
ਚੰਡੀਗੜ੍ਹ, 11 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਸੀ. ਐੱਮ. ਚੰਨੀ ਦੀ ਅਗਵਾਈ ਵਿਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਇਕ ਵੱਡੀ ਸਕੀਮ ਨੂੰ ਹਰੀ ਝੰਡੀ ਦਿੱਤੀ ਗਈ ਹੈ। ਇਸ ਸਕੀਮ ਨੂੰ ‘ਮੇਰਾ ਘਰ ਮੇਰੇ ਨਾਮ’ ਨਾਂ ਦਿੱਤਾ ਗਿਆ ਹੈ। ਇਸ ਸਕੀਮ ਤਹਿਤ ਲਾਲ ਲਕੀਰ ਅੰਦਰ ਆਉਣ ਵਾਲਿਆਂ ਨੂੰ ਮਾਲਕਾਨਾ ਹੱਕ ਮਿਲੇਗਾ। ਪੰਜਾਬ ਦੇ ਮੁੱਖ ਮੰਤਰੀ ਸੀ. ਐੱਮ. ਚੰਨੀ ਨੇ ਕਿਹਾ ਹੈ ਕਿ ਇਸ ਸਕੀਮ ਤਹਿਤ ਮਾਲਕਾਨਾ ਹੱਕ ਦੇਣ ਲਈ ਕੋਈ ਪੈਸਾ ਨਹੀਂ ਲਿਆ ਜਾਵੇਗਾ।
ਪ੍ਰੈੱਸ ਵਾਰਤਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਦੋ ਕਿੱਲੋਵਾਟ ਤੱਕ ਦੇ ਹਰ ਵਰਗ ਦੇ ਲੋਕਾਂ ਨੂੰ ਫ਼ਾਇਦਾ ਮਿਲੇਗਾ | ਉਨ੍ਹਾਂ ਦਾ ਕਹਿਣਾ ਹੈ ਕਿ ਬਿਜਲੀ ਮੁਆਫ਼ੀ ਲਈ ਫਾਰਮ ਤਿਆਰ ਕਰ ਲਿਆ ਗਿਆ ਹੈ |
ਪ੍ਰੈੱਸ ਵਾਰਤਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਐਨ.ਆਰ. ਆਈ. ਲੋਕਾਂ ਦੀ ਸੰਪਤੀ ਦੀ ਸੁਰੱਖਿਆ ਲਈ ਕਾਨੂੰਨ ਲਿਆਂਦਾ ਜਾਵੇਗਾ |






