16.8 C
Chandigarh

TODAY NOW NEWS

Friday, March 20, 2026
Homeਪੰਜਾਬਤਰਨਤਾਰਨਨਾਰਕੋਟਿਕਸ ਸੈਲ ਤਰਨ ਤਾਰਨ ਵੱਲੋਂ 02 ਕਿਲੋ 600 ਗ੍ਰਾਮ ਅਫੀਮ ਸਮੇਤ 02...

ਨਾਰਕੋਟਿਕਸ ਸੈਲ ਤਰਨ ਤਾਰਨ ਵੱਲੋਂ 02 ਕਿਲੋ 600 ਗ੍ਰਾਮ ਅਫੀਮ ਸਮੇਤ 02 ਵਿਅਕਤੀ ਕਾਬੂ

ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ

ਤਰਨਤਾਰਨ (ਜਸਬੀਰ ਸਿੰਘ) : ਸ੍ਰੀ ਧਰੂਮਨ ਐਚ ਨਿੰਬਾਲੇ ਐਸ.ਐਸ.ਪੀ ਸਾਹਿਬ ਤਰਨ ਤਾਰਨ ਜੀ ਵੱਲੋ ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ੍ਰੀ ਮਹਿਤਾਬ ਸਿੰਘ ਆਈ.ਪੀ.ਐਸ/ਐਸ.ਪੀ ਇੰਨਵੈਸਟੀਗੇਸ਼ਨ ਤਰਨ ਤਾਰਨ ਦੀ ਨਿਗਰਾਨੀ ਹੇਠ ਐਸ.ਆਈ ਸਤਾਨਮ ਸਿੰਘ ਇੰਚਾਰਜ਼ ਨਾਰਕੋਟਿਕਸ ਸੈਲ ਤਰਨ ਤਾਰਨ ਵੱਲੋਂ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਵਿੱਚ ਵੱਖ-ਵੱਖ ਟੀਮਾਂ ਬਣਾ ਕੇ ਭੇਜੀਆਂ ਗਈਆਂ ਸਨ ।ਜਿਸ ਪਰ ਮਨ ਐਸ.ਆਈ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਤਲਾਸ਼ ਭੈੜੇ ਪੁਰਸ਼ਾਂ ਦੇ ਸਬੰਧ ਵਿੱਚ ਨਾਰਕੋਟਿਕਸ ਸੈਲ ਤਰਨ ਤਾਰਨ ਤੋਂ ਪਿੰਡ ਬੁੱਘਾ ਆਦਿ ਨੂੰ ਜਾ ਰਹੇ ਸੀ ਤਾਂ ਜਦੋਂ ਪੁਲਿਸ ਪਾਰਟੀ ਮੋੜ ਪਿੰਡ ਬੁੱਘਾ ਪੁੱਜੀ ਤਾਂ ਸੜਕ ਦੇ ਕਿਨਾਰੇ ਦੋ ਵਿਅਕਤੀ ਖੜੇ ਦਿਖਾਈ ਦਿੱਤੇ ।ਜੋ ਪੁਲਿਸ ਪਾਰਟੀ ਨੂੰ ਦੇਖ ਕੇ ਖਿਸਕਣ ਲੱਗੇ ਜਿੰਨ੍ਹਾ ਨੂੰ ਪੁਲਿਸ ਪਾਰਟੀ ਨੇ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁਛਿਆ ਤਾਂ ਜਿੰਨ੍ਹਾ ਨੇ ਆਪਣਾ ਨਾਮ ਮੰਗਲ ਸਿੰਘ ਉਰਫ ਮੰਗਾ ਪੁੱਤਰ ਨਿਰਮਲ ਸਿੰਘ ਵਾਸੀ ਬੁੱਘਾ ਅਤੇ ਗਗਨਦੀਪ ਸਿੰਘ ਉਰਫ ਰਾਜਾ ਪੁੱਤਰ ਅਮਰੀਕ ਸਿੰਘ ਵਾਸੀ ਮਕਾਨ ਨੰਬਰ 72 ਗੋਲਡਨ ਐਵੀਨਿਊ ਤਰਨ ਤਾਰਨ ਦੱਸਿਆ।ਜਿਸ ਤੇ ਐਸ.ਆਈ ਸਤਾਨਮ ਸਿੰਘ ਨਾਰਕੋਟਿਕਸ ਸੈਲ ਤਰਨ ਤਾਰਨ ਵੱਲੋ ਸ੍ਰੀ ਸੁਖਦੀਪ ਸਿੰਘ ਪੀ.ਪੀ.ਐਸ ਡੀ.ਐਸ.ਪੀ/ਪੀ.ਬੀ.ਆਈ ਤਰਨ ਤਾਰਨ ਨੂੰ ਹਲਾਤਾਂ ਤੋ ਜਾਣੂ ਕਰਵਾਇਆ ਤੇ ਮੌਕਾ ਤੇ ਪਹੁੰਚਣ ਲਈ ਕਿਹਾ ।ਜੋ ਸ੍ਰੀ ਸੁਖਦੀਪ ਸਿੰਘ ਪੀ.ਪੀ.ਐਸ ਡੀ.ਐਸ.ਪੀ/ਪੀ.ਬੀ.ਆਈ ਤਰਨ ਤਾਰਨ ਮੌਕਾ ਤੇ ਪੁੱਜੇ ਤੇ ਉਕਤ ਦੋਸ਼ੀਆਂ ਦੀ ਤਲਾਸ਼ੀ ਹਸਬ ਜਾਬਤਾ ਅੁਨਸਾਰ ਅਮਲ ਵਿੱਚ ਲਿਆਂਦੀ। ਜੋ ਉਕਤ ਦੋਸ਼ੀ ਮੰਗਲ ਸਿੰਘ ਉਰਫ ਮੰਗਾ ਪੁੱਤਰ ਨਿਰਮਲ ਸਿੰਘ ਵਾਸੀ ਬੁੱਘਾ ਦੇ ਹੱਥ ਵਿੱਚ ਫੜੇ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸਦੇ ਕਬਜ਼ੇ ਵਿੱਚੋ 1 ਕਿਲੋ 950 ਗ੍ਰਾਮ ਅਫੀਮ ਬ੍ਰਾਮਦ ਹੋਈ ਅਤੇ ਦੋਸ਼ੀ ਗਗਨਦੀਪ ਸਿੰਘ ਉਰਫ ਰਾਜਾ ਪੁੱਤਰ ਅਮਰੀਕ ਸਿੰਘ ਦੇ ਕਬਜ਼ੇ ਵਿਚੋ 650 ਗ੍ਰਾਮ ਅਫੀਮ ਬ੍ਰਾਮਦ ਹੋਈ।ਬ੍ਰਾਮਦ ਹੋਈ ਅਫੀਮ ਦਾ ਵਜ਼ਨ ਕੀਤਾ ਗਿਆ ਤਾਂ ਅਫੀਮ ਦਾ ਵਜ਼ਨ 2 ਕਿਲੋ 600 ਗ੍ਰਾਮ ਸੀ।ਜੋ ਉਕਤ ਦੋਸ਼ੀਆਂ ਪਾਸੋਂ 2 ਕਿਲੋ 600 ਗ੍ਰਾਮ ਅਫੀਮ ਬ੍ਰਾਮਦ ਕਰਕੇ ਮੁਕੱਦਮਾ ਨੰਬਰ 71 ਮਿਤੀ 24-05-2021 ਜੁਰਮ 18/61/85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਤਰਨ ਤਾਰਨ ਦਰਜ਼ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ।ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।ਦੌਰਾਨੇ ਰਿਮਾਂਡ ਹੋਰ ਵੀ ਕਾਫੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾਂ ਹੈ

Today Now News

RELATED ARTICLES
- Advertisment -

POPULAR POSTS