ਰੈਲੀ ਮੁਕਤਸਰ ਦੇ ਕਈ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਵਾਪਸ ਸਿਵਲ ਸਰਜਨ ਦਫ਼ਤਰ ਸਮਾਪਤ ਹੋਈ

ਸ਼੍ਰੀ ਮੁਕਤਸਰ ਸਾਹਿਬ (ਅਨਮੋਲ ਵੜਿੰਗ) : ਸਿਹਤ ਵਿਭਾਗ ਵੱਲੋਂ ਕੈਂਸਰ ਦਿਵਸ ਨੂੰ ਸਮਰਪਿਤ ਕੱਢੀ ਗਈ ਸਾਈਕਲ ਰੈਲੀ ਅਤੇ ਲੋਕਾਂ ਨੂੰ ਤੰਦਰੁਸਤੀ ਭਰਿਆ ਜੀਵਨ ਜਿਊਣ ਲਈ ਕੀਤਾ ਗਿਆ ਜਾਗਰੂਕ ਅੱਜ ਮੁਕਤਸਰ ਦੇ ਵਿੱਚੋਂ ਸਿਹਤ ਵਿਭਾਗ ਵੱਲੋਂ ਕੈਂਸਰ ਦਿਵਸ ਨੂੰ ਸਮਰਪਿਤ ਸਿਵਲ ਸਰਜਨ ਦਫ਼ਤਰ ਤੋਂ ਇੱਕ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ ਇਹ ਰੈਲੀ ਸ੍ਰੀ ਮੁਕਤਸਰਸਾਹਿਬ ਦੇ ਵੱਖ ਵੱਖ ਬਾਜ਼ਾਰਾਂ ਵਿੱਚੋਂ ਹੁੰਦੀ ਹੋਈ ਅਬੋਹਰ ਰੋਡ ਤੋਂ ਵਾਪਸ ਸਿਵਲ ਸਰਜਨ ਦਫ਼ਤਰ ਸਮਾਪਤ ਹੋਈ ਇਸ ਰੈਲੀ ਵਿੱਚ ਸਹਿਤ ਵਿਭਾਗ ਦੇ ਡਾਕਟਰਾਂ ਅਤੇ ਸ਼ਹਿਰ ਦੇ ਹੋਰ ਵੱਖ ਵੱਖ ਡਾਕਟਰਾਂ ਤੇ ਨੌਜਵਾਨਾਂ ਨੇ ਭਾਗ ਲਿਆ ਇਸ ਰੈਲੀ ਨੂੰ ਸਿਵਲ ਸਰਜਨ ਡਾ ਰੰਜੂ ਸਿੰਗਲਾ ਨੇ ਝੰਡੀ ਦੇਕੇ ਰਵਾਨਾ ਕੀਤਾ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਜੂ ਸਿੰਗਲਾ ਨੇ ਦੱਸਿਆ ਕਿ ਪੂਰੇ ਵਿਸ਼ਵ ਵਿਚ ਕੱਲ੍ਹ ਕੈਂਸਰ ਅਵੇਅਰਨੇਸ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਲੋਕਾਂ ਨੂੰ ਤੇਜ਼ ਇਸ ਨਾਂ ਮੁਰਾਦ ਬਿਮਾਰੀ ਤੋਂ ਜਾਗਰੂਕ ਕੀਤਾ ਜਾਵੇਗਾ ਪੂਰੇ ਸੰਸਾਰ ਵਿੱਚ ਇਸ ਬਿਮਾਰੀ ਦਾ ਦਬਦਬਾ ਹੈ ਖਾਸ ਕਰਕੇ ਪੰਜਾਬ ਦੇ ਮਾਲਵਾ ਖੇਤਰ ਵਿੱਚ ਇਸ ਬਿਮਾਰੀ ਨੇ ਆਪਣੇ ਪੈਰ ਪਸਾਰੇ ਹੋਏ ਹਨ






