ਨਸ਼ਿਆਂ ਵਿਰੁੱਧ 5 ਮੁਕੱਦਮੇ ਦਰਜ਼ ਕਰਕੇ 9 ਮੁਲਜਿਮ ਕੀਤੇ ਕਾਬੂ

ਮਾਨਸਾ, 22ਜੁਲਾਈ (ਗੁਰਜੰਟ ਸਿੰਘ ਬਾਜੇਵਾਲੀਆ) : ਡਾ, ਨਰਿੰਦਰ ਭਾਰਗਵ, ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤੋੋਂ 9 ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ 5 ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕੀਤੀ ਗਈ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਜਗਸੀਰ ਸ਼ਰਮਾ ਪੁੱਤਰ ਜਸਪਾਲ ਸ਼ਰਮਾ, ਪੁਸਵਿੰਦਰ ਸ਼ਰਮਾ ਪੁੱਤਰ ਚੱਕਰਵਰਤੀ ਸ਼ਰਮਾ ਅਤੇ ਬਾਲ ਕ੍ਰਿਸ਼ਨ ਸ਼ਰਮਾ ਪੁੱਤਰ ਰਾਕੇਸ਼ ਕੁਮਾਰ ਵਾਸੀਅਨ ਖੱਤਰੀਵਾਲਾ ਨੂੰ ਮੋੋਟਰਸਾਈਕਲ ਹੀਰੋੋ ਸੁਪਰ ਸਪਲੈਂਡਰ ਨੰ:ਪੀਬੀ,50/7094 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 1500 ਨਸ਼ੀਲੀਆਂ ਗੋੋਲੀਆਂ (1000 ਐਲਪ੍ਰਾਜੋੋਲਮO500 ਟਰਾਮਾਡੋੋਲ) ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਮੋੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਨੇ ਸੱਤਿਆ ਦੇਵੀ ਉਰਫ ਰਾਣੀ ਕੌੌਰ ਪਤਨੀ ਸੋਨੀ ਸਿੰਘ ਵਾਸੀ ਨਰਿੰਦਰਪੁਰਾ ਹਾਲ ਆਬਾਦ ਭੀਖੀ ਨੂੰ ਕਾਬੂ ਕਰਕੇ ਉਸ ਪਾਸੋੋਂ 200 ਨਸ਼ੀਲੀਆਂ ਗੋੋਲੀਆਂ ਮਾਰਕਾ ਟਰਾਮਾਡੋੋਲ ਬਰਾਮਦ ਕੀਤੀਆ ਗਈਆ ਹਨ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਜੋਸੀ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਖੁਡਾਲ ਕਲਾਂ ਨੂੰ ਕਾਬੂ ਕਰਕੇ ਉਸ ਪਾਸੋੋਂ 3 ਕਿਲੋੋਗ੍ਰਾਮ ਭੁੱਕੀ ਚੂਰਾਪੋਸਤ ਬਰਾਮਦ ਹੋੋਣ ਤੇ ਉਸਦੇ ਵਿਰੁੱਧ ਥਾਣਾ ਬਰੇਟਾ ਵਿਖੇ ਐਨ,ਡੀ,ਪੀ,ਐਸ, ਐਕਟ ਦਾ ਮੁਕੱਦਮਾ ਦਰਜ਼ ਕਰਵਾਇਆ ਗਿਆ ਹੈ।ਇਹ ਮੁਲਜਿਮ ਨਸ਼ਿਆ ਦਾ ਧੰਦਾ ਕਰਦਾ ਹੈ, ਜਿਸ ਵਿੱਚ ਪਹਿਲਾਂ ਵੀ ਥਾਣਾ ਬਰੇਟਾ ਵਿਖੇ ਭੁੱਕੀ ਚੂਰਾਪੋਸਤ ਦੇ 2 ਮੁਕੱਦਮੇ ਦਰਜ ਰਜਿਸਟਰ ਹਨ, ਜਿਹਨਾਂ ਵਿੱਚੋੋ 1 ਮੁਕੱਦਮਾ ਸਜਾਂ ਅਤੇ 1 ਮੁਕੱਦਮਾ ਜੇਰ ਸਮਾਇਤ ਅਦਾਲਤ ਹੈ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾ ਰਹੇ ਹਨ, ਜਿਹਨਾਂ ਪਾਸੋੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਅ/ਧ 29 ਐਨ ਆਰ,ਡੀ,ਪੀ,ਐਸ, ਐਕਟ ਤਹਿਤ ਹੋੋਰ ਮੁਲਜਿਮ ਨਾਮਜਦ ਕਰਕੇ ਗ੍ਰਿਫਤਾਰ ਕਰਕੇ ਹੋੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੋਏ ਹਰਿਆਣਾ ਮਾਰਕਾ ਸ਼ਰਾਬ ਵੀ ਬਰਾਮਦਗੀ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮਨਦੀਪ ਸਿੰਘ ਉਰਫ ਮੁੰਡੀ ਪੁੱਤਰ ਦਰਸ਼ਨ ਸਿੰਘ, ਗੁਰਸੇਵਕ ਸਿੰਘ ਉਰਫ ਸੇਵਕ ਪੁੱਤਰ ਮੇਵਾ ਸਿੰਘ ਅਤੇ ਕਰਨਪ੍ਰੀਤ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀਅਨ ਮਾਨਸਾ ਨੂੰ ਮਾਰੂਤੀ ਕਾਰ ਨੰ: ਐਚ,ਆਰ,51ਕੇ^7836 ਸਮੇਤ ਕਾਬੂ ਕਰਕੇ ਉਹਨਾਂ ਪਾਸੋੋਂ 132 ਬੋਤਲਾਂ ਸ਼ਰਾਬ (84 ਬੋਤਲਾਂ ਸ਼ਾਹੀ O 48 ਬੋਤਲਾਂ ਮਾਲਟਾ) ਠੇਕਾ ਦੇਸੀ ਮਾਰਕਾ ਹਰਿਆਣਾ ਬਰਾਮਦ ਹੋੋਣ ਤੇ ਉਹਨਾਂ ਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ^2 ਮਾਨਸਾ ਦੀ ਪੁਲਿਸ ਪਾਰਟੀ ਨੇ ਰਾਮ ਪੁੱਤਰ ਭੋੋਲਾ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ।
ਐਸ,ਐਸ,ਪੀ,ਮਾਨਸਾ ਡਾ,ਨਰਿੰਦਰ ਭਾਰਗਵ, ਆਈ,ਪੀ,ਐਸ,ਵੱਲੋੋਂ ਦੱਸਿਆ ਗਿਆ ਕਿ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।






