ਮੱਖਣ ਸਿੰਘ ਲਾਲਕਾ ਨਾਭਾ ਵਿਖੇ ਬਣ ਰਹੇ ਗੇਟਾਂ ਤੇ ਕੀਤੀ ਗਈ ਟਿੱਪਣੀ ਲਈ ਮਾਫੀ ਮੰਗੇ : ਐੱਸ.ਸੀ. ਭਾਈਚਾਰਾ

ਨਾਭਾ (ਸੁਖਚੈਨ ਲੁਬਾਣਾ) : ਜਿੱਥੇ ਅੱਜ ਸੂਬੇ ਭਰ ਵਿਚ ਕੈਪਟਨ ਸਰਕਾਰ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਨਾਭਾ ਵਿਖੇ ਪੰਜ ਗੇਟ ਬਣਾਏ ਜਾ ਰਹੇ ਹਨ ਅਤੇ ਬੀਤੇ ਦਿਨੀਂ ਨਾਭਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵੱਲੋਂ ਬੀਤੇ ਦਿਨੀਂ ਗੇਟਾਂ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ ਅਤੇ ਐੱਸਸੀ ਭਾਈਚਾਰੇ ਵੱਲੋਂ ਦੋਸ਼ ਲਗਾਏ ਗਏ ਹਨ ਕਿ ਜੋ ਬੌੜਾਂ ਗੇਟ ਚੌਕ ਵਿਖੇ ਗੇਟ ਬਣਾਇਆ ਜਾ ਰਿਹਾ ਹੈ ਉਹ ਡਾ ਭੀਮ ਰਾਓ ਅੰਬੇਦਕਰ ਦੇ ਨਾਮ ਤੇ ਬਣਾਇਆ ਜਾ ਰਿਹੈ ਅਤੇ ਜੋ ਮੱਖਣ ਲਾਲਕਾ ਵੱਲੋਂ ਗੇਟ ਨੂੰ ਲੈ ਕੇ ਟਿੱਪਣੀ ਕੀਤੀ ਗਈ ਹੈ ਉਸ ਨੂੰ ਮੁਆਫੀ ਮੰਗਣੀ ਚਾਹੀਦੀ ਹੈ। ਐੱਸਸੀ ਭਾਈਚਾਰੇ ਦੇ ਲੋਕਾਂ ਵੱਲੋਂ ਜਿੱਥੇ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਾਂਗਰਸ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸੀ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਗਈਆਂ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਦੂਜੇ ਪਾਸੇ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਮੈਂ ਇਸ ਤਰ੍ਹਾਂ ਦੀ ਕੋਈ ਵੀ ਟਿੱਪਣੀ ਨਹੀਂ ਕੀਤੀ ਮੈਂ ਤਾਂ ਗੇਟਾਂ ਬਾਰੇ ਹੀ ਟਿੱਪਣੀ ਕੀਤੀ ਹੈ ਕਿ ਜੋ ਗੇਟ ਬਣਾਏ ਜਾ ਰਹੇ ਫਜ਼ੂਲ ਖਰਚੀ ਹੈ ਅਤੇ ਧਰਮਸੋਤ ਨੇ ਸਾਰੇ ਨਾਭੇ ਨੂੰ ਲੁੱਟ ਕੇ ਖਾ ਲਿਆ ਹੈ।
ਨਾਭਾ ਸ਼ਹਿਰ ਦੇ ਪੰਜ ਗੇਟਾਂ ਨੂੰ ਲੈ ਕੇ ਸਿਆਸਤ ਲਗਾਤਾਰ ਭਖਦੀ ਜਾ ਰਹੀ ਹੈ ਬੀਤੇ ਦਿਨੀਂ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਵਿਰਾਸਤੀ ਪੰਜ ਗੇਟਾਂ ਨੂੰ ਦੁਬਾਰੇ ਉਸਾਰਨ ਦੀ ਗੱਲ ਕੀਤੀ ਗਈ ਸੀ ਅਤੇ ਉਹ ਗੇਟ ਬਣਨੇ ਸ਼ੁਰੂ ਹੋ ਗਏ ਹਨ। ਪਰ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਵੱਲੋਂ ਗੇਟਾਂ ਨੂੰ ਲੈ ਕੇ ਬੀਤੇ ਦਿਨ ਤੰਗ ਕੱਸੇ ਗਏ ਸਨ ਕਿ ਜੋ ਗੇਟ ਬਣਾਏ ਜਾ ਰਹੇ ਹਨ ਜੇ ਉਹ ਪੈਸਾ ਵਿਕਾਸ ਤੇ ਲੱਗ ਜਾਂਦਾ ਤਾਂ ਨਾਭੇ ਦੀ ਦਿੱਖ ਬਦਲ ਜਾਣੀ ਸੀ। ਇਸ ਬਿਆਨ ਨੂੰ ਲੈ ਕੇ ਐੱਸਸੀ ਭਾਈਚਾਰੇ ਵੱਲ ਵਿੱਚ ਕਾਫ਼ੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਉੱਥੇ ਹੀ ਪੰਜਾਬ ਯੂਥ ਕਾਂਗਰਸ ਦੇ ਵਾਈਸ ਪ੍ਰਧਾਨ ਅਤੇ ਦਲਿਤ ਨੇਤਾ ਬਨੀ ਖੈਰਾ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਮੱਖਣ ਸਿੰਘ ਲਾਲਕਾ ਵੱਲੋਂ ਜਿੱਥੇ ਅੱਜ ਕਾਂਗਰਸ ਸਰਕਾਰ ਖਿਲਾਫ ਧਰਨਾ ਦਿੱਤਾ ਗਿਆ ਸੀ ਉੱਥੇ ਜਾ ਕੇ ਬਨੀ ਖੈਰਾ ਨੇ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੇ ਖਿਲਾਫ਼ ਕਾਲੀਆਂ ਝੰਡੀਆਂ ਦਿਖਾਈਆਂ ਉਤੇ ਹੀ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਤੇ ਪੁਲਸ ਨੇ ਆ ਕੇ ਸਥਿਤੀ ਤੇ ਕਾਬੂ ਪਾਇਆ।
ਇਸ ਮੌਕੇ ਤੇ ਦਲਿਤ ਨੇਤਾ ਅਤੇ ਪੰਜਾਬ ਯੂਥ ਕਾਂਗਰਸ ਦੇ ਵਾਈਸ ਪ੍ਰਧਾਨ ਬਨੀ ਖੈਰਾ ਨੇ ਕਿਹਾ ਕਿ ਬੌੜਾਂ ਗੇਟ ਚੌਕ ਵਿਖੇ ਜੋ ਗੇਟ ਬਣ ਰਿਹਾ ਹੈ ਉਹ ਡਾ ਭੀਮ ਰਾਓ ਅੰਬੇਦਕਰ ਦੇ ਨਾਂ ਤੇ ਬਣ ਰਹੀ ਹੈ ਅਤੇ ਦੂਜੇ ਪਾਸੇ ਮੱਖਣ ਲਾਲਕਾ ਇਹ ਗੱਲ ਆਖ ਰਿਹਾ ਹੈ ਕਿ ਗੇਟਾਂ ਦੀ ਬਣਾਉਣ ਦੀ ਕੀ ਲੋੜ ਹੈ ਅਤੇ ਇਸ ਨਾਲ ਸਾਨੂੰ ਦਲਿਤ ਭਾਈਚਾਰੇ ਨੂੰ ਠੇਸ ਪਹੁੰਚੀ ਹੈ ਤੇ ਜਿਸ ਕਰਕੇ ਅਸੀਂ ਮੱਖਣ ਲਾਲ ਕੇ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਨ ਲਈ ਮਜਬੂਰ ਹੈ ਅਤੇ ਅਸੀਂ ਸਾਰੇ ਹੀ ਦਲਿਤ ਭਾਈਚਾਰੇ ਦੇ ਲੋਕ ਇਨ੍ਹਾਂ ਦੇ ਖ਼ਿਲਾਫ਼ ਹਾਂ, ਕਿਉਂਕਿ ਅਕਾਲੀ ਦਲ ਸਰਕਾਰ ਵੇਲੇ ਪਿਛਲੇ 10 ਸਾਲਾ ਕੁਝ ਨਹੀਂ ਕੀਤਾ ਗਿਆ ਅਤੇ ਜੋ ਕਾਂਗਰਸ ਸਰਕਾਰ ਬਣਾਉਣ ਜਾ ਰਹੀ ਹੈ ਇਹ ਉਸ ਦਾ ਵਿਰੋਧ ਕਰ ਰਹੇ ਹਾਂ।
ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਮੈਂ ਤਾਂ ਸਿਰਫ਼ ਇਹ ਟਿੱਪਣੀ ਕੀਤੀ ਸੀ ਕਿ ਜੋ ਇਹ ਪੰਜ ਗੇਟ ਬਣਾਏ ਜਾ ਰਹੇ ਹਨ ਇਹ ਬਿਲਕੁਲ ਹੀ ਇਨ੍ਹਾਂ ਅਤੇ ਬੇਫਜ਼ੂਲ ਪੈਸਾ ਖਰਚ ਕੀਤਾ ਜਾ ਰਿਹਾ ਹੈ ਕਿਉਂਕਿ ਜੋ ਸ਼ਹਿਰ ਦੀ ਡਿਵੈੱਲਪਮੈਂਟ ਹੈ ਉਹ ਬਿਲਕੁਲ ਨਹੀਂ ਹੋਈ ਅਤੇ ਮੱਖਣ ਲਾਲਕਾ ਨੇ ਸਾਧੂ ਸਿੰਘ ਧਰਮਸੋਤ ਤੇ ਤੰਜ ਕੱਸਦਿਆਂ ਕਿਹਾ ਕਿ ਜੇਕਰ ਮੈਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜਨ ਦਾ ਮੌਕਾ ਮਿਲਿਆ ਤਾਂ ਇਸ ਨੂੰ ਮੈਂ ਇਸ ਦੇ ਪੈਰਾਂ ਵਿੱਚ ਮੈਂ ਘੁੰਗਰੂ ਪਾ ਦੇਵਾਂਗਾ।
ਜ਼ਿਕਰਯੋਗ ਹੈ ਕਿ ਨਾਭਾ ਦੇ ਪੰਜ ਗੇਟਾਂ ਨੂੰ ਲੈ ਕੇ ਜਿਥੇ ਅਕਾਲੀ ਦਲ ਅਤੇ ਕਾਂਗਰਸ ਆਹਮੋ ਸਾਹਮਣੇ ਹੋ ਗਏ ਹਨ ਉੱਥੇ ਹੀ ਦਲਿਤ ਭਾਈਚਾਰੇ ਦੇ ਲੋਕ ਵੀ ਸ਼੍ਰੋਮਣੀ ਅਕਾਲੀ ਦਲ ਦੇ ਖ਼ਿਲਾਫ਼ ਹੋ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪੰਜ ਗੇਟਾਂ ਨੂੰ ਲੈ ਕੇ ਹੋਰ ਕਿੰਨਾ ਕੁ ਬਵਾਲ ਬਚੇਗਾ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ।






