17.1 C
Chandigarh

TODAY NOW NEWS

Thursday, March 19, 2026
HomeBREAKING NEWSਨੰਬਰਦਾਰਾਂ ਵੱਲੋਂ ਚੋਣਾਂ ਮੌਕੇ ਕਾਂਗਰਸ ਦਾ ਬਾਈਕਾਟ ਕਰਨ ਦਾ ਫੈਸਲਾ

ਨੰਬਰਦਾਰਾਂ ਵੱਲੋਂ ਚੋਣਾਂ ਮੌਕੇ ਕਾਂਗਰਸ ਦਾ ਬਾਈਕਾਟ ਕਰਨ ਦਾ ਫੈਸਲਾ

ਖੰਨਾ, 10 ਫ਼ਰਵਰੀ (ਪਰਮਜੀਤ ਸਿੰਘ ਧੀਮਾਨ) -ਅੱਜ ਇਥੇ ਪੰਜਾਬ ਨੰਬਰਦਾਰਾਂ ਐਸੋਸ਼ੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਸ਼ੇਰ ਸਿੰਘ ਫ਼ੈਜਗੜ੍ਹ ਦੀ ਪ੍ਰਧਾਨਗੀ ਹੇਠਾਂ ਹੋਈ, ਜਿਸ ਵਿਚ ਨੰਬਰਦਾਰਾਂ ਨੂੰ ਆਉਂਦੀਆਂ ਦਰਪੇਸ਼ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਫੈਜਗੜ੍ਹ ਨੇ ਕਿਹਾ ਕਿ ਨੰਬਰਦਾਰਾਂ ਨੇ ਆਪਣੀਆਂ ਹੱਕੀਂ ਮੰਗਾਂ ਸਬੰਧੀ ਰੋਸ ਰੈਲੀਆਂ ਕਰਕੇ ਪੰਜਾਬ ਸਰਕਾਰ ਦਾ ਘਿਰਾਓ ਕੀਤਾ, ਪ੍ਰਤੂੰ ਸਰਕਾਰ ਵੱਲੋਂ ਫ਼ਿਰ ਵੀ ਕੋਈ ਸਮੱਸਿਆ ਹੱਲ ਨਹੀਂ ਕੀਤੀ ਗਈ। ਜਿਸ ਦੇ ਰੋਸ ਵਜੋਂ ਨੰਬਰਦਾਰਾਂ ਵੱਲੋਂ 20 ਫ਼ਰਵਰੀ ਨੂੰ ਚੋਣਾਂ ਮੌਕੇ ਕਾਂਗਰਸ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਵਿਧਾਨ ਸਭਾ ’ਚੋਂ ਅਜਿਹਾ ਉਮੀਦਵਾਰ ਚੁਣਿਆ ਜਾਵੇ ਜੋ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਵੇ। ਇਸ ਮੌਕੇ ਜਗਦੇਵ ਸਿੰਘ, ਗੁਰਮੀਤ ਸਿੰਘ, ਸਵਰਨ ਸਿੰਘ, ਰਾਜਿੰਦਰ ਸਿੰਘ, ਮੁਖਤਿਆਰ ਸਿੰਘ, ਗੁਰਨਾਮ ਚੰਦ, ਹਰਚਰਨ ਸਿੰਘ, ਮਨਜੀਤ ਸਿੰਘ, ਪਾਲ ਸਿੰਘ, ਸੰਤੋਖ ਸਿੰਘ ਬੈਨੀਪਾਲ, ਛਿੰਦਰ ਸਿੰਘ ਆਦਿ ਹਾਜ਼ਰ ਸਨ।

Today Now News

RELATED ARTICLES
- Advertisment -

POPULAR POSTS