17.4 C
Chandigarh

TODAY NOW NEWS

Friday, March 20, 2026
Homeਤਾਜਾ ਖ਼ਬਰਨਾਭਾ ਸਦਰ ਪੁਲੀਸ ਵੱਲੋਂ ਇੱਕ ਨੌਜਵਾਨ ਨੂੰ 2 ਦੇਸੀ ਪਿਸਟਲ ਅਤੇ 10...

ਨਾਭਾ ਸਦਰ ਪੁਲੀਸ ਵੱਲੋਂ ਇੱਕ ਨੌਜਵਾਨ ਨੂੰ 2 ਦੇਸੀ ਪਿਸਟਲ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ

ਕਿਸ ਘਟਨਾ ਅੰਜਾਮ ਦੇਣ ਲਈ ਹਥਿਆਰ ਕਿਥੋਂ ਲਿਆਂਦੇ ਸੀ,ਜਾਂਚ ਤੋਂ ਬਾਅਦ ਪਤਾ ਚੱਲੇਗਾ : ਡੀ.ਐਸ.ਪੀ.

ਨਾਭਾ (ਸੁਖਚੈਨ ਲੁਬਾਣਾ) : ਪੰਜਾਬ ਦੇ ਨੌਜਵਾਨ ਨਸ਼ਿਆਂ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਸ਼ੌਂਕ ਨੂੰ ਲੈ ਕੇ ਅਪਰਾਧ ਦੀ ਦਲਦਲ ਵਿੱਚ ਧਸਦੇ ਜਾ ਰਹੇ ਹਨ ਅਤੇ ਇਹ ਸ਼ੌਂਕ ਹੀ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾ ਰਹੇ ਹਨ। ਇਸ ਤਰ੍ਹਾਂ ਦੀ ਤਾਜ਼ਾ ਮਿਸਾਲ ਵੇਖਣ ਨੂੰ ਮਿਲੀ ਨਾਭਾ ਵਿਖੇ ਜਿਥੇ ਨਾਭਾ ਸਦਰ ਪੁਲੀਸ ਵੱਲੋਂ ਇੱਕ ਨੌਜਵਾਨ ਨੂੰ 2 ਦੇਸੀ ਪਿਸਟਲ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਨਾਭਾ ਦੇ ਡੀ.ਐੱਸ.ਪੀ ਰਾਜੇਸ਼ ਕੁਮਾਰ ਛਿੱਬਰ ਨੇ ਦੱਸਿਆ ਕਿ ਇਸ ਨੌਜਵਾਨ ਕੋਲੋਂ 2 ਦੇਸੀ ਪਿਸਟਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ, ਅਸੀਂ ਇਹ ਪਤਾ ਲਗਾ ਰਿਹਾ ਹੈ ਕਿ ਇਸ ਨੇ ਇਹ ਪਿਸਟਲ ਕਿੱਥੋਂ ਲਿਆਉਂਦੇ ਸੀ ਕਿਸ ਘਟਨਾ ਨੂੰ ਅੰਜਾਮ ਦੇਣਾ ਸੀ ਇਹ ਰਿਮਾਂਡ ਤੋਂ ਬਾਅਦ ਹੀ ਪਤਾ ਲੱਗੇਗਾ ਇਸ ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

ਨਾਭਾ ਸਦਰ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਇਕ ਮੋਟਰਸਾਈਕਲ ਸਵਾਰ ਜਿਸ ਦੇ ਕੋਲ ਦੋ ਦੇਸੀ ਪਿਸਟਲ ਅਤੇ ਗੋਲੀਆਂ ਹਨ। ਪੁਲੀਸ ਨੇ ਇਤਲਾਹ ਮਿਲਣ ਤੋਂ ਬਾਅਦ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਦੁਲੱਦੀ ਪਿੰਡ ਦੇ ਕੋਲ ਘੇਰ ਕੇ ਤਲਾਸ਼ੀ ਲਈ ਗਈ ਤਾਂ ਉਸਦੇ ਕੋਲੋਂ ਹਥਿਆਰ ਬਰਾਮਦ ਹੋ ਗਏ। ਨਾਭਾ ਪੁਲਸ ਵਲੋਂ ਆਰੋਪੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਜਿੱਥੇ ਮਾਣਯੋਗ ਅਦਾਲਤ ਵੱਲੋਂ ਦੋ ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ ਹੈ। ਹੁਣ ਪੁਲੀਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰੇਗੀ ਇਹ ਪਿਸਤੌਲ ਇਸ ਨੇ ਕਿਸ ਘਟਨਾ ਅੰਜਾਮ ਦੇਣ ਲਈ ਇਹ ਹਥਿਆਰ ਕਿਥੋਂ ਲਿਆਂਦੇ ਸੀ ਇਹ ਪੁਲੀਸ ਜਾਂਚ ਤੋਂ ਬਾਅਦ ਹੀ ਦਸ ਪਾਏਗੀ।

ਇਸ ਬਾਬਤ ਜਦੋਂ ਨਾਭਾ ਦੇ ਡੀ.ਐਸ.ਪੀ ਰਾਜੇਸ਼ ਛਿੱਬੜ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਆਰੋਪੀ ਨੌਜਵਾਨ ਦੇ ਕੋਲੋਂ 2 ਦੇਸੀ ਪਿਸਟਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ ਆਰੋਪੀ ਤੇ ਪਹਿਲਾਂ ਵੀ ਚਾਰ ਪੰਜ ਮੁਕੱਦਮੇ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੇ ਤਹਿਤ ਦਰਜ ਹਨ। ਅਸੀਂ ਰਿਮਾਂਡ ਵਿੱਚ ਆਰੋਪੀ ਤੋਂ ਪੁੱਛਗਿੱਛ ਕਰਾਂਗੇ ਕਿ ਉਹ ਇਹ ਅਸਲਾ ਕਿੱਥੇ ਲੈ ਕੇ ਆਇਆ ਸੀ ਤੇ ਕਿੱਥੇ ਲੈ ਕੇ ਜਾ ਰਿਹਾ ਸੀ।

Today Now News

RELATED ARTICLES
- Advertisment -

POPULAR POSTS