16 C
Chandigarh

TODAY NOW NEWS

Friday, March 20, 2026
Homeਲਾਈਫ ਸਟਾਈਲਸਿਹਤਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮੋਰਨਿੰਗ ਫੁੱਟਬਾਲ ਕਲੱਬ ਨਾਭਾ...

ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮੋਰਨਿੰਗ ਫੁੱਟਬਾਲ ਕਲੱਬ ਨਾਭਾ ਵੱਲੋਂ ਚੌਥਾ ਫੁਟਬਾਲ ਟੂਰਨਾਮੈਂਟ

ਟੂਰਨਾਮੈਂਟ ਦਾ ਉਦਘਾਟਨ ਨਾਭਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਕਾਂਗਰਸੀ ਰਜਨੀਸ਼ ਮਿੱਤਲ ਸ਼ੈਂਟੀ ਨੇ ਕੀਤਾ

ਨਾਭਾ (ਸੁੱਖਚੈਨ ਲੁਬਾਣਾ) : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮੋਰਨਿੰਗ ਫੁੱਟਬਾਲ ਕਲੱਬ ਨਾਭਾ ਵੱਲੋਂ ਚੌਥਾ ਫੁਟਬਾਲ ਟੂਰਨਾਮੈਂਟ ਦਾ ਉਪਰਾਲਾ ਕੀਤਾ ਗਿਆ। ਜਿਸ ਦੀ ਸ਼ੁਰੂਆਤ ਰਿਪੁਦਮਨ ਕਾਲਜ ਸਟੇਡੀਅਮ ਵਿਖੇ ਧੂਮ ਧੜੱਕੇ ਨਾਲ ਸ਼ੁਰੂ ਹੋ ਗਿਆ। ਜਿਸ ਦਾ ਰਸਮੀ ਉਦਘਾਟਨ ਨਾਭਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਜਨੀਸ਼ ਮਿੱਤਲ ਸ਼ੈਂਟੀ ਵੱਲੋਂ ਕੀਤਾ ਗਿਆ। ਇਸ ਮੌਕੇ ਰਜਨੀਸ਼ ਮਿੱਤਲ ਸ਼ੈਂਟੀ ਨੇ ਕਿਹਾ ਕਿ ਇਹ ਬਹੁਤ ਹੀ ਚੰਗਾ ਉਪਰਾਲਾ ਮੋਰਨਿੰਗ ਫੁਟਬਾਲ ਕਲੱਬ ਦੇ ਵੱਲੋਂ ਕੀਤਾ ਗਿਆ ਹੈ। ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਕਿਉਂ ਜੋ ਖੇਡਾਂ ਨਾਲ ਮਨੁੱਖੀ ਸਰੀਰ ਸਿਹਤਮੰਦ ਅਤੇ ਚੁਸਤ ਰਹਿੰਦਾ ਹੈ।

ਇਸ ਮੌਕੇ ਮੋਰਨਿੰਗ ਫੁਟਬਾਲ ਕਲੱਬ ਦੇ ਪ੍ਰਧਾਨ ਦਲੀਪ ਕੁਮਾਰ ਗੋਗੀ ਨੇ ਕਿਹਾ ਕਿ ਅਸੀਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚਾਰ ਦਿਨਾਂ ਫੁਟਬਾਲ ਟੂਰਨਾਮੈਂਟ ਕਰਵਾਇਆ ਹੈ। ਜਿਸ ਦਾ ਅੱਜ ਰਸਮੀ ਉਦਘਾਟਨ ਕੀਤਾ ਗਿਆ। ਇਸ ਟੂਰਨਾਮੈਂਟ ਵਿੱਚ ਦੂਰ ਦਰਾਡੇ ਤੋਂ ਆ ਕੇ ਟੀਮਾਂ ਹਿੱਸਾ ਲੈਂਦੀਆਂ ਹਨ।

Today Now News

RELATED ARTICLES
- Advertisment -

POPULAR POSTS