17.1 C
Chandigarh

TODAY NOW NEWS

Thursday, March 19, 2026
HomeBREAKING NEWSਸ੍ਰੀ ਮੁਕਤਸਰ ਸਾਹਿਬ: ਜਨਤਾ ਦੀ ਆਵਾਜ਼ ਰੱਬ ਦੀ ਆਵਾਜ਼ ਵਾਂਗ ਹੁੰਦੀ ਹੈ-ਸੁਖਬੀਰ...

ਸ੍ਰੀ ਮੁਕਤਸਰ ਸਾਹਿਬ: ਜਨਤਾ ਦੀ ਆਵਾਜ਼ ਰੱਬ ਦੀ ਆਵਾਜ਼ ਵਾਂਗ ਹੁੰਦੀ ਹੈ-ਸੁਖਬੀਰ ਸਿੰਘ ਬਾਦਲ

ਸ੍ਰੀ ਮੁਕਤਸਰ ਸਾਹਿਬ, : -ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਪ੍ਰੈੱਸ ਕਾਨਫ਼ਰੰਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦਾ ਫ਼ਤਵਾ ਸਿਰ ਚੁਕਾ ਕੇ ਪ੍ਰਵਾਨ ਕਰਦੇ ਹਾਂ। ਜਨਤਾ ਦੀ ਆਵਾਜ਼ ਰੱਬ ਦੀ ਆਵਾਜ਼ ਵਾਂਗ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਚੋਣਾਂ ‘ਤੇ ਮੰਥਨ ਕਰਨ ਲਈ ਮੀਟਿੰਗ ਵੀ ਸੱਦੀ ਹੈ ਅਤੇ ਇਸ ਵਿਚ ਵਿਚਾਰ ਕਰਾਂਗੇ। ਲੋਕਾਂ ਨੇ ਬਹੁਤ ਵੱਡੀ ਜ਼ਿੰਮੇਵਾਰੀ ਆਮ ਆਦਮੀ ਪਾਰਟੀ ਨੂੰ ਦਿੱਤੀ ਹੈ। ਮੈਂ ਭਗਵੰਤ ਮਾਨ ਅਤੇ ਸਾਰੇ ਚੁਣੇ ਹੋਏ ਵਿਧਾਇਕਾਂ ਨੂੰ ਵਧਾਈ ਦਿੰਦਾ ਹਾਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਚੋਣਾਂ ਵਿਚ ਹਰ ਵਰਕਰ ਨੇ ਦਿਨ-ਰਾਤ ਮਿਹਨਤ ਕੀਤੀ ਅਤੇ ਮੈਂ ਖ਼ਾਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਦਾ ਧੰਨਵਾਦ ਕਰਦਾ ਹਾਂ।

Today Now News

RELATED ARTICLES
- Advertisment -

POPULAR POSTS