
ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਾਅਦ ਦੁਪਹਿਰ 4 ਵਜੇ ਸਿਵਲ ਸਕੱਤਰਤ ਚੰਡੀਗੜ੍ਹ ਵਿਖੇ ਕੈਬਨਿਟ ਮੀਟਿੰਗ ਬੁਲਾਈ ਗਈ ਹੈ । ਸੂਤਰ ਦੱਸਦੇ ਹਨ ਕਿ ਇਸ ਮੀਟਿੰਗ ਵਿੱਚ 1 ਅਪ੍ਰੈਲ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਸਪੈਸ਼ਲ ਸੈਸ਼ਨ ਬੁਲਾਉਣ ਲਈ ਮੋਹਰ ਲਾਈ ਜਾ ਸਕਦੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਪੰਜਾਬ ਸਰਕਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਨੂੰ ਕੇਂਦਰ ਸਰਕਾਰ ਵੱਲੋਂ ਸਿੱਧੇ ਤੌਰ ਤੇ ਆਪਣੇ ਅਧਿਕਾਰ ਖੇਤਰ ਚ ਲੈ ਲਈ ਕੀਤੇ ਗਏ ਨੋਟੀਫਿਕੇਸ਼ਨ ਨੂੰ ਰੱਦ ਕਰਨਾ ਚਾਹੁੰਦੀ ਹੈ । ਜਿਸ ਵਾਸਤੇ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਬੁਲਾ ਕੇ ਇਸ ਅਖੌਤੀ ਨੋਟੀਫਿਕੇਸ਼ਨ ਦੀ ਵਿਰੋਧ ਤਾਂ ਕੀਤੀ ਜਾਵੇਗੀ ਅਤੇ ਪੰਜਾਬ ਵਿਧਾਨ ਸਭਾ ਚ ਬਹੁਸੰਮਤੀ ਨਾਲ ਰੱਦ ਕੀਤਾ ਜਾਵੇਗਾ ।



