ਹੱਕੀ ਮੰਗਾਂ ਦੇ ਨਾਲ ਨਾਲ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਸੰਘਰਸ਼ ਜਾਰੀ ਰਹੇਗਾ : ਸੀ.ਪੀ.ਆਈ.

ਬਰਨਾਲਾ (ਕਰਨਪ੍ਰੀਤ ਧੰਦਰਾਲ) : ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਦੇ ਸੂਬਾਈ ਸੱਦੇ ‘ਤੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਸਿੰਘ ਰੂੜੇਕੇ ਦੀ ਅਗਵਾਈ ਹੇਠ ਮਜ਼ਦੂਰ ਔਰਤਾਂ ਵਲੋਂ ਤਪਾ ਦੇ ਵਾਲਮੀਕੀ ਚੌਕ ਵਿਖੇ ਮੋਦੀ ਸਰਕਾਰ ਦੀ ਅਰਥੀ ਸਾੜ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਕੇਂਦਰ ਅਤੇ ਸੂਬਾ ਸਰਕਾਰਾਂ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਨਾਲ ਨਾਲ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀਆਂ ਉਨ੍ਹਾਂ ਵਲੋਂ ਸੰਘਰਸ਼ ਜਾਰੀ ਰਹੇਗਾ ।





