16.8 C
Chandigarh

TODAY NOW NEWS

Friday, March 20, 2026
Homeਚੰਡੀਗੜ੍ਹਮਿਊਂਸੀਪਲ ਕਾਰਪੋਰੇਸ਼ਨ ਯੂ.ਟੀ. ਚੰਡੀਗੜ੍ਹ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ...

ਮਿਊਂਸੀਪਲ ਕਾਰਪੋਰੇਸ਼ਨ ਯੂ.ਟੀ. ਚੰਡੀਗੜ੍ਹ ਦੀਆਂ ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ

ਚੰਡੀਗੜ੍ਹ, 23 ਦਸੰਬਰ:

ਪੰਜਾਬ ਸਰਕਾਰ ਨੇ ਮਿਊਂਸੀਪਲ ਕਾਰਪੋਰੇਸ਼ਨ ਯੂ.ਟੀ. ਚੰਡੀਗੜ੍ਹ ਦੀਆਂ 24 ਦਸੰਬਰ, 2021 (ਸ਼ੁੱਕਰਵਾਰ) ਨੂੰ ਹੋਣ ਜਾ ਰਹੀਆਂ ਆਮ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਯੂ.ਟੀ., ਚੰਡੀਗੜ੍ਹ ਵਿਖੇ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਅਧਿਸੂਚਨਾ ਜਾਰੀ ਕੀਤੀ ਗਈ ਹੈ।

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਦੇ ਬੁਲਾਰੇ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਯੂ.ਟੀ. ਚੰਡੀਗੜ੍ਹ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ 24 ਦਸੰਬਰ, 2021 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀ ਜਾਂ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

Today Now News

RELATED ARTICLES
- Advertisment -

POPULAR POSTS