16.8 C
Chandigarh

TODAY NOW NEWS

Friday, March 20, 2026
HomePOLITICSਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ 'ਇਕ ਤਾਨਾਸ਼ਾਹੀ ਰਾਜਾ' ਕਰਾਰ

ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ‘ਇਕ ਤਾਨਾਸ਼ਾਹੀ ਰਾਜਾ’ ਕਰਾਰ

ਅਮਰਿੰਦਰ ਸਿੰਘ ਕੋਲੋਂ ਵੀ ਆਪਣੀ ਨੁਕਤਾਚੀਨੀ ਝੱਲੀ ਨਹੀਂ ਜਾਂਦੀ : ਭਗਵੰਤ ਮਾਨ

ਚੰਡੀਗੜ, (ਪੱਤਰ ਪ੍ਰੇਰਕ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ‘ਇਕ ਤਾਨਾਸ਼ਾਹੀ ਰਾਜਾ‘ ਕਰਾਰ ਦਿੰਦੇ ਹੋਏ ਕਿਹਾ ਕਿ ਹਿਟਲਰ ਦੀ ਤਰ੍ਹਾਂ ਅਮਰਿੰਦਰ ਸਿੰਘ ਕੋਲੋਂ ਵੀ ਆਪਣੀ ਨੁਕਤਾਚੀਨੀ ਝੱਲੀ ਨਹੀਂ ਜਾਂਦੀ। ਇਹੋ ਕਾਰਨ ਹੈ ਕਿ ਜੋ ਵੀ ਅਮਰਿੰਦਰ ਸਰਕਾਰ ਦੀ ਭ੍ਰਿਸ਼ਟ, ਨਿਕੰਮੀ ਤੇ ਮਾਫੀਆਪ੍ਰਸਤ ਕਾਰਜਸ਼ੈਲੀ ਦੀ ਆਲੋਚਨਾ ਕਰਦਾ ਹੈ, ‘ਰਾਜਾਸ਼ਾਹੀ‘ ਸਰਕਾਰ ਉਸ ਖ਼ਿਲਾਫ਼ ਹਰ ਹੱਦ ਤਕ ਜਾਂਦੀ ਹੈ, ਚਾਹੇ ਉਹ ਉਨ੍ਹਾਂ ਦੀ ਆਪਣੀ ਪਾਰਟੀ ਦੇ ਸੀਨੀਅਰ ਲੀਡਰ ਹੀ ਕਿਉਂ ਨਾ ਹੋਣ।ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਰਾਜ ਸਭਾ ਮੈਬਰਾਂ ਤੇ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ – ਸ਼ਮਸ਼ੇਰ ਸਿੰਘ ਦੂਲੋ ਅਤੇ ਮੁੱਖਮੰਤਰੀ ਅਮਰਿੰਦਰ ਸਿੰਘ ਵਿਚਕਾਰ ਬੇਸ਼ੱਕ ਕੁਰਸੀ ਨੂੰ ਲੈ ਕੇ ਅੰਦਰੂਨੀ ਜੰਗ ਛਿੜੀ ਹੋਈ ਹੈ। ਇਸ ਨੂੰ ਕਾਂਗਰਸ ਦਾ ਅੰਦਰੂਨੀ ਮਾਮਲਾ ਕਹਿ ਸਕਦੇ ਹਾਂ, ਪਰੰਤੂ ਬਾਜਵਾ ਅਤੇ ਦੂਲੋ ਮੁੱਖ ਮੰਤਰੀ ਦੀ ਨਾਕਾਬਲ, ਭ੍ਰਿਸ਼ਟ ਤੇ ਰਾਜਾਸ਼ਾਹੀ ਕਾਰਜਸ਼ੈਲੀ ਬਾਰੇ ਜੋ ਦੋਸ਼ ਲਗਾ ਰਹੇ ਹਨ, ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਇਹ ਗੱਲਾਂ ਜ਼ਿੰਮੇਵਾਰੀ ਨਾਲ ਕਹਿੰਦੀ ਆ ਰਹੀ ਹੈ।

ਭਗਵੰਤ ਮਾਨ ਨੇ ਕਿਹਾ, ‘ਰਾਜਾ ਸਾਹਿਬ ਨੂੰ ਵੀ ਪਤਾ ਲੱਗ ਚੁੱਕਾ ਹੈ ਕਿ ਬਾਦਲਾਂ ਵਾਂਗ ਲੋਕਾਂ ਦੇ ਪੂਰੀ ਤਰ੍ਹਾਂ ਨੱਕੋਂ-ਬੁੱਲ੍ਹੋਂ ਉੱਤਰ ਚੁੱਕੇ ਹਨ। ਇਸ ਲਈ ਜਾਂਦੇ-ਜਾਂਦੇ ਜੋ ਲੁੱਟ-ਖਸੁੱਟ, ਐਸ਼ੋ-ਆਰਾਮ ਤੇ ਤਾਨਾਸ਼ਾਹੀ ਹੁੰਦੀ ਹੈ, ਉਹ ਕਰ ਲਈ ਜਾਵੇ।’ ਭਗਵੰਤ ਮਾਨ ਨੇ ਨਾਲ ਹੀ ਤਨਜ਼ ਕੱਸਿਆ ਕਿ ਜੇਕਰ ਮੁੱਖਮੰਤਰੀ ਨੇ ਕੰਮ ਹੀ ਨਹੀਂ ਕਰਨਾ ਤਾਂ ਉਹ ਆਪਣੀ ਨੁਕਤਾਚੀਨੀ ਝੱਲਣਾ ਸਿੱਖਣ।ਭਗਵੰਤ ਮਾਨ ਨੇ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਕੋਲੋਂ ਕੇਂਦਰ ਸਰਕਾਰ ਵਲੋਂ ਸੁਰੱਖਿਆ ਦਿੱਤੀ ਹੋਣ ਦੇ ਬਹਾਨੇ ਨਾਲ ਜਿਵੇਂ ਪੰਜਾਬ ਪੁਲਿਸ ਦੀ ਸੁਰੱਖਿਆ ਛਤਰੀ ਖੋਹ ਲਈ ਗਈ ਹੈ, ਇਹ ਪੈਮਾਨਾ ਬਾਦਲ ਪਰਿਵਾਰ ਅਤੇ ਬਿਕਰਮ ਸਿੰਘ ਮਜੀਠੀਆ ਵਰਗੇ ਹੋਰ ਆਗੂਆਂ ‘ਤੇ ਕਿਉਂ ਨਹੀਂ ਲਾਗੂ ਹੋ ਸਕਦਾ ਜਿਨਾਂ ਕੋਲ ਵੱਡੀ ਗਿਣਤੀ ‘ਚ ਕੇਂਦਰੀ ਸੁਰੱਖਿਆ ਏਜੰਸੀਆਂ ਅਤੇ ਪੰਜਾਬ ਪੁਲਿਸ ਦੀ ਸੁਰੱਖਿਆ ਛਤਰੀ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਕੋਲੋਂ ਮੰਗ ਕੀਤੀ ਕਿ ਉਹ ਮਜੀਠੀਆ ਅਤੇ ਬਾਦਲ ਪਰਿਵਾਰ ਦੀ ਸੁਰੱਖਿਆ ਛਤਰੀ ਬਾਰੇ ਪੰਜਾਬ ਦੇ ਲੋਕਾਂ ਨੂੰ ਸਪਸ਼ਟੀਕਰਨ ਦੇਣ।

Today Now News

RELATED ARTICLES
- Advertisment -

POPULAR POSTS