17.1 C
Chandigarh

TODAY NOW NEWS

Friday, March 20, 2026
HomeCORONAVIRUSਨਾਭਾ ਪੀ.ਐੱਨ.ਬੀ ਦਾ ਮੈਨੇਜਰ ਕੋਰੋਨਾ ਪਾਜ਼ੇਟਿਵ, ਬੈਂਕ ਨੂੰ ਕੀਤਾ ਬੰਦ

ਨਾਭਾ ਪੀ.ਐੱਨ.ਬੀ ਦਾ ਮੈਨੇਜਰ ਕੋਰੋਨਾ ਪਾਜ਼ੇਟਿਵ, ਬੈਂਕ ਨੂੰ ਕੀਤਾ ਬੰਦ

ਨਾਭਾ, (ਗੌਰਵ ਜੋਸ਼ੀ) : ਪੰਜਾਬ ਵਿੱਚ ਦਿਨੋ-ਦਿਨ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜੇਕਰ ਨਾਭਾ ਦੀ ਗੱਲ ਕੀਤੀ ਜਾਵੇ ਤਾਂ ਨਾਭਾ ਦੀ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ, ਜਿਸ ਕਾਰਨ ਬੈਂਕ ਨੂੰ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਮੈਨੇਜਰ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਬਾਕੀ ਦੇ ਮੁਲਾਜ਼ਮਾਂ ਦੇ ਵੀ ਕੋਰੋਨਾ ਟੈਸਟ ਲਏ ਜਾਣਗੇ। ਫਿਲਹਾਲ ਬੈਂਕ ਦੇ ਮੁਲਾਜ਼ਮਾਂ ਨੂੰ ਘਰਾਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਦੂਜੇ ਪਾਸੇ ਜੇਕਰ ਖਾਤਾਧਾਰਕਾਂ ਦੀ ਗੱਲਬਾਤ ਕੀਤੀ ਜਾਵੇ ਤਾਂ ਬੈਂਕ ਬੰਦ ਹੋਣ ਕਰਕੇ ਉਨ੍ਹਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਨੂੰ ਜ਼ਰੂਰੀ ਵਸਤੂਆਂ ਅਤੇ ਘਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਬੈਂਕ ਵਿੱਚੋਂ ਪੈਸੇ ਕਢਵਾਉਣਾ ਵਿੱਚ ਕਾਫੀ ਪ੍ਰੇਸ਼ਾਨੀਆਂ ਆ ਰਹੀਆਂ ਹਨ। ਬੈਂਕ ਬੰਦ ਹੋਣ ਕਰਕੇ ਉਨ੍ਹਾਂ ਨੂੰ ਬਹੁਤ ਮੁਸ਼ਕਲ ਹੋ ਰਹੀ ਹੈ। ਵੱਖ-ਵੱਖ ਬੈਂਕਾਂ ਦਾ ਦੌਰਾ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਨਾਭਾ ਦੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਨੇ ਕਿਹਾ ਕਿ ਬੈਂਕ ਦੇ ਮੈਨੇਜਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਮਗਰੋਂ ਬੈਂਕ ਨੂੰ ਬੰਦ ਕਰ ਦਿੱਤਾ।

Today Now News

RELATED ARTICLES
- Advertisment -

POPULAR POSTS