17.4 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਪੁਲਿਸ ਨੇ ਮੋਸਟ ਵਾਂਟਡ ਅੱਤਵਾਦੀ ਚਰਨਜੀਤ ਪਟਿਆਲਵੀ ਨੂੰ ਡੇਰਾ ਬਸੀ ਤੋਂ...

ਪੰਜਾਬ ਪੁਲਿਸ ਨੇ ਮੋਸਟ ਵਾਂਟਡ ਅੱਤਵਾਦੀ ਚਰਨਜੀਤ ਪਟਿਆਲਵੀ ਨੂੰ ਡੇਰਾ ਬਸੀ ਤੋਂ ਕੀਤਾ ਗਿ੍ਰਫਤਾਰ

ਚੰਡੀਗੜ : ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਮੋਸਟ ਵਾਂਟੇਡ ਅੱਤਵਾਦੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਮਾਡਿਊਲ ਦੇ ਸਰਗਰਮ ਮੈਂਬਰ ਚਰਨਜੀਤ ਸਿੰਘ ਉਰਫ ਪਟਿਆਲਵੀ ਨੂੰ ਗਿ੍ਰਫਤਾਰ ਕੀਤਾ, ਜੋ ਕਿ ਪਿਛਲੇ 12 ਸਾਲਾਂ ਤੋਂ ਵੱਖ-ਵੱਖ ਪਛਾਣ ਅਤੇ ਛੁਪਣਗਾਹਾਂ ਨਾਲ ਗਿ੍ਰਫਤਾਰੀ ਤੋਂ ਬਚ ਰਿਹਾ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਤੇਜ ਕਰਨ ਲਈ ਡੀਜੀਪੀ ਪੰਜਾਬ ਵੀ.ਕੇ ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਇੱਕ ਏ.ਜੀ.ਟੀ.ਐਫ. ਦਾ ਗਠਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਏ.ਜੀ.ਟੀ.ਐਫ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਦੇ ਪਿੰਡ ਬੂਟਾ ਸਿੰਘ ਵਾਲਾ ਦੇ ਵਸਨੀਕ ਚਰਨਜੀਤ ਪਟਿਆਲਵੀ ਨੂੰ ਥਾਣਾ ਮਾਛੀਵਾੜਾ ਵਿਖੇ ਐਕਸਪਲੋਸਿਵ ਐਕਟ ਦੀ ਧਾਰਾ 4/5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 17/18/20 ਅਧੀਨ ਦਰਜ ਐਫ.ਆਈ.ਆਰ. ਨੰਬਰ 154 ਮਿਤੀ 23-07-2010 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਹਾਲਾਂਕਿ, ਪਟਿਆਲਵੀ ਦੇ ਇੱਕ ਹੋਰ ਸਾਥੀ ਮਿ੍ਰਤਕ ਅੱਤਵਾਦੀ ਗੁਰਮੇਲ ਸਿੰਘ ਬੋਬਾ ਵਾਸੀ ਬੂਟਾ ਸਿੰਘ ਵਾਲਾ ਨੂੰ ਇਸ ਮਾਮਲੇ ਵਿੱਚ ਡੇਟੋਨੇਟਰ ਅਤੇ ਆਰਡੀਐਕਸ ਦੀ ਬਰਾਮਦਗੀ ਸਮੇਤ ਗਿ੍ਰਫਤਾਰ ਕੀਤਾ ਗਿਆ ਸੀ।

ਉਨਾਂ ਦੱਸਿਆ ਕਿ ਭਰੋਸੇਯੋਗ ਸੂਚਨਾ ਤੋਂ ਬਾਅਦ ਏਆਈਜੀ ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਪਟਿਆਲਵੀ ਨੂੰ ਡੇਰਾ ਬਸੀ ਦੇ ਪਿੰਡ ਲਾਲੀ ਦੇ ਗੁਰਦੁਆਰਾ ਸਾਹਿਬ ਨੇੜਿਓਂ ਗਿ੍ਰਫਤਾਰ ਕੀਤਾ।

ਸ੍ਰੀ ਭੁੱਲਰ ਨੇ ਕਿਹਾ, ਪਟਿਆਲਵੀ, ਗ੍ਰੰਥੀ ਦਾ ਭੇਸ ਬਣਾ ਕੇ ਇਸ ਸਮੇਂ ਪੱਛਮੀ ਬੰਗਾਲ ਦੇ ਖੜਗਪੁਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਰਹਿ ਰਿਹਾ ਸੀ ਅਤੇ ਕਿਸੇ ਵੀ ਸੰਚਾਰ ਸਾਧਨ ਦੀ ਵਰਤੋਂ ਨਹੀਂ ਸੀ ਰਿਹਾ । ਉਹਨਾਂ ਅੱਗੇ ਕਿਹਾ ਕਿ ਦੋਸ਼ੀ ਦੇ ਕਬਜੇ ਵਿੱਚੋਂ ਪੱਛਮੀ ਬੰਗਾਲ ਦੇ ਪਤੇ ਵਾਲੇ ਵੱਖ-ਵੱਖ ਪਛਾਣ ਪੱਤਰ ਬਰਾਮਦ ਕੀਤੇ ਗਏ ਹਨ।

ਭੁੱਲਰ ਨੇ ਕਿਹਾ ਕਿ ਅਗਲੇਰੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ, ਇਸ ਨਾਲ ਹੋਰ ਗਿ੍ਰਫਤਾਰਆਂ ਅਤੇ ਅਹਿਮ ਖੁਲਾਸੇ ਹੋਣ ਦੀ

Today Now News

RELATED ARTICLES
- Advertisment -

POPULAR POSTS