
ਚੰਡੀਗੜ੍ਹ : ਪੰਜਾਬ ਕਾਂਗਰਸ ‘ਚ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕਾਂਗਰਸ ਦੇ ਰਾਜਸਭਾ ਮੈਂਬਰ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਇਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਕਾਂਗਰਸ ਆਹਲਾ ਅਧਿਕਾਰੀ ਤੋਂ ਕੈਪਟਨ ਅਮਰਿੰਦਰ ਨੂੰ ਹਟਾ ਕੇ ਨਵਾਂ ਮੁੱਖ ਮੰਤਰੀ ਬਣਾਉਣ ਦੀ ਮੰਗ ਕੀਤੀ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਕਾਂਗਰਸ ਨੂੰ ਬਚਾਉਣਾ ਹੈ ਤਾਂ ਮੁੱਖ ਮੰਤਰੀ ਬਦਲਣਾ ਜ਼ਰੂਰੀ ਹੈ।ਬਾਜਵਾ ਨੇ ਸ਼ਨਿਚਰਵਾਰ ਨੂੰ ਇਕ ਵਾਰ ਫਿਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਦੱਬ ਕੇ ਹਮਲਾ ਕੀਤਾ। ਦੱਸ ਦੇਈਏ ਕਿ ਪੰਜਾਬ ‘ਚ ਤਰਨਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਦੇ ਬਟਾਲਾ ‘ਚ ਜ਼ਹਿਰੀਲੀ ਸ਼ਰਾਬੀ ਪੀਣ ਨਾਲ 123 ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਪੰਜਾਬ ਤੋਂ ਕਾਂਗਰਸ ਦੇ ਦੋ ਰਾਜਸਭਾ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਤੇ ਸ਼ਮਸ਼ੇਰ ਸਿੰਘ ਦੁਲੋ ਨੇ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹ ਰੱਖਿਆ ਹੈ। ਉਹ ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਕਰ ਰਹੇ ਹਨ। ਉਹ ਰਾਜਪਾਲ ਨਾਲ ਮੁਲਾਕਾਤ ਕਰ ਇਹ ਮੰਗ ਕਰ ਚੁੱਕੇ ਹਨ।ਸ਼ਨਿਚਰਵਾਰ ਨੂੰ ਬਾਜਵਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਕਈ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਆਬਕਾਰੀ ਤੇ ਕਰ ਵਿਭਾਗ ਤੇ ਗ੍ਰਹਿ ਵਿਭਾਗ ਤੇ ਪੁਲਿਸ ਹੈ। ਅੱਜ ਆਬਕਾਰੀ ਵਿਭਾਗ ‘ਤੇ ਸਾਰੇ ਅੰਗੂਲੀਆਂ ਚੁੱਕ ਰਹੇ ਹਨ। ਇਹ ਜ਼ਹਿਰੀਲੀ ਸ਼ਰਾਬ ਤ੍ਰਾਸਦੀ ‘ਚ ਮਾਰੇ ਗਏ 123 ਲੋਕਾਂ ਨੂੰ ਨਿਆਂ ਦਿਵਾਉਣਾ ਹੈ ਤਾਂ ਇਸ ਦੀ ਸੀਬੀਆਈ ਤੋਂ ਜਾਂਚ ਕਰਵਾਉਣੀ ਚਾਹੀਦੀ।





