16.8 C
Chandigarh

TODAY NOW NEWS

Friday, March 20, 2026
HomeBREAKING NEWSਪੰਜਾਬ ਦੇ ਇਸ ਹਿੱਸੇ ਵਿੱਚ ਲੱਗ ਸਕਦੈ ਸਿੰਘੂ ਵਰਗਾ ਪੱਕਾ ਮੋਰਚਾ

ਪੰਜਾਬ ਦੇ ਇਸ ਹਿੱਸੇ ਵਿੱਚ ਲੱਗ ਸਕਦੈ ਸਿੰਘੂ ਵਰਗਾ ਪੱਕਾ ਮੋਰਚਾ

ਮੋਹਾਲੀ: ਆਪਣੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੀਐੱਮ ਮਾਨ ਦੇ ਨਾਲ ਮੁਲਾਕਾਤ ਕੀਤੀ ਜਾਵੇਗੀ। ਦੱਸ ਦਈਏ ਕਿ ਕਿਸਾਨ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਸੀਐੱਮ ਰਿਹਾਇਸ਼ ਵਿਖੇ ਬੈਠਕ ਹੋਵੇਗੀ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਨੇ ਮੋਹਾਲੀ ਤੋਂ ਚੰਡੀਗੜ੍ਹ ਤੱਕ ਵਿਖੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦੀਆਂ ਮੰਗਾਂ: ਕਿਸਾਨ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨ ਦੀ ਤਿਆਰੀ ਚ ਹਨ। ਦੱਸ ਦਈਏ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਚੋਣ ਵਾਅਦੇ ਮੁਤਾਬਿਕ ਕਿਸਾਨਾਂ ਦਾ ਕਰਜ਼ ਮੁਆਫੀ, ਕਰਜ਼ ਕਾਰਨ ਕਿਸਾਨਾਂ ਦੇ ਵਾਰੰਟ ਅਤੇ ਕੁਰਕੀਆਂ ਬੰਦ ਕੀਤੀ ਜਾਵੇ, ਬੈਂਕਾਂ ਵੱਲੋਂ ਕਿਸਾਨਾਂ ’ਤੇ ਪਾਏ 22,000 ਕੇਸ ਵਾਪਸ ਹੋਣ, ਗੰਨੇ ਦੀ ਫਸਲ ਦਾ ਬਕਾਇਆ 35 ਰੁਪਏ ਵਾਧੇ ਨਾਲ ਦਿੱਤਾ ਜਾਵੇ ਅਤੇ ਬੀਬੀਐਮਬੀ ਚ ਪੰਜਾਬ ਦਾ ਨੁਮਾਇੰਦਾ ਬਹਾਲ ਕਰਵਾਇਆ ਜਾਵੇ। ਇਹ ਕਿਸਾਨਾਂ ਦੀਆਂ ਮੰਗਾਂ ਹਨ ਜਿਨ੍ਹਾਂ ਨੂੰ ਪੂਰਾ ਕਰਵਾਉਣ ਦੇ ਲਈ ਕਿਸਾਨਾਂ ਵੱਲੋਂ ਇਹ ਰੋਸ ਪ੍ਰਦਰਸ਼ਨ ਕੀਤਾ ਜਾਣਾ ਹੈ।ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇ, ਕਣਕ ਦੇ ਘੱਟ ਝਾੜ ’ਤੇ 500 ਰੁਪਏ ਬੋਨਸ, ਚਿਪ ਵਾਲੇ ਮੀਟਰ ਲਗਾਉਣ ਦਾ ਫੈਸਲਾ ਰੱਦ ਕੀਤਾ ਜਾਵੇ, ਮੱਕੀ ਅਤੇ ਮੂੰਗੀ ਦੀ ਐਮਐਸਪੀ ’ਤੇ ਖਰੀਦ ਦਾ ਨੋਟੀਫਿਕੇਸ਼ਨ ਜਾਰੀ ਹੋਵੇ, ਅਤੇ ਨਾਲ ਹੀ ਬਾਸਮਤੀ ਦਾ ਭਾਅ 4500 ਪ੍ਰਤੀ ਕੁਇੰਟਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ।ਕਿਸਾਨਾਂ ਦਾ ਚੰਡੀਗੜ੍ਹ ਵਿਖੇ ਹੱਲਾ ਬੋਲ: ਕਾਬਿਲੇਗੌਰ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਪਣੀਆਂ ਵੱਖ ਵੱਖ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਕੂਚ ਕੀਤਾ ਜਾਣਾ ਹੈ। ਪਰ ਕੂਚ ਤੋਂ ਪਹਿਲਾਂ ਕਿਸਾਨ ਆਗੂ ਮੋਹਾਲੀ ਵਿਖੇ ਇੱਕਠਾ ਹੋ ਰਹੇ ਹਨ। ਚੰਡੀਗੜ੍ਹ ਕੂਚ ਕਰਨ ਤੋਂ ਪਹਿਲਾਂ ਉਨ੍ਹਾਂ ਦੀ ਸੀਐੱਮ ਮਾਨ ਦੇ ਨਾਲ ਬੈਠਕ ਹੈ। ਕਿਸਾਨਾਂ ਦਾ ਸਾਫ ਤੌਰ ’ਤੇ ਕਹਿਣਾ ਹੈ ਕਿ ਜੇਕਰ ਉਨ੍ਹਾਂ ਦੇ ਮਸਲਿਆਂ ਦਾ ਹੱਲ ਨਾ ਨਿਕਲਿਆ ਤਾਂ ਉਹ ਦਿੱਲੀ ਦੇ ਵਾਂਗ ਹੀ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਉਣਗੇ।

Today Now News

RELATED ARTICLES
- Advertisment -

POPULAR POSTS