ਲੁਧਿਆਣਾ, 20 ਮਈ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਜਿਹੜੇ ਪਿੰਡਾਂ ‘ਚ ਪੰਚਾਇਤੀ ਜ਼ਮੀਨਾਂ ‘ਤੇ ਕਬਜ਼ੇ ਹੋਏ ਹਨ, ਉਨ੍ਹਾਂ ਕਬਜ਼ਿਆਂ ਨੂੰ ਛੁਡਾਉਣ ਲਈ ਪੰਜਾਬ ਸਰਕਾਰ ਵਲੋਂ ਜੰਗੀ ਪੱਧਰ ‘ਤੇ ਮੁਹਿੰਮ ਵਿੱਢੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਪੰਚਾਇਤੀ ਜ਼ਮੀਨਾਂ ‘ਤੇ ਲੋਕਾਂ ਨੇ ਘਰ ਪਾ ਲਏ ਹਨ। ਉਨ੍ਹਾਂ ਲੋਕਾਂ ਦੇ ਘਰ ਤੋੜਨ ਦੀ ਬਜਾਏ ਉਨ੍ਹਾਂ ਤੋਂ ਪੰਜਾਬ ਸਰਕਾਰ ਵਲੋਂ ਪੈਸਿਆਂ ਦੀ ਵਸੂਲੀ ਸ਼ੁਰੂ ਕੀਤੀ ਜਾਵੇਗੀ।






