17.4 C
Chandigarh

TODAY NOW NEWS

Friday, March 20, 2026
HomeCORONAVIRUSਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲ ਰਹੇ ਪ੍ਰਭਾਵ ਨੂੰ ਦੇਖਦਿਆਂ ਨਾਭਾ ਦੇ...

ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲ ਰਹੇ ਪ੍ਰਭਾਵ ਨੂੰ ਦੇਖਦਿਆਂ ਨਾਭਾ ਦੇ ਡੀ.ਐੱਸ.ਪੀ ਦੀ ਲੋਕਾਂ ਨੂੰ ਅਪੀਲ

ਭੀੜ ਵਾਲੇ ਇਲਾਕਿਆਂ ਦੇ ਵਿੱਚ ਨਾ ਜਾਣ, ਮਾਸਕ ਪਹਿਨ ਕੇ ਰੱਖਣ ਤੇ ਸਮਾਜਿਕ ਦੂਰੀ ਬਣਾ ਕੇ ਰੱਖਣ ਨੂੰ ਕਿਹਾ

ਨਾਭਾ (ਸੁਖਚੈਨ ਲੁਬਾਣਾ) : ਪੰਜਾਬ ‘ਚ ਦਿਨੋਂ-ਦਿਨ ਵਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਲੈ ਕੇ ਜਿੱਥੇ ਸੂਬਾ ਸਰਕਾਰ ਚਿੰਨਤਤ ਦਿਖਾਈ ਦੇ ਰਹੀ ਹੈ। ਪੰਜਾਬ ਸਰਕਾਰ ਵੱਲੋਂ ਭਾਵੇਂ ਕਿ ਕਈ ਜ਼ਿਲ੍ਹਿਆਂ ਵਿੱਚ ਨਾਈਟ ਕਰਫਿਊ ਦਾ ਲਗਾ ਦਿੱਤਾ ਗਿਆ ਹੈ। ਜਿਸ ਦੇ ਬਾਵਜੂਦ ਕੋਰੋਨਾ ਵਾਇਰਸ ਦੇ ਕੇਸਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਦੇ ਡੀ.ਐੱਸ.ਪੀ ਰਾਜੇਸ਼ ਛਿੱਬਰ ਨੇ ਨਾਭਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲ ਰਹੇ ਪ੍ਰਭਾਵ ਨੂੰ ਦੇਖਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੇ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਅਸੀਂ ਨਾਭਾ ਨਿਵਾਸੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਭੀੜ ਭਾੜ ਵਾਲੇ ਇਲਾਕਿਆਂ ਦੇ ਵਿੱਚ ਨਾ ਜਾਣ, ਲਗਾਤਾਰ ਮਾਸਕ ਦਾ ਇਸਤੇਮਾਲ ਕਰਨ ਸਮਾਜਿਕ ਦੂਰੀ ਬਣਾ ਕੇ ਰੱਖਣ ਤਾਂ ਹੀ ਆਪਾਂ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ। ਇਸ ਸਬੰਧੀ ਕੋਈ ਵੀ ਗ਼ਲਤੀ ਕਰਦਾ ਹੈ ਤਾਂ ਉਸ ਦਾ ਚਲਾਨ ਕੀਤਾ ਜਾਵੇਗਾ ਅਤੇ ਪੁਲਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਭੀਡ਼ ਭਾਡ਼ ਇਲਾਕਿਆਂ ਵਿੱਚ ਚਲਾਨ ਕੀਤੇ ਜਾਣਗੇ ਅਤੇ ਲੋਕਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਸਕੂਲਾਂ ਦੀ ਵੀ ਕੀਤੀ ਜਾਵੇਗੀ।

Today Now News

RELATED ARTICLES
- Advertisment -

POPULAR POSTS