ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ

ਨਾਭਾ (ਸੁਖਚੀਆਂ ਲੁਬਾਣਾ) : ਦਿੱਲੀ ਦੀਆਂ ਬਰੂਹਾਂ ਤੇ ਕਿਸਾਨਾਂ ਨੇ ਹੱਕੀ ਮੰਗਾਂ ਲਈ ਅੰਦੋਲਨ ਕਰਦਿਆਂ 6 ਮਹੀਨੇ ਦਾ ਸਮਾਂ ਹੋ ਗਿਆ ਹੈ ਅਤੇ 26 ਮਈ ਨੂੰ 6 ਮਹੀਨੇ ਪੂਰੇ ਹੋਣ ਤੇ ਦੇਸ਼ ਭਰ ਵਿੱਚ ਬਲੈਕ ਡੇ ਦੇ ਤੌਰ ਤੇ ਮਨਾਇਆ ਗਿਆ ਅਤੇ ਇਸ ਦਾ ਐਲਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤਾ ਗਿਆ ਹੈ। ਬਾਡਰਾ ਉਪਰ ਅੰਦੋਲਨ ਕਰਦਿਆਂ ਲੰਮਾ ਸਮਾਂ ਹੋ ਗਿਆ, ਪਰ ਕੇਂਦਰ ਸਰਕਾਰ ਆਪਣੀ ਜ਼ਿੱਦ ਤੇ ਅੜੀ ਹੋਈ ਹੈ। ਜਿੱਥੇ ਅੱਜ ਪੂਰੇ ਦੇਸ਼ ਵਿੱਚ ਕਾਲਾ ਦਿਨ ਮਨਾਇਆ ਜਾ ਰਿਹਾ ਹੈ। ਉਸੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪਿੰਡ ਵਾਸੀਆਂ ਵੱਲੋਂ ਨਾਭਾ ਬਲਾਕ ਦੇ ਪਿੰਡ ਬਿਰੜਵਾਲ ਵਿਖੇ ਘਰ-ਘਰ ਕਾਲੀਆ ਝੰਡਿਆ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੋਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਜਸਵਿੰਦਰ ਸਿੰਘ ਅਤੇ ਕਿਸਾਨ ਔਰਤ ਆਗੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਉਪਰ ਕਾਲੇ ਕਨੂੰਨ ਥੋਪੇ ਗਏ ਹਨ ਤੇ ਦਿੱਲੀ ਬਾਡਰਾ ਉਪਰ 6 ਮਹੀਨੇ ਹੋ ਗਏ ਹਨ ਸੰਘਰਸ਼ ਕਰਦਿਆਂ ਨੂੰ, ਇਸ ਲਈ ਅੱਜ ਸਾਰੇ ਦੇਸ਼ ਵਿੱਚ ਕਾਲਾ ਦਿਨ ਵੱਜੋ ਹਰ ਵਰਗ ਦੇ ਲੋਕ ਆਪਣੇ-ਆਪਣੇ ਘਰਾਂ ਉਪਰ ਅਤੇ ਆਪਣੀਆਂ ਵਹਿਕਲਾ ਤੇ ਕਾਲੇ ਝੰਡੇ ਲਗਾ ਕੇ ਰੋਸ ਵੱਜੋ ਮਨਾਂ ਰਹੇ ਹਨ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਵੀ ਫੂਕਿਆ ਗਿਆ। ਕਿਸਾਨ ਆਗੂਆਂ ਕਿਹਾ ਕਿ ਜਿੰਨਾ ਚਿਰ ਤੱਕ ਕੇਂਦਰ ਸਰਕਾਰ ਕਾਲੇ ਕਨੂੰਨ ਰੱਦ ਨਹੀਂ ਕਰਦੀ ਇਹ ਅੰਦੋਲਨ ਜਾਰੀ ਰਿਹੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਬਰੂਹਾਂ ਤੇ ਸੰਘਰਸ਼ ਕਰ ਰਹੇ 400 ਦੇ ਕਰੀਬ ਸ਼ਹੀਦ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਦੇ ਵੱਲੋਂ ਐਲਾਨ ਕੀਤੀ ਗਈ ਪੰਜ ਲੱਖ ਰੁਪਏ ਦੀ ਰਾਸ਼ੀ ਅਤੇ ਪਰਿਵਾਰ ਵਿੱਚ ਸਰਕਾਰੀ ਨੌਕਰੀ ਦੇਣ ਦੇ ਵਾਅਦੇ ਵੀ ਲਾਰੇ ਸਾਬਿਤ ਹੋ ਰਹੇ ਹਨ।






