ਫ਼ਰੀਦਕੋਟ, 26 – ਫ਼ਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ‘ਚੋਂ ਮੋਬਾਈਲ ਫ਼ੋਨ ਬਰਾਮਦ ਕਰਨ ਦਾ ਸਿਲਸਿਲਾ ਜਾਰੀ ਹੈ | ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 5 ਮੋਬਾਈਲ, 2 ਚਾਰਜਰ ਅਤੇ 2 ਹੈੱਡਫੋਨ ਬਰਾਮਦ, 3 ਹਵਾਲਾਤੀਆਂ ਸਮੇਤ ਇਕ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਅਜੇ ਇਕ ਦਿਨ ਪਹਿਲਾਂ ਹੀ ਇਕ ਹਵਾਲਾਤੀ ਨੇ ਮੋਬਾਈਲ ‘ਤੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕੀਤੀ ਸੀ |






