕਮ ਜਾਰੀ ਕੀਤੇ ਗਏ ਸਨ। ਸੀਐੱਮ ਮਾਨ ਵੱਲੋਂ ਜਾਰੀ ਕੀਤੇ ਗਏ ਹੁਕਮ ਦੇ ਮੁਤਾਬਿਕ ਨਿੱਜੀ ਸਕੂਲਾਂ ਖਿਲਾਫ ਮਿਲਣ ਵਾਲੀਆਂ ਸ਼ਿਕਾਇਤਾਂ ਦੇ ਲਈ ਜ਼ਿਲ੍ਹਾ ਕਮੇਟੀਆਂ ਰੀਐਕਟਿਵ ਹੋਣਗੀਆਂ ਜਿਨ੍ਹਾਂ ਨੂੰ ਡੀਸੀ ਵੱਲੋਂ ਚਲਾਇਆ ਜਾਵੇਗਾ। ਨਿੱਜੀ ਸਕੂਲਾਂ ਖਿਲਾਫ ਮਿਲਣ ਵਾਲੀਆਂ ਸਾਰੀਆਂ ਸ਼ਿਕਾਇਤਾਂ ਨੂੰ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਮੌਨੀਟਰਿੰਗ ਕਰਨਗੇ।

Today Now News

RELATED ARTICLES
- Advertisment -

POPULAR POSTS