16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਤੇਜ਼ਧਾਰ ਹਥਿਆਰ ਨਾਲ ਵਿਆਹੁਤਾ ਦੀ ਹੱਤਿਆ,ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ

ਤੇਜ਼ਧਾਰ ਹਥਿਆਰ ਨਾਲ ਵਿਆਹੁਤਾ ਦੀ ਹੱਤਿਆ,ਸਹੁਰੇ ਪਰਿਵਾਰ ਖ਼ਿਲਾਫ਼ ਕੇਸ ਦਰਜ

ਪੁਲਿਸ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਕਰ ਰਹੀ ਹੈ ਛਾਪੇਮਾਰੀ ਜਲਦ ਹੀ ਉਨ੍ਹਾਂ ਨੂੰ ਕੀਤਾ ਜਾਵੇਗਾ ਕਾਬੂ

ਤਰਨਤਾਰਨ,( ਸ਼ਮਸ਼ੇਰ ਸਿੰਘ) : ਪਿੰਡ ਭਰੋਵਾਲ ਵਿਖੇ ਤੇਜਧਾਰ ਹਥਿਆਰ ਨਾਲ ਵਿਆਹੁਤਾ ਦੀ ਹੱਤਿਆ ਕਰਨ ਦੇ ਕਥਿਤ ਦੋਸ਼ ‘ਚ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਸਹੁਰੇ ਪਰਿਵਾਰ ਦੇ ਖਿਲਾਫ ਕਤਲ ਦਾ ਕੇਸ ਦਰਜ ਕੀਤਾ ਹੈ। ਮੁਲਜ਼ਮ ਅਜੇ ਫਰਾਰ ਦੱਸੇ ਜਾ ਰਹੇ ਹਨ।ਅਮਰੀਕ ਸਿੰਘ ਵਾਸੀ ਕੱਲ੍ਹਾ ਨੇ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ‘ਚ ਕਥਿਤ ਤੌਰ ‘ਤੇ ਦੋਸ਼ ਲਗਾਇਆ ਕਿ ਉਸਦੀ ਲੜਕੀ ਕੋਮਲਪ੍ਰੀਤ ਕੌਰ (20) ਦਾ ਵਿਆਹ ਜੋਬਨਜੀਤ ਸਿੰਘ ਪੁੱਤਰ ਪ੍ਰਮਜੀਤ ਸਿੰਘ ਵਾਸੀ ਭਰੋਵਾਲ ਨਾਲ ਹੋਇਆ ਸੀ। ਵਿਆਹ ਤੋਂ ਕੁਝ ਸਮੇਂ ਬਾਅਦ ਹੀ ਸਹੁਰਾ ਪਰਿਵਾਰ ਉਸ ਨੂੰ ਤੰਗ ਪਰੇਸ਼ਾਨ ਕਰਨ ਲੱਗ ਪਿਆ ਅਤੇ ਦਾਜ ਲਈ ਦੀ ਮੰਗ ਕਰਨ ਲੱਗੇ। ਅਮਰੀਕ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਸਹੁਰੇ ਪਰਿਵਾਰ ਨੇ ਉਸਦੀ ਲੜਕੀ ਦੇ ਪੇਟ ‘ਚ ਦਾਤਰੀ ਮਾਰ ਦਿੱਤੀ। ਜਿਸ ਕਾਰਨ ਉਹ ਗੰਭੀਰ ਜਖਮੀ ਹੋ ਗਈ। ਸਹੁਰੇ ਪਰਿਵਾਰ ਵਾਲਿਆਂ ਨੇ ਲੜਕੀ ਨੂੰ ਹਸਪਤਾਲ ਲਿਜਾਣ ਦੀ ਬਜਾਏ ਇਕ ਮਾਮੂਲੀ ਡਾਕਟਰ ਤੋਂ ਟਾਂਕੇ ਲਗਵਾ ਦਿੱਤੇ। ਅਮਰੀਕ ਸਿੰਘ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਪਿੰਡ ਦੇ ਇਕ ਵਿਅਕਤੀ ਨੇ ਉਨ੍ਹਾਂ ਨੂੰ ਫੋਨ ਕਰਕੇ ਦਿੱਤੀ। ਜਦੋਂ ਉਹ ਪਿੰਡ ਪੁੱਜੇ ਤਾਂ ਉਨ੍ਹਾਂ ਦੀ ਲੜਕੀ ਦੀ ਮੌਤ ਹੋ ਚੁੱਕੀ ਸੀ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਐੱਸਐੱਚਓ ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ਦੇ ਅਧਾਰ ‘ਤੇ ਪਤੀ ਜੋਬਨਜੀਤ ਸਿੰਘ, ਸਹੁਰਾ ਪ੍ਰਮਜੀਤ ਸਿੰਘ, ਸੱਸ ਰਾਜ ਕੌਰ ਅਤੇ ਦਿਓਰ ਮਲਕੀਤ ਸਿੰਘ ਦੇ ਖਿਲਾਫ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ। ਜਦੋਂਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ ਹੈ।

Today Now News

RELATED ARTICLES
- Advertisment -

POPULAR POSTS